ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ, ਅਨਿਲ ਵਿਜ ਬੋਲੇ ਚਿੰਤਾ ਕਰਨਾ ਮੇਰਾ ਫਰਜ਼
Published : Apr 20, 2021, 1:40 pm IST
Updated : Apr 20, 2021, 1:40 pm IST
SHARE ARTICLE
Haryana Government Decided To Vaccinate Protesting Farmers
Haryana Government Decided To Vaccinate Protesting Farmers

ਮੇਰਾ ਫਰਜ਼ ਬਣਦਾ ਹੈ ਕਿ ਮੈਂ ਹਰਿਆਣੇ ਵਿਚ ਹਰ ਕਿਸੇ ਦੀ ਚਿੰਤਾ ਕਰਾਂ- ਅਨਿਲ ਵਿਜ ਬੋਲੇ

ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਰੋਨਾ ਦਾ ਟੀਕਾ ਲਗਵਾਇਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਦੀ ਕੋਵਿਡ-19 ਜਾਂਚ ਵੀ ਕੀਤੀ ਜਾਵੇਗੀ।

Anil Vij Anil Vij

ਅਨਿਲ ਵਿਜ ਨੇ ਕਿਹਾ, ‘ਮੇਰਾ ਫਰਜ਼ ਬਣਦਾ ਹੈ ਕਿ ਮੈਂ ਹਰਿਆਣੇ ਵਿਚ ਹਰ ਕਿਸੇ ਦੀ ਚਿੰਤਾ ਕਰਾਂ। ਇੱਥੇ ਵੱਡੀ ਗਿਣਤੀ ਵਿਚ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਉਹਨਾਂ ਨੂੰ ਟੀਕਾ ਲਗਾਉਣ ਅਤੇ ਉਹਨਾਂ ਦੀ ਕੋਵਿਡ 19 ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।‘ ਉਹਨਾਂ ਦੱਸਿਆ ਕਿ ਇਸ ਦੇ ਲਈ ਪਹਿਲਾਂ ਕਿਸਾਨ ਆਗੂਆਂ ਨਾਲ ਗੱਲ ਕੀਤੀ ਜਾਵੇਗੀ।

Farmers ProtestFarmers Protest

ਇਸ ਮੌਕੇ ਅਨਿਲ ਵਿਜ ਨੇ ਕਿਹਾ ਕਿ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਰਜਰੀ ਬੰਦ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਕੁੰਭ ਤੋਂ ਪਰਤਣ ਵਾਲਿਆਂ ਦੀ ਹਰਿਆਣਾ ਵਿਚ ਐਂਟਰੀ ਮੌਕੇ ਕੋਰੋਨਾ ਜਾਂਚ ਹੋਵੇਗੀ। ਇਸ ਤੋਂ ਪਹਿਲਾਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ  ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਕਿਉਂਕਿ ਕੋਰੋਨਾ ਵਾਇਰਸ ਲਾਗ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ।

India reports 2,59,170 new COVID19 casesCOVID19 

ਮੰਤਰੀ ਨੇ ਕਿਹਾ ਸੀ ਕਿ, ''ਹਰਿਆਣਾ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ  ਕੰਟਰੋਲ 'ਚ ਲਿਆਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ, ਪਰ ਹਜ਼ਾਰਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ  ਲੈ ਕੇ ਚਿੰਤਾ ਬਣੀ ਹੋਈ ਹੈ, ਜੋ ਹਰਿਆਣਾ ਦੀਆਂ ਹੱਦਾਂ ਤੇ ਬੈਠੇ ਹਨ ਅਤੇ ਮੈਂ ਉਹਨਾਂ ਨੂੰ  ਕੋਰੋਨਾ ਤੋਂ ਬਚਾਉਣਾ ਹੈ |''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement