
ਅਰਵਿੰਦ ਕੇਜਰੀਵਾਲ ਨੂੰ ਪਿਛਲੇ ਸਾਲ ਜੂਨ 'ਚ ਵੀ ਕੋਰੋਨਾ ਨਾਲ ਸੰਬੰਧਤ ਸ਼ਿਕਾਇਤ ਹੋਈਆਂ ਸਨ, ਹਾਲਾਂਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪਤਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਨੂੰ ਪਿਛਲੇ ਸਾਲ ਜੂਨ 'ਚ ਵੀ ਕੋਰੋਨਾ ਨਾਲ ਸੰਬੰਧਤ ਸ਼ਿਕਾਇਤ ਹੋਈਆਂ ਸਨ, ਹਾਲਾਂਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਦਿੱਲੀ ਦੀ ਮੌਜੂਦਾ ਸਥਿਤੀ ਦਰਮਿਆਨ ਕੇਜਰੀਵਾਲ ਲਗਾਤਾਰ ਸਰਗਰਮ ਹਨ ਅਤੇ ਬੈਠਕਾਂ ਨਾਲ ਕਈ ਜਗ੍ਹਾ ਦਾ ਦੌਰਾ ਵੀ ਕਰ ਰਹੇ ਹਨ।
ਦੱਸਣਯੋਗ ਹੈ ਕਿ ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਵੱਧ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ 6 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ, ਜੋ 26 ਅਪ੍ਰੈਲ ਤੱਕ ਲਾਗੂ ਰਹੇਗਾ। ਦਿੱਲੀ 'ਚ ਬੀਤੇ ਦਿਨ ਵੀ 23 ਹਜ਼ਾਰ ਦੇ ਕਰੀਬ ਕੋਰੋਨਾ ਮਾਮਲੇ ਦਰਜ ਕੀਤੇ ਗਏ ਸਨ।