
ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬਹੁਤ ਸਾਰੇ ਲੋਕ ਗੰਭੀਰ ਜ਼ਖਮੀ ਹਨ।
ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੁੰਦੇ ਹੀ ਹਲਾਤ ਬੇਕਾਬੂ ਹੋ ਗਏ ਹਨ। ਇਸ ਵਿਚਕਾਰ ਦਿੱਲੀ ਸਰਕਾਰ ਨੇ ਇਕ ਹਫ਼ਤੇ ਦਾ ਲਾਕਡਾਊਨ ਲਾਗੂ ਕਰ ਦਿੱਤਾ ਹੈ। ਇਸ ਦੇ ਚਲਦੇ ਪ੍ਰਵਾਸੀ ਮਜ਼ਦੂਰ ਇਕ ਵਾਰ ਫਿਰ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸ ਵਿਚਕਾਰ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਵਿੱਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਦਿੱਲੀ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਟੀਕਮਗੜ 'ਚ ਪਲਟ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬਹੁਤ ਸਾਰੇ ਲੋਕ ਗੰਭੀਰ ਜ਼ਖਮੀ ਹਨ।
migrants
ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਆਪਣੀ ਸਮਰੱਥਾ ਨਾਲੋਂ ਵੱਧ ਭਰੀ ਸੀ ਤੇ ਸੰਤੁਲਨ ਗੁਆਉਣ ਕਾਰਨ ਪਲਟ ਗਈ ਸੀ। ਇਹ ਹਾਦਸਾ ਗਵਾਲੀਅਰ-ਝਾਂਸੀ ਦਰਮਿਆਨ ਡਾਬਰਾ ਹਾਈਵੇਅ 'ਤੇ ਵਾਪਰਿਆ। ਫਿਲਹਾਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਗੌਰਤਲਬ ਹੈ ਕਿ ਬੀਤੇ ਦਿਨੀ ਜਦ ਜਿਵੇਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿੱਚ ਇੱਕ ਹਫ਼ਤੇ ਦੇ ਲਾਕਡਾਊਨ ਦਾ ਐਲਾਨ ਕੀਤਾ ਉਸ ਸਮੇਂ ਹੀ ਪ੍ਰਵਾਸੀ ਮਜ਼ਦੂਰਾਂ ਦਾ ਜੱਥਾ ਬੱਸ ਅੱਡੇ ਵੱਲ ਵਧਦਾ ਵੇਖਿਆ ਗਿਆ। ਹਾਲਾਂਕਿ, ਮੁੱਖ ਮੰਤਰੀ ਨੇ ਮਜ਼ਦੂਰਾਂ ਨੂੰ ਦਿੱਲੀ ਨਾ ਛੱਡਣ ਦੀ ਅਪੀਲ ਕੀਤੀ ਅਤੇ ਕਿਹਾ 'ਮੈਂ ਹੂੰ ਨਾ'।