ਕੋਰੋਨਾ : ਲਗਾਤਾਰ ਤੀਜੇ ਦਿਨ ਮਿਲੇ ਢਾਈ ਲੱਖ ਤੋਂ ਜ਼ਿਆਦਾ ਮਰੀਜ, 24 ਘੰਟਿਆਂ ’ਚ 1,761 ਮੌਤਾਂ ਦਰਜ
Published : Apr 20, 2021, 10:00 am IST
Updated : Apr 20, 2021, 10:00 am IST
SHARE ARTICLE
India reports 2,59,170 new COVID19 cases
India reports 2,59,170 new COVID19 cases

ਸ਼ਾਮ 6 ਵਜੇ ਵੈਕਸੀਨ ਨਿਰਮਾਤਾਵਾਂ ਨਾਲ ਬੈਠਕ ਕਰਨਗੇ ਪੀਐਮ ਮੋਦੀ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਇਕ ਦਿਨ ਵਿਚ ਰਿਕਾਰਡ 2,59,170 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,53,21,089 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਦੇਸ਼ ਵਿਚ ਲਗਾਤਾਰ ਤੀਜੇ ਦਿਨ ਢਾਈ ਲੱਖ ਤੋਂ ਜ਼ਿਆਦਾ ਕੋਰੋਨਾ ਮਾਮਲੇ ਦਰਜ ਕੀਤੇ ਗਏ।

Coronavirus Coronavirus

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ 1,761 ਮੌਤਾਂ ਦਰਜ ਹੋਈਆਂ, ਇਸ ਤੋਂ ਬਾਅਦ ਕੋਰੋਨਾ ਨਾਲ ਹੋਣ ਵਾਲੀਆਂ ਕੁੱਲ ਮੌਤਾਂ ਦੀ ਗਿਣਤੀ 1,80,530  ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 1,54,761 ਕੋਰੋਨਾ ਮਰੀਜ ਸਿਹਤਯਾਬ ਹੋ ਕੇ ਘਰ ਪਰਤੇ ਹਨ। ਇਸ ਤੋਂ ਬਾਅਦ ਠੀਕ ਹੋਣ ਵਾਲੇ ਕੁੱਲ ਲੋਕਾਂ ਦੀ ਗਿਣਤੀ 1,31,08,582 ਹੋ ਗਈ ਹੈ।

Covid TestingCovid Testing

ਦੇਸ਼ ਵਿਚ ਕੁੱਲ 12,71,29,113 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਗਈ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਪੈਦਾ ਹੋਏ ਹਾਲਾਤ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਵੀਡੀਓ ਕਾਨਫਰੰਸ ਜ਼ਰੀਏ ਵੈਕਸੀਨ ਨਿਰਮਾਤਾਵਾਂ ਨਾਲ ਬੈਠਕ ਕਰਨਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement