ਸੀਨੀਅਰ ਪੱਤਰਕਾਰ ਨਾਲ ਕੀਤੀ ਬਦਸਲੂਕੀ 'ਤੇ ਸਬੰਧਿਤ ਪੁਲੀਸ ਮੁਲਾਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ
Published : Apr 20, 2020, 9:38 am IST
Updated : May 4, 2020, 3:13 pm IST
SHARE ARTICLE
police
police

ਇਸ ਲੌਕਡਾਊਨ ਦੇ ਸਮੇਂ ਦੌਰਾਨ ਸੀਨੀਅਰ ਪੱਤਰਕਾਰ ਗੁਰੳਪਦੇਸ਼ ਭੁੱਲਰ ਨਾਲ ਲੁੱਟ ਖੋਹ ਕਰਨ ਵਾਲੇ ਅਨਸਰਾਂ ਨੂੰ ਤੁਤੰਤ ਲੱਭ ਕੇ ਗ੍ਰਿਫਤਾਰ ਕੀਤਾ ਜਾਵੇ।

ਮੋਹਾਲੀ : ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਕੀਤੇ ਗਏ ਮਾੜੇ ਸਲੂਕ ਦੀ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਜਨਰਲ ਸਕੱਤਰ ਹਰਬੰਸ ਬਾਗੜੀ ਅਤੇ ਸਮੂਹ ਕਾਰਜਕਾਰਨੀ ਅਹੁਦੇਦਾਰਾਂ ਨੇ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਅਤੇ ਐਸ.ਐਸ.ਪੀ. ਕੋਲੋਂ ਮੰਗ ਕੀਤੀ ਹੈ ਕਿ ਪੱਤਰਕਾਰ ਦਵਿੰਦਰਪਾਲ ਨਾਲ ਬਦਸਲੂਕੀ ਕਰਨ ਵਾਲੇ ਸਬੰਧਤ ਪੁਲੀਸ ਅਧਿਕਾਰੀ ਤੇ ਹੋਰ ਅਮਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Chandigarh Police Challaned Punjab DGP car after ComplaintChandigarh Police 

ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ, ਕੈਸ਼ੀਅਰ ਸੁਖਵਿੰਦਰ ਸ਼ਾਨ,  ਮੀਤ ਪ੍ਰਧਾਨ ਕੁਲਦੀਪ ਸਿੰਘ ਸਮੇਤ ਬਾਕੀ ਅਹੁਦੇਦਾਰਾਂ ਵਿੱਚ ਨਾਹਰ ਸਿੰਘ ਧਾਲੀਵਾਲ, ਕੁਲਵਿੰਦਰ ਬਾਵਾ, ਰਾਜ ਕੁਮਾਰ, ਵਿਜੇ ਨੇ ਦੱਸਿਆ ਕਿ ਚੰਡੀਗੜ੍ਹ ਪੁਲੀਸ ਨੇ ਸੀਨੀਅਰ ਪੱਤਰਕਾਰ ਨੂੰ ਕੱਲ ਸ਼ਾਮੀਂ ਉਸ ਸਮੇਂ ਧੱਕੇ ਨਾਲ ਗੱਡੀ ਵਿੱਚ ਸੁਟ ਲਿਆ ਜਦੋਂ ਉਹ ਆਪਣੇ ਦਫ਼ਤਰ ਨੂੰ ਡਿਊਟੀ ਦੇਣ ਆਏ ਰਿਹਾ ਸੀ। ਉਸ ਵਲੋਂ ਪ੍ਰੈੱਸ ਦਾ ਸ਼ਨਾਖ਼ਤੀ ਕਾਰਡ ਦਿਖਾਉਣ ਦੇ ਬਾਵਜੂਦ ਵੀ ਪੁਲੀਸ ਵੱਲੋਂ ਉਸ ਨਾਲ ਮਾੜਾ ਵਿਵਹਾਰ ਕੀਤਾ ਗਿਆ।

Chandigarh PoliceChandigarh Police

  ਅਹੁਦੇਦਾਰਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਮੀਡੀਆ ਵੀ ਪ੍ਰਸ਼ਾਸਨ ਦੇ ਨਾਲ ਸਹਿਯੋਗ ਕਰਕੇ ਅਤੇ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਡਿਊਟੀ ਨਿਭਾ ਰਿਹਾ ਹੈ।ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਪੁਲੀਸ ਦੀ ਇਸ ਹਰਕਤ ਨੂੰ ਪੱਤਰਕਾਰ ਭਾਈਚਾਰਾ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਮੰਗ ਕੀਤੀ ਕਿ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਕਰਨ।

Journalist Journalist

ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਨੂੰ ਲੁੱਟਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਮੋਹਾਲੀ ਪ੍ਰੈੱਸ ਕਲੱਬ ਦੇ ਉਕਤ ਅਹੁਦੇਦਾਰਾਂ ਨੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਨਾਲ ਵੀ ਮੋਹਾਲੀ ਖੇਤਰ ਵਿਖੇ ਚਾਕੂ ਦੀ ਨੋਕ ਉਤੇ ਹੋਈ ਲੁੱਟ ਦੀ ਵੀ ਕਰੜੀ ਨਿੰਦਾ ਕੀਤੀ ਅਤੇ ਕਿਹਾ ਕਿ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਮੋਹਾਲੀ ਦੇ ਐਸ.ਐਸ.ਪੀ. ਕੋਲੋਂ ਮੰਗ ਕੀਤੀ ਜਾਂਦੀ ਹੈ ਕਿ ਇਸ ਲੌਕਡਾਊਨ ਦੇ ਸਮੇਂ ਦੌਰਾਨ ਸੀਨੀਅਰ ਪੱਤਰਕਾਰ ਗੁਰੳਪਦੇਸ਼ ਭੁੱਲਰ ਨਾਲ ਲੁੱਟ ਖੋਹ ਕਰਨ ਵਾਲੇ ਅਨਸਰਾਂ ਨੂੰ ਤੁਤੰਤ ਲੱਭ ਕੇ ਗ੍ਰਿਫਤਾਰ ਕੀਤਾ ਜਾਵੇ।

Chandigarh Police Chandigarh Police

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement