
ਰਾਹੁਲ ਗਾਂਧੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਦੱਸਿਆ ਕਿ ਉਹਨਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਵਾਇਰਸ ਦੇ ਹਲਕੇ ਲੱਛਣ ਦਿਖਣ ਤੋਂ ਬਾਅਦ ਉਹਨਾਂ ਨੇ ਕੋਵਿਡ ਟੈਸਟ ਕਰਵਾਇਆ ਸੀ। ਰਾਹੁਲ ਗਾਂਧੀ ਨੇ ਅੱਗੇ ਲ਼ਿਖਿਆ, ‘ਜੋ ਵੀ ਮੇਰੇ ਸੰਪਰਕ ਵਿਚ ਆਏ ਹਨ, ਉਹ ਸਾਰੇ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।
Tweet
ਅਰਵਿੰਦ ਕੇਜਰੀਵਾਲ ਦੀ ਪਤਨੀ ਕੋਰੋਨਾ ਪਾਜ਼ੀਟਿਵ
ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪਤਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ।
COVID19 cases
ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੂੰ ਵੀ ਹੋਇਆ ਕੋਰੋਨਾ
ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਹਨਾਂ ਨੇ ਇਸ ਦੀ ਜਾਣਕਾਰੀ ਟਵੀਟ ਕਰ ਕੇ ਦਿੱਤੀ ਹੈ। ਉਹਨਾਂ ਨੇ ਟਵੀਟ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਾਲ ਹੀ ਵਿਚ ਜਿਹੜੇ ਲੋਕ ਮੇਰੇ ਸੰਪਰਕ ਵਿਚ ਆਏ ਹਨ, ਉਹਨਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਆਪਣੀ ਦੇਖਭਾਲ ਕਰਨੀ ਚਾਹੀਦੀ ਹੈ।
Manmohan Singh
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਕੋਰੋਨਾ ਪਾਜ਼ੀਟਿਵ
ਦੱਸ ਦਈਏ ਕਿ ਬੀਤੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਜਾਣਕਾਰੀ ਦਿੱਤੀ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ।