
ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਨਿਰਮਾਤਾਵਾਂ ਨੂੰ ਨੋਟਿਸ ਭੇਜ ਕੇ ਜਵਾਬ ਤਲਬ ਕੀਤਾ ਹੈ।
ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ ‘ਤੇ ਅਧਾਰਤ ਬਾਇਓਪਿਕ ਬਣਾਉਣ ਵਾਲੇ ਨਿਰਮਾਤਾਵਾਂ ਨੂੰ ਨੋਟਿਸ ਜਾਰੀ ਕੀਤਾ ਹੈ। ਮਰਹੂਮ ਅਦਾਕਾਰ ਦੇ ਪਿਤਾ ਕੇ ਕੇ ਸਿੰਘ ਨੇ ਆਪਣੇ ਪੁੱਤਰ ‘ਤੇ ਬਣ ਰਹੀ ਬਾਇਓਪਿਕ‘ ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਨਿਰਮਾਤਾਵਾਂ ਨੂੰ ਨੋਟਿਸ ਭੇਜ ਕੇ ਜਵਾਬ ਤਲਬ ਕੀਤਾ ਹੈ।
Delhi HC issues notice to makers of films on late actor Sushant Singh Rajput
ਦੱਸ ਦਈਏ ਕਿ ਪਿਛਲੇ ਸਾਲ 14 ਜੂਨ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਸੀ ਜਿਸ ਨਾਲ ਪੂਰੀ ਬਾਲੀਵੁੱਡ ਇੰਡਸਟਰੀ ਵਿਚ ਸੋਗ ਛਾ ਗਿਆ ਸੀ। ਉਹਨਾਂ ਦੀ ਲਾਸ਼ ਮੁੰਬਈ ਸਥਿਤ ਉਹਨਾਂ ਦੇ ਫਲੈਟ ਵਿਚੋਂ ਬਰਾਮਦ ਕੀਤੀ ਗਈ ਸੀ। ਇਸ ਮਾਮਲੇ ਨੂੰ ਹੁਣ ਜੂਨ ਵਿਚ ਇਕ ਸਾਲ ਹੋਣ ਜਾ ਰਿਹਾ ਹੈ।
ਮਾਮਲਾ ਸਾਹਮਣਏ ਆਉਣ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਸੁਸ਼ਾਂਤ ਕੇਸ ਵਿਚ ਤਿੰਨ-ਤਿੰਨ ਕੇਂਦਰੀ ਏਜੰਸੀਆਂ ਦੀ ਐਂਟਰੀ ਵੀ ਹੋਈ। ਪਰਿਵਾਰ, ਉਹਨਾਂ ਦੇ ਫੈਨਸ ਤੇ ਬਿਹਾਰ ਸਰਕਾਰ ਦੀ ਲਗਾਤਾਰ ਮੰਗ ਤੋਂ ਬਾਅਦ ਕੇਸ ਨੂੰ ਮੁੰਬਈ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ।