
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਇਕੱਠ
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੇ ਰਾਮਲੀਲਾ ਮੈਦਾਨ 'ਚ ਅੱਜ ਕਿਸਾਨਾਂ ਵਲੋਂ ਮਹਾਪੰਚਾਇਤ ਕੀਤੀ ਗਈ। ਇਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ 15 ਮੈਂਬਰੀ ਵਫ਼ਦ ਨੇ ਕ੍ਰਿਸ਼ੀ ਭਵਨ ਵਿਖੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਨਾਲ ਹੋਈ ਮੀਟਿੰਗ ਵਿਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਹੈ। ਇਸ ਵਿਚ ਐਮਐਸਪੀ ’ਤੇ ਕਾਨੂੰਨੀ ਗਾਰੰਟੀ, ਕਿਸਾਨਾਂ ਦੀ ਕਰਜ਼ਾ ਮੁਆਫੀ, ਕਿਸਾਨਾਂ ਨੂੰ ਵਿੱਤੀ ਸਹਾਇਤਾ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਿਯੋਗ ਰਾਸ਼ੀ ਦੇਣ ਸਬੰਧੀ ਚਰਚਾ ਹੋਈ।
ਇਹ ਵੀ ਪੜ੍ਹੋ: ਕੈਂਟ ਤੋਂ ਲੁਧਿਆਣਾ ਜਾ ਰਹੀ ਰੇਲਗੱਡੀ ਨਾਲ ਵਾਪਰਿਆ ਹਾਦਸਾ, ਪਟੜੀ ਤੋਂ ਉਤਰੇ 3 ਡੱਬੇ
ਉਹਨਾਂ ਕਿਹਾ ਕਿ ਇਹਨਾਂ ਮੰਗਾਂ ’ਤੇ ਖੇਤੀਬਾੜੀ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ। ਤੋਮਰ ਨੇ ਕਿਹਾ ਕਿ ਉਹ ਕਿਸਾਨਾਂ ਖ਼ਿਲਾਫ਼ ਦਰਜ ਮਾਮਲਿਆਂ ਨੂੰ ਵਾਪਸ ਲੈਣ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਮਾਮਲੇ ਵਿਚ ਨਿੱਜੀ ਦਖਲ ਦੇਣਗੇ। ਉਹਨਾਂ ਦੱਸਿਆ ਕਿ 30 ਅਪ੍ਰੈਲ ਨੂੰ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਸ ਦੇ ਨਾਲ ਹੀ ਕਿਹਾ ਗਿਆ ਕਿ ਕਿਸਾਨ 2020 ਤੋਂ ਵੀ ਵੱਡਾ ਅੰਦੋਲਨ ਕਰਨ ਲਈ ਤਿਆਰ ਰਹਿਣ। ਇਸ ਦੇ ਲਈ ਉਹਨਾਂ ਨੇ ਕਿਸਾਨਾਂ ਨੂੰ ਆਪੋ-ਆਪਣੇ ਸੂਬਿਆਂ ਵਿਚ ਜਾ ਕੇ ਅੰਦੋਲਨ ਦੀ ਤਿਆਰੀ ਕਰਨ ਲਈ ਕਿਹਾ।
ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਨੇ ਕੰਗ ਮਾਡਿਊਲ ਦੇ ਇੱਕ ਮੈਂਬਰ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮ ਕੋਲੋਂ ਹਥਿਆਰ ਬਰਾਮਦ
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਅਤੇ ਪੈਨਸ਼ਨ ਸਬੰਧੀ ਕਾਨੂੰਨ ਸਮੇਤ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਉਹਨਾਂ ਨੂੰ ਮਜਬੂਰ ਹੋ ਕੇ ਇਕ ਹੋਰ ਵੱਡਾ ਅੰਦੋਲਨ ਕਰਨਾ ਹੋਵੇਗਾ। ਰਾਮਲੀਲਾ ਮੈਦਾਨ ਵਿਚ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦਰਸ਼ਨ ਪਾਲ ਸਿੰਘ ਨੇ ਕਿਹਾ, "ਬਹੁਤ ਸਾਰੇ ਅਣਸੁਲਝੇ ਮੁੱਦੇ ਹਨ ਅਤੇ ਉਹਨਾਂ ਨੂੰ ਹੱਲ ਕਰਨ ਲਈ ਹੋਰ 'ਅੰਦੋਲਨ' ਦੀ ਲੋੜ ਹੈ। ਅਸੀਂ 30 ਅਪ੍ਰੈਲ ਨੂੰ ਦਿੱਲੀ ਵਿਚ ਇਕ ਹੋਰ ਮੀਟਿੰਗ ਬੁਲਾਵਾਂਗੇ। ਮੈਂ ਸਾਰੀਆਂ ਕਿਸਾਨ ਯੂਨੀਅਨਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਵਿਚਾਰ ਪ੍ਰਗਟ ਕਰਨ। ਤੁਹਾਨੂੰ ਬੇਨਤੀ ਹੈ ਕਿ ਤੁਸੀਂ ਆਪਣੇ ਸੂਬਿਆਂ ਵਿਚ ਰੈਲੀਆਂ ਕਰੋ ਅਤੇ ਮੀਟਿੰਗਾਂ ਲਈ ਪੰਚਾਇਤਾਂ ਦਾ ਆਯੋਜਨ ਕਰੋ।"
ਇਹ ਵੀ ਪੜ੍ਹੋ: ਅੰਮ੍ਰਿਤਪਾਲ ਅਜੇ ਵੀ ਫਰਾਰ, ਪੁਲਿਸ ਗ੍ਰਿਫਤਾਰ ਕਰਨ ਦੀ ਕਰ ਰਹੀ ਹੈ ਕੋਸ਼ਿਸ਼ : ਆਈਜੀ ਸੁਖਚੈਨ ਗਿੱਲ
ਉਹਨਾਂ ਕਿਹਾ, "ਅਸੀਂ ਰੋਜ਼ਾਨਾ ਅੰਦੋਲਨ ਨਹੀਂ ਕਰਨਾ ਚਾਹੁੰਦੇ, ਪਰ ਸਾਨੂੰ ਅਜਿਹਾ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਇੱਕ ਹੋਰ ਅੰਦੋਲਨ ਸ਼ੁਰੂ ਕਰਾਂਗੇ, ਜੋ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਤੋਂ ਵੀ ਵੱਡਾ ਹੋਵੇਗਾ।" ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਅਤੇ ਜੇਲ੍ਹ ਭੇਜਣ ਅਤੇ ਗੜੇਮਾਰੀ ਅਤੇ ਬੇਮੌਸਮੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ। ਦਰਸ਼ਨ ਪਾਲ ਨੇ ਕਿਹਾ ਕਿ ਤੋਮਰ ਨੇ ਵਫ਼ਦ ਨੂੰ ਦੱਸਿਆ ਕਿ ਕਿਸਾਨਾਂ ਨੂੰ ਦਿੱਤੀ ਜਾਂਦੀ ਬਿਜਲੀ ਸਬਸਿਡੀ ਨੂੰ ਬਿਜਲੀ ਐਕਟ ਤੋਂ ਛੋਟ ਦਿੱਤੀ ਗਈ ਹੈ। ਉਹਨਾਂ ਕਿਹਾ, "ਇਹ ਮੰਗ ਪਹਿਲਾਂ ਹੀ ਪੂਰੀ ਕੀਤੀ ਜਾ ਚੁੱਕੀ ਹੈ। ਇਹ SKM ਲਈ ਇਕ ਵੱਡੀ ਜਿੱਤ ਹੈ" ।