ਅੰਬਾਲਾ-ਚੰਡੀਗੜ੍ਹ ਹਾਈਵੇ 'ਤੇ ਮਿਲੇ 3 ਜ਼ਿੰਦਾ ਹੈਂਡ ਗ੍ਰੇਨੇਡ ਅਤੇ IED, ਮਚਿਆ ਹੜਕੰਪ
Published : Mar 20, 2022, 6:38 pm IST
Updated : Mar 20, 2022, 6:39 pm IST
SHARE ARTICLE
Photo
Photo

ਮੌਕੇ 'ਤੇ ਪਹੁੰਚੀ ਬੰਬ ਸਕੁਐਡ ਦੀ ਟੀਮ ਨੇ ਤਿੰਨੋਂ ਜਿੰਦਾ ਹੈਂਡ ਗ੍ਰੇਨੇਡਾਂ ਨੂੰ ਡਿਫਿਊਜ਼ ਕਰ ਦਿੱਤੇ।

 

ਅੰਬਾਲਾ: ਹਰਿਆਣਾ ਦੇ ਅੰਬਾਲਾ-ਚੰਡੀਗੜ੍ਹ ਹਾਈਵੇ 'ਤੇ ਇਕ ਨਿੱਜੀ ਯੂਨੀਵਰਸਿਟੀ ਦੇ ਸਾਹਮਣੇ ਖਾਲੀ ਮੈਦਾਨ 'ਚੋਂ 3 ਜ਼ਿੰਦਾ ਹੈਂਡ ਗ੍ਰੇਨੇਡ  ਅਤੇ ਇਕ ਆਈਈਡੀ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਕੁਝ ਪ੍ਰਵਾਸੀ ਮਜ਼ਦੂਰਾਂ ਨੇ ਹੈਂਡ ਗ੍ਰੇਨੇਡ ਨੂੰ ਜ਼ਮੀਨ 'ਚ ਪਿਆ ਦੇਖਿਆ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਬੰਬ ਸਕੁਐਡ ਦੀ ਟੀਮ ਨੇ ਤਿੰਨੋਂ ਜਿੰਦਾ ਹੈਂਡ ਗ੍ਰੇਨੇਡਾਂ ਨੂੰ ਡਿਫਿਊਜ਼ ਕਰ ਦਿੱਤੇ।

PHOTOPHOTO

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ  ਹੈਰਾਨੀ ਦੀ ਗੱਲ ਹੈ ਕਿ ਖਾਲੀ ਖੇਤ 'ਚ ਆਖਿਰਕਾਰ 3 ਜ਼ਿੰਦਾ ਹੈਂਡ ਗ੍ਰੇਨੇਡ ਕਿੱਥੋਂ ਅਤੇ ਕਿਵੇਂ ਆਏ। ਘਟਨਾ ਦੀ ਜਾਣਕਾਰੀ ਦਿੰਦਿਆਂ ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਹਰਿਆਣਾ-ਪੰਜਾਬ ਸਰਹੱਦ ਦੇ ਚੰਡੀਗੜ੍ਹ ਹਾਈਵੇਅ ਤੋਂ 3 ਗ੍ਰੇਨੇਡ ਅਤੇ ਆਈ.ਈ.ਡੀ. ਮਿਲੇ ਹਨ।

PHOTOPHOTO

ਉਨ੍ਹਾਂ ਦੱਸਿਆ ਕਿ ਕਾਲਜ ਦੇ ਸਟਾਫ਼ ਨੂੰ ਇਹ ਬੰਬ ਕੱਲ੍ਹ (ਸ਼ਨੀਵਾਰ) ਸ਼ਾਮ ਨੂੰ ਹੀ ਮਿਲੇ ਸਨ ਪਰ ਪੁਲਿਸ ਨੂੰ ਇਸ ਦੀ ਸੂਚਨਾ ਬਹੁਤ ਦੇਰ ਨਾਲ ਮਿਲੀ। ਅੰਬਾਲਾ ਦੇ ਐਸਪੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਸੂਚਨਾ ਐਨਆਈਏ ਅਤੇ ਹੋਰ ਕੇਂਦਰੀ ਏਜੰਸੀਆਂ ਨੂੰ ਵੀ ਦੇ ਦਿੱਤੀ ਗਈ ਹੈ। ਐਸਪੀ ਨੇ ਦੱਸਿਆ ਕਿ ਇਹ ਬੰਬ ਇੱਥੇ ਕਿਉਂ ਅਤੇ ਕਿਵੇਂ ਆਇਆ, ਇਸ ਦਾ ਪਤਾ ਲਗਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

PHOTOPHOTO

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement