ਜੇ ਸਫ਼ਲ ਰਹੇ ਤਾਂ ਨਿਯਮਾਂ ਵਿਚ ਹੋਰ ਛੋਟਾਂ ਦਿਤੀਆਂ ਜਾ ਸਕਦੀਆਂ ਹਨ : ਜਾਵੜੇਕਰ
Published : Apr 20, 2020, 8:57 am IST
Updated : Apr 20, 2020, 8:57 am IST
SHARE ARTICLE
File Photo
File Photo

ਦੇਸ਼ਵਿਆਪੀ ਤਾਲਾਬੰਦੀ ਵਿਚਾਲੇ ਦੇਸ਼ ਵਿਚ ਆਰਥਕ ਗਤੀਵਿਧੀਆਂ ਨੂੰ ਗਤੀ ਦੇਣ ਲਈ ਕੁੱਝ ਛੋਟਾਂ ਦਿਤੇ ਜਾਣ ਦੇ ਇਕ ਦਿਨ ਪਹਿਲਾਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ

ਨਵੀਂ ਦਿੱਲੀ, 19 ਅਪ੍ਰੈਲ : ਦੇਸ਼ਵਿਆਪੀ ਤਾਲਾਬੰਦੀ ਵਿਚਾਲੇ ਦੇਸ਼ ਵਿਚ ਆਰਥਕ ਗਤੀਵਿਧੀਆਂ ਨੂੰ ਗਤੀ ਦੇਣ ਲਈ ਕੁੱਝ ਛੋਟਾਂ ਦਿਤੇ ਜਾਣ ਦੇ ਇਕ ਦਿਨ ਪਹਿਲਾਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਜੇ ਦੇਸ਼ ਕੋਰੋਨਾ ਵਾਇਰਸ ਦੇ ਸੰਕਟ ਨਾਲ ਬਿਹਤਰ ਢੰਗ ਨਾਲ ਨਜਿੱਠਣ ਵਿਚ ਸਫ਼ਲ ਰਹਿੰਦਾ ਹੈ ਤਾਂ ਬੰਦੀ ਦੇ ਨਿਯਮਾਂ ਵਿਚ ਹੋਰ ਛੋਟ ਦਿਤੀ ਜਾ ਸਕਦੀ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿਤਾ ਕਿ ਸਥਾਈ ਰੂਪ ਵਿਚ ਤਾਲਾਬੰਦੀ ਨੂੰ ਜਾਰੀ ਨਹੀਂ ਰੱਖ ਸਕਦੇ।

ਸੂਚਨਾ ਪ੍ਰਸਾਰਣ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਵੀ ਹਨ, ਉਥੇ ਹੀ ਰਹਿਣ ਅਤੇ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੇਨਤੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਕੇਂਦਰੀ ਮੰਤਰੀ ਦੀ ਇਹ ਟਿਪਣੀ ਅਜਿਹੇ ਸਮੇਂ ਆਈ ਹੈ ਜਦ ਰਾਜਸਥਾਨ ਦੇ ਕੋਟਾ ਵਿਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਬਸਾਂ ਭੇਜਣ ਦੇ ਯੂਪੀ ਸਰਕਾਰ ਦੇ ਫ਼ੈਸਲੇ ਬਾਰੇ ਵਿਵਾਦ ਪੈਦਾ ਹੋ ਗਿਆ ਹੈ।

File photoFile photo

ਜਾਵੜੇਕਰ ਨੇ ਕਿਹਾ, ‘ਮੈਂ ਕਿਸੇ ਖ਼ਾਸ ਘਟਨਾ ਦਾ ਜ਼ਿਕਰ ਨਹੀਂ ਕਰਨਾ ਚਾਹੁੰਦਾ ਪਰ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਉਨ੍ਹਾਂ ਮੁਸ਼ਕਲਾਂ ਬਾਰੇ ਗੱਲ ਰੱਖੀ ਹੈ ਜਦ ਲੋਕ ਘਰਾਂ ਵਿਚੋਂ ਬਾਹਰ ਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਜਿਥੇ ਉਹ ਹਨ, ਉਥੇ ਹੀ ਰਹਿਣ, ਇਹ ਮੁੱਖ ਗੱਲ ਹੈ।’ 

ਕੋਰੋਨਾ ਵਾਇਰਸ ਨਾਲ ਮੁਕਾਬਲਾ ਕਰਨ ਲਈ ਉਪਾਅ ਸੁਝਾਉਣ ਵਾਸਤੇ ਕਾਇਮ ਮੰਤਰੀਆਂ ਦੇ ਸਮੂਹ ਦੇ ਮੈਂਬਰ ਜਾਵੜੇਕਰ ਨੇ ਕਿਹਾ ਕਿ ਦੁਨੀਆਂ ਦੇ ਕੁੱਝ ਦੂਜੇ ਮੁਲਕਾਂ ਦੇ ਉਲਟ ਕੋਵਿਡ 19 ਨਾਲ ਸਿੱਝਣ ਬਾਬਤ ਸਾਡੇ ਦੇਸ਼ ਵਿਚ ਭਰਮ ਦੀ ਹਾਲਤ  ਨਹੀਂ ਹੈ। ਉਨ੍ਹਾਂ ਕਿਹਾ ਕਿ ਲਾਗ ਦੇ ਵਧਣ ਦੀ ਦਰ ਕਾਫ਼ੀ ਘੱਟ ਹੈ ਜਿਸ ਦੀ ਦੁਨੀਆਂ ਸ਼ਲਾਘਾ ਕਰ ਰਹੀ ਹੈ। 1.3 ਅਰਬ ਆਬਾਦੀ ਨੂੰ ਵੇਖਦਿਆਂ ਅਸੀਂ ਕਹਿ ਸਕਦੇ ਹਾਂ ਕਿ ਅਸੀਂ ਹਾਲੇ ਤਕ ਚੰਗੀ ਹਾਲਤ ਵਿਚ ਹਾਂ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਆਉਣ ਵਾਲੇ ਦਿਨਾਂ ਵਿਚ ਸਥਿਤੀ ਵਿਚ ਸੁਧਾਰ ਹੋਵੇਗਾ ਅਤੇ ਸ਼ਹਿਰਾਂ ਵਿਚ ਵੀ ਆਰਥਕ ਗਤੀਵਿਧੀਆਂ ਸ਼ੁਰੂ ਹੋਣਗੀਆਂ।     (ਏਜੰਸੀ) 
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement