
ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ -ਪੁਲਿਸ
ਬਿਹਾਰ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਕੁਝ ਲੋਕਾਂ ਲਈ ਸੋਗ ਵਿੱਚ ਬਦਲ ਗਿਆ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਹੋਲੀ ਦੇ ਤਿਉਹਾਰ ਦੌਰਾਨ ਨਕਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ ਹੋ ਗਈ। ਨਕਲੀ ਸ਼ਰਾਬ ਪੀਣ ਨਾਲ ਹੋਈ ਮੌਤ ਤੋਂ ਬਾਅਦ ਜਸ਼ਨ ਸੋਗ ਵਿੱਚ ਬਦਲ ਗਿਆ।
Alcohol
ਮੰਨਿਆ ਜਾ ਰਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਨ੍ਹਾਂ ਮੌਤਾਂ ਵਿੱਚੋਂ 10 ਮੌਤਾਂ ਬਾਂਕਾ ਜ਼ਿਲ੍ਹੇ ਵਿੱਚ ਹੋਈਆਂ ਹਨ। ਇੱਥੇ ਕਈ ਲੋਕ ਨਕਲੀ ਸ਼ਰਾਬ ਪੀ ਕੇ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਮ੍ਰਿਤਕਾਂ ਦੇ ਵਾਰਸਾਂ ਦਾ ਕਹਿਣਾ ਹੈ ਕਿ ਸਾਰੀਆਂ ਮੌਤਾਂ ਪਿੰਡ ਅਤੇ ਸ਼ਹਿਰ ਵਿੱਚ ਵਿਕਣ ਵਾਲੀ ਨਕਲੀ ਸ਼ਰਾਬ ਕਾਰਨ ਹੋਈਆਂ ਹਨ।
Death
ਦੂਜੇ ਪਾਸੇ ਬਾਂਕਾ ਦੇ ਐਸਪੀ ਅਰਵਿੰਦ ਕੁਮਾਰ ਗੁਪਤਾ ਦਾ ਕਹਿਣਾ ਹੈ ਕਿ ਨਕਲੀ ਸ਼ਰਾਬ ਕਾਰਨ ਮੌਤ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਾਲਾਤਾਂ ਵਿੱਚ ਲੋਕਾਂ ਦੀ ਮੌਤ ਹੋਈ ਹੈ, ਉਹ ਸ਼ੱਕੀ ਹਨ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਭਾਗਲਪੁਰ ਦੇ ਨਾਥਨਗਰ ਇਲਾਕੇ ਦੇ ਸਾਹੇਬਗੰਜ ਇਲਾਕੇ 'ਚ ਵਾਪਰੀ ਘਟਨਾ ਨੂੰ ਲੈ ਕੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਹੋਲੀ ਵਾਲੇ ਦਿਨ ਸਾਰਿਆਂ ਨੇ ਸ਼ਰਾਬ ਪੀਤੀ ਸੀ।
Death
ਮ੍ਰਿਤਕ ਵਿਨੋਦ ਯਾਦਵ ਦੀ ਪਤਨੀ ਨੇ ਮੀਡੀਆ ਨੂੰ ਦੱਸਿਆ ਕਿ ਹੋਲੀ ਵਾਲੇ ਦਿਨ ਉਸ ਦੇ ਪਤੀ ਵੱਲੋਂ ਸ਼ਰਾਬ ਪੀਣ ਤੋਂ ਬਾਅਦ ਉਸ ਦੀ ਸਿਹਤ ਵਿਗੜਨ ਲੱਗੀ। ਇਸ ਘਟਨਾ ਵਿੱਚ ਸੰਦੀਪ ਯਾਦਵ, ਵਿਨੋਦ ਰਾਏ, ਮਿਥੁਨ ਕੁਮਾਰ, ਨੀਲੇਸ਼ ਕੁਮਾਰ ਦੀ ਮੌਤ ਹੋ ਗਈ ਹੈ। ਉਸ ਦੇ ਨਾਲ ਹੀ ਇੱਕ ਨੌਜਵਾਨ ਅਭਿਸ਼ੇਕ ਕੁਮਾਰ ਉਰਫ਼ ਛੋਟੂ ਸਾਹ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।