LPG ਸਿਲੰਡਰ 'ਤੇ ਸਰਕਾਰ ਦੀ ਨਵੀਂ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਫਾਇਦਾ!
Published : Mar 20, 2022, 8:52 am IST
Updated : Mar 20, 2022, 8:52 am IST
SHARE ARTICLE
LPG cylinder
LPG cylinder

ਐੱਲਪੀਜੀ ਸਿਲੰਡਰ ਦੀ ਸਬਸਿਡੀ ਨਾਲ ਜੁੜੀ ਵੱਡੀ ਖਬਰ ਜਲਦ ਹੀ ਸਾਹਮਣੇ ਆ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਐੱਲਪੀਜੀ ਸਿਲੰਡਰ ਦੀ ਕੀਮਤ 'ਚ ਵਾਧੇ ਨਾਲ ਸਬੰਧਤ ਹੋਵੇਗੀ।



ਨਵੀਂ ਦਿੱਲੀ: ਐੱਲਪੀਜੀ ਸਿਲੰਡਰ ਦੀ ਸਬਸਿਡੀ ਨਾਲ ਜੁੜੀ ਵੱਡੀ ਖਬਰ ਜਲਦ ਹੀ ਸਾਹਮਣੇ ਆ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਐੱਲਪੀਜੀ ਸਿਲੰਡਰ ਦੀ ਕੀਮਤ 'ਚ ਵਾਧੇ ਨਾਲ ਸਬੰਧਤ ਹੋਵੇਗੀ। ਇਸ ਤੋਂ ਇਲਾਵਾ ਇਹ ਖ਼ਬਰ ਸਬਸਿਡੀ ਨਾਲ ਸਬੰਧਤ ਵੀ ਹੋ ਸਕਦੀ ਹੈ। ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧੀਆਂ ਹਨ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਇਕ ਹਜ਼ਾਰ ਰੁਪਏ ਤੱਕ ਪਹੁੰਚ ਜਾਵੇਗੀ।

LPG gas cylinderLPG gas cylinder

ਹਾਲਾਂਕਿ ਐਲਪੀਜੀ ਸਿਲੰਡਰ ਦੀ ਵਧਦੀ ਮਹਿੰਗਾਈ ਬਾਰੇ ਤੱਥ ਅਜੇ ਤੱਕ ਸਾਹਮਣੇ ਨਹੀਂ ਆਏ ਹਨ ਪਰ ਸਰਕਾਰ ਦੇ ਅੰਦਰੂਨੀ ਮੁਲਾਂਕਣ ਵਿਚ ਮੰਨਿਆ ਜਾ ਰਿਹਾ ਹੈ ਕਿ ਖਪਤਕਾਰ ਨੂੰ ਇਕ ਸਿਲੰਡਰ ਲਈ ਇਕ ਹਜ਼ਾਰ ਰੁਪਏ ਦੇਣੇ ਪੈ ਸਕਦੇ ਹਨ। ਇਹ ਵੀ ਚਰਚਾ ਹੈ ਕਿ ਘਰੇਲੂ ਸਿਲੰਡਰ ਦੇ ਮਾਮਲੇ ਵਿਚ ਸਰਕਾਰ ਦੋ ਰੁਖ ਅਪਣਾ ਸਕਦੀ ਹੈ। ਇਸ ਵਿਚ ਜਾਂ ਤਾਂ ਬਿਨ੍ਹਾਂ ਸਬਸਿਡੀ ਦੇ ਸਿਲੰਡਰ ਸਪਲਾਈ ਕੀਤੇ ਜਾਣ ਜਾਂ ਫਿਰ ਕੁਝ ਖਪਤਕਾਰਾਂ ਨੂੰ ਹੀ ਸਬਸਿਡੀ ਦਾ ਲਾਭ ਦਿੱਤਾ ਜਾਵੇ।

LPG gas cylinderLPG gas cylinder

ਹਾਲਾਂਕਿ ਸਬਸਿਡੀ ਨੂੰ ਲੈ ਕੇ ਸਰਕਾਰ ਵੱਲੋਂ ਅਜੇ ਤੱਕ ਕੋਈ ਸਪੱਸ਼ਟ ਸੰਕੇਤ ਨਹੀਂ ਦਿੱਤਾ ਗਿਆ ਹੈ ਪਰ ਸੂਤਰਾਂ ਦੇ ਹਵਾਲੇ ਨਾਲ ਖਬਰ ਆ ਰਹੀ ਹੈ ਕਿ ਦਸ ਲੱਖ ਰੁਪਏ ਦੇ ਨਿਯਮ ਨੂੰ ਲਾਗੂ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸਿਰਫ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੀ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ। ਹੋਰ ਖਪਤਕਾਰਾਂ ਲਈ ਸਬਸਿਡੀਆਂ ਖਤਮ ਹੋ ਸਕਦੀਆਂ ਹਨ। ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਹੈ। ਪਿਛਲੇ ਸਾਲ 2021 ਤੋਂ ਸਿਲੰਡਰ ਦੀ ਕੀਮਤ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹਾਲਾਂਕਿ ਨਵੇਂ ਸਾਲ 'ਚ ਸਿਲੰਡਰ ਦੀ ਕੀਮਤ ਦਾ ਅਪਡੇਟ ਨਹੀਂ ਆਇਆ ਹੈ।

LPG gas cylinderLPG gas cylinder

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਐਲਪੀਜੀ 'ਤੇ ਸਬਸਿਡੀ ਆ ਰਹੀ ਹੈ। ਇਹ ਡੀਬੀਟੀ ਸਕੀਮ ਦੇ ਤਹਿਤ ਹੈ, ਜੋ ਜਨਵਰੀ 2015 ਵਿਚ ਸ਼ੁਰੂ ਕੀਤੀ ਗਈ ਸੀ। ਇਸ ਵਿਚ ਖਪਤਕਾਰਾਂ ਨੂੰ ਬਿਨ੍ਹਾਂ ਸਬਸਿਡੀ ਵਾਲੇ ਘਰੇਲੂ ਸਿਲੰਡਰ ਦੀ ਪੂਰੀ ਰਕਮ ਅਦਾ ਕਰਨੀ ਹੋਵੇਗੀ। ਸਬਸਿਡੀ ਦੀ ਰਕਮ ਸਰਕਾਰ ਦੁਆਰਾ ਗਾਹਕ ਦੇ ਬੈਂਕ ਖਾਤੇ ਵਿਚ ਵਾਪਸ ਕਰ ਦਿੱਤੀ ਜਾਂਦੀ ਹੈ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement