ਕੋਰੋਨਾ ਦਾ ਖੌਫ: ICSE ਨੇ ਰੱਦ ਕੀਤੀਆਂ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ
Published : Apr 20, 2021, 10:32 am IST
Updated : Apr 20, 2021, 10:32 am IST
SHARE ARTICLE
ICSE cancels class 10 board examinations
ICSE cancels class 10 board examinations

ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਸਾਡੀ ਤਰਜੀਹ- ICSE

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਆਈਸੀਐਸਈ ਨੇ ਜਮਾਤ ਦਸਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਿਛਲੇ ਆਦੇਸ਼ ਦੇ ਹਿਸਾਬ ਨਾਲ ਹੀ ਹੋਣਗੀਆਂ। ਇਹਨਾਂ ਪ੍ਰੀਖਿਆਵਾਂ ਨੂੰ ਆਫਲਾਈਨ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸੀਆਈਐਸਸੀਈ ਨੇ ਅਪਣੀ ਅਧਿਕਾਰਕ ਵੈੱਬਸਾਈਟ ਉੱਤੇ ਸਾਂਝੀ ਕੀਤੀ ਹੈ।

ICSE cancels class 10 board examinationsICSE cancels class 10 board examinations

ਨੋਟਿਸ ਵਿਚ ਲਿਖਿਆ ਗਿਆ ਹੈ ਕਿ ਦੇਸ਼ ਵਿਚ ਕੋਵਿਡ-19 ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸੀਆਈਐਸਸੀਈ ਨੇ ਆਈਸੀਐਸਈ 10ਵੀਂ 2021 ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। 16 ਅਪ੍ਰੈਲ 2021 ਨੂੰ ਜਾਰੀ ਕੀਤਾ ਗਿਆ ਸਰਕੂਲਰ ਖਾਰਿਜ ਕੀਤਾ ਜਾ ਰਿਹਾ ਹੈ। ਨੋਟਿਸ ਵਿਚ ਕਿਹਾ ਗਿਆ ਕਿ ਸਾਡੀ ਤਰਜੀਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਹੈ।

India reports 2,59,170 new COVID19 casesCOVID19

ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਦੇ ਇਕ ਦਿਨ ਵਿਚ ਰਿਕਾਰਡ 2,59,170 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,53,21,089 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ 1,761 ਮੌਤਾਂ ਦਰਜ ਹੋਈਆਂ, ਇਸ ਤੋਂ ਬਾਅਦ ਕੋਰੋਨਾ ਨਾਲ ਹੋਣ ਵਾਲੀਆਂ ਕੁੱਲ ਮੌਤਾਂ ਦੀ ਗਿਣਤੀ 1,80,530  ਹੋ ਗਈ ਹੈ।

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement