
ਦੇਸ਼ ਭਰ ਵਿਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੈਟਰੋਲ ਪੰਪ ‘ਤੇ ਵੀ ਵਿਸ਼ੇਸ਼ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੈਟਰੋਲ ਪੰਪ ‘ਤੇ ਵੀ ਵਿਸ਼ੇਸ਼ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਪੈਟਰੋਲ ਪੰਪ ‘ਤੇ ਕੰਮ ਕਰਨ ਵਾਲੇ ਸਟਾਫ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ‘ਨੋ ਮਾਸਕ, ਨੋ ਫਿਊਲ’ ਰਣਨੀਤੀ ਅਪਣਾਈ ਜਾ ਰਹੀ ਹੈ।
Petrol
ਅਜਿਹੇ ਵਿਚ ਹੁਣ ਜੇਕਰ ਕੋਈ ਵਿਅਕਤੀ ਪੈਟਰੋਲ ਜਾਂ ਡੀਜਲ ਭਰਵਾਉਣ ਲਈ ਜਾ ਰਿਹਾ ਹੈ ਤਾਂ ਉਸ ਦੇ ਲਈ ਮਾਸਕ ਪਾਉਣਾ ਲਾਜ਼ਮੀ ਹੈ। ਜੇਕਰ ਕੋਈ ਮਾਸਕ ਨਹੀਂ ਪਹਿਨੇਗਾ ਤਾਂ ਉਸ ਨੂੰ ਪੈਟਰੋਲ-ਡੀਜ਼ਲ ਨਹੀਂ ਦਿੱਤਾ ਜਾਵੇਗਾ। ਕੋਰੋਨਾ ਸੰਕਟ ਦੌਰਾਨ ਆਲ ਇੰਡੀਆ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਅਜਿਹਾ ਫੈਸਲਾ ਲਿਆ ਹੈ।
Petrol and Diesel
ਐਸੋਸੀਏਸ਼ਨ ਨੇ ਸਹਿਮਤੀ ਨਾਲ ਫੈਸਲਾ ਲਿਆ ਹੈ ਕਿ ਜੇਕਰ ਕੋਈ ਗ੍ਰਾਹਕ ਬਿਨਾਂ ਮਾਸਕ ਲਗਾਏ ਪੈਟਰੋਲ ਪੰਪ ਜਾਂਦਾ ਹੈ ਤਾਂ ਉਸ ਨੂੰ ਈਂਧਣ ਨਹੀਂ ਦਿੱਤਾ ਜਾਵੇਗਾ। ਆਲ ਇੰਡੀਆ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਵੱਲੋਂ ਬਣਾਏ ਗਏ ‘ਨੋ ਮਾਸਕ ਨੋ ਫਿਊਲ’ ਨਿਯਮ ਨੂੰ ਰਾਜਧਾਨੀ ਦਿੱਲੀ ਵਿਚ ਪੈਟਰੋਲੀਅਮ ਡੀਲਰਸ ਫੋਲੋ ਕਰ ਰਹੇ ਹਨ।
Petrol-Diesel
ਇਹ ਨਿਯਮ ਕੋਰੋਨਾ ਵਾਇਰਸ ਮਹਾਮਾਰੀ ਖਤਮ ਹੋਣ ਤੱਕ ਲਾਗੂ ਕੀਤਾ ਗਿਆ ਹੈ। ਪੈਟਰੋਲੀਅਮ ਡੀਲਰਜਸ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਬਾਂਸਲ ਨੇ ਕਿਹਾ ਕਿ ਇਹ ਫੈਸਲਾ ਪੈਟਰੋਲ ਪੰਪ ’ਤੇ ਕੰਮ ਕਰਦੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ।
Petrol - Diesel
ਇਹ ਪੂਰੇ ਦੇਸ਼ ਵਿਚ ਲਾਗੂ ਹੈ। ਉਹਨਾਂ ਦੱਸਿਆ ਕਿ ਜਿਹੜੇ ਗ੍ਰਾਹਕ ਦੇਸ਼ ਭਰ ਦੇ ਸਾਰੇ ਪੈਟਰੋਲ ਪੰਪਾਂ 'ਤੇ ਮਾਸਕ ਲਗਾ ਕੇ ਨਹੀਂ ਜਾਣਗੇ, ਉਹਨਾਂ ਨੂੰ ਈਂਧਣ ਨਹੀਂ ਦਿੱਤਾ ਜਾਵੇਗਾ। ਲੌਕਡਾਊਨ ਦੌਰਾਨ ਜ਼ਰੂਰੀ ਸੇਵਾਵਾਂ ਤਹਿਤ ਪੈਟਰੋਲ ਪੰਪਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।