ਫਸੇ ਮਜ਼ਦੂਰਾਂ ਨੂੰ ਬੰਦ ਦੌਰਾਨ ਕੰਮ ਵਾਸਤੇ ਆਉਣ-ਜਾਣ ਦੀ ਪ੍ਰਵਾਨਗੀ 
Published : Apr 20, 2020, 8:39 am IST
Updated : Apr 20, 2020, 8:39 am IST
SHARE ARTICLE
file photo
file photo

ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਤਾਲਾਬੰਦੀ ਕਾਰਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਫਸੇ ਹੋਏ ਮਜ਼ਦੂਰਾਂ ਨੂੰ ਕੁੱਝ ਸ਼ਰਤਾਂ ਨਾਲ ਰਾਜ ਅੰਦਰ ਹੀ ਅਪਣੇ ਸਬੰਧਤ ਕੰਮ

ਨਵੀਂ ਦਿੱਲੀ, 19 ਅਪ੍ਰੈਲ : ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਤਾਲਾਬੰਦੀ ਕਾਰਨ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਫਸੇ ਹੋਏ ਮਜ਼ਦੂਰਾਂ ਨੂੰ ਕੁੱਝ ਸ਼ਰਤਾਂ ਨਾਲ ਰਾਜ ਅੰਦਰ ਹੀ ਅਪਣੇ ਸਬੰਧਤ ਕੰਮ ਸਥਾਨਾਂ ’ਤੇ ਆਉਣ ਜਾਣ ਦੀ ਆਗਿਆ ਦਿਤੀ ਜਾਵੇਗੀ। ਗ੍ਰਹਿ ਸਕੱਤਰ ਅਜੇ ਭੱਲਾ ਨੇ ਸਪੱਸ਼ਟ ਕੀਤਾ ਕਿ ਬੰਦ ਦੌਰਾਨ ਮਜ਼ਦੂਰਾਂ ਨੂੰ ਇਕ ਰਾਜ ਤੋਂ ਦੂਜੇ ਰਾਜ ਵਿਚ ਜਾਣ ਦੀ ਆਗਿਆ ਨਹੀਂ ਦਿਤੀ ਜਾਵੇਗੀ। 

ਬੰਦ ਦਾ ਸਮਾਂ ਵੱਧ ਕੇ 3 ਮਈ ਹੋ ਗਿਆ ਹੈ। ਹੁਕਮਾਂ ਮੁਤਾਬਕ ਕੋਰੋਨਾ ਵਾਇਰਸ ਨੂੰ ਫੈਲਣ ਕਾਰਨ ਖੇਤੀ, ਨਿਰਮਾਣ ਅਤੇ ਹੋਰ ਖੇਤਰਾਂ ਦੇ ਮਜ਼ਦੂਰ ਅਪਣੇ ਸਬੰਧਤ ਕੰਮ ਸਥਾਨਾਂ ਤੋਂ ਨਿਕਲ ਗਏ ਅਤੇ ਫ਼ਿਲਹਾਲ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਚਲਾਏ ਜਾ ਰਹੇ ਰਾਹਤ ਕੈਂਪਾਂ ਵਿਚ ਹਨ। ਮਜ਼ਦੂਰ ਉਦਯੋਗਿਕ, ਨਿਰਮਾਣ, ਖੇਤੀ ਅਤੇ ਮਨਰੇਗਾ ਤਹਿਤ ਕੰਮ ਕਰ ਸਕਦੇ ਹਨ। ਰਾਜਾਂ ਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਅੰਦਰ ਉਨ੍ਹਾਂ ਦੀ ਆਵਾਜਾਈ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। 

ਜਿਹੜੇ ਪ੍ਰਵਾਸੀ ਮਜ਼ਦੂਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਰਾਹਤ ਕੈਂਪਾਂ ਵਿਚ ਰਹਿ ਰਹੇ ਹਨ, ਉਨ੍ਹਾਂ ਦਾ ਪੰਜੀਕਰਨ ਸਬੰਧਤ ਸਥਾਨਕ ਅਥਾਰਟੀ ਨੂੰ ਕਰਨਾ ਚਾਹੀਦਾ ਹੈ ਅਤੇ ਵੱਖ ਵੱਖ ਤਰ੍ਹਾਂ ਦੇ ਕੰਮਾਂ ਲਈ ਉਨ੍ਹਾਂ ਦੇ ਹੁਨਰ ਦੀ ਜਾਣਕਾਰੀ ਲੈਣੀ ਚਾਹੀਦੀ ਹੈ। ਕਿਹਾ ਗਿਆ ਹੈ ਕਿ ਪ੍ਰਵਾਸੀ ਮਜ਼ਦੂਰਾਂ ਦਾ ਸਮੂਹ ਰਾਜ ਅੰਦਰ ਅਪਣੇ ਕੰਮ ਸਥਾਨਾਂ ’ਤੇ ਮੁੜਨਾ ਚਾਹੁੰਦਾ ਹੈ ਜਿਥੇ ਉਹ ਸਥਿਤ ਹਨ, ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਨ੍ਹਾਂ ਵਿਚ ਕੋਰੋਨਾ ਵਾਇਰਸ ਦਾ ਲੱਛਣ  ਨਹੀਂ, ਉਨ੍ਹਾਂ ਨੂੰ ਕੰਮ ਵਾਲੀ ਥਾਂ ਪਹੁੰਚਾਣ ਦਾ ਪ੍ਰਬੰਧ ਕੀਤਾ ਜਾਵੇਗਾ। (ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement