SC ਨੇ ਬੰਗਾਲ ਵਿਚ VVPAT ਦੀ 100% ਮਿਲਾਨ ਕੀਤੇ ਜਾਣ ਵਾਲੀ ਪਟੀਸ਼ਨ ਕੀਤੀ ਖਾਰਜ 
Published : Apr 20, 2021, 10:57 am IST
Updated : Apr 20, 2021, 10:57 am IST
SHARE ARTICLE
 Supreme Court dismisses plea for 100% verification of VVPATs in Bengal
Supreme Court dismisses plea for 100% verification of VVPATs in Bengal

ਪੱਛਮੀ ਬੰਗਾਲ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਸਾਰੇ ਸਥਾਨਾਂ ’ਤੇ ਗਿਣਤੀ 2 ਮਈ ਨੂੰ ਹੋਣੀ ਹੈ।

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ’ਚ ਚੋਣਾਂ ’ਚ ਈ. ਵੀ. ਐੱਮ. ਦੀਆਂ ਵੋਟਾਂ ਦੀ ਗਿਣਤੀ ਦੇ ਨਾਲ ਵੋਟਰ ਪਰਚੀ (ਵੀ. ਵੀ. ਪੈਟ) ਦੇ 100 ਫੀਸਦੀ ਮਿਲਾਨ ਕੀਤੇ ਜਾਣ ਦੀ ਅਪੀਲ ਕੀਤੀ ਗਈ ਸੀ। ਚੀਫ ਜਸਟਿਸ ਐੱਸ. ਏ. ਬੋਬੜੇ ਤੇ ਜਸਟਿਸ ਏ. ਐੱਸ. ਬੋਪੰਨਾ ਤੇ ਜਸਟਿਸ ਵੀ. ਰਾਮਾਸੁਬਰਾਮਣੀਅਮ ਦੀ ਬੈਂਚ ਨੇ ਕਿਹਾ ਕਿ ਅਸੀਂ ਚੋਣ ਪ੍ਰਕਿਰਿਆ ਵਿਚਾਲੇ ਦਖਲ ਨਹੀਂ ਦੇਣ ਜਾ ਰਹੇ ਹਾਂ।

VVPAT machinesVVPAT machines

ਪੱਛਮੀ ਬੰਗਾਲ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਸਾਰੇ ਸਥਾਨਾਂ ’ਤੇ ਗਿਣਤੀ 2 ਮਈ ਨੂੰ ਹੋਣੀ ਹੈ। ਬੈਂਚ ਨੇ ਪਟੀਸ਼ਨਕਰਤਾ ਗੋਪਾਲ ਸੇਠ ਵੱਲੋਂ ਪੇਸ਼ ਵਕੀਲ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਨੇ ਇਸ ’ਤੇ ਚੋਣ ਕਮਿਸ਼ਨ ਨੂੰ ਕੋਈ ਮੰਗ-ਪੱਤਰ ਦਿੱਤਾ ਹੈ? ਵਕੀਲ ਨੇ ਕਿਹਾ,‘ਹਾਂ। ਉਨ੍ਹਾਂ ਨੇ ਸਾਡੇ ਮੰਗ-ਪੱਤਰ ਦੀ ਸ਼ਲਾਘਾ ਕੀਤੀ ਸੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਲੋਕਾਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਕਰਤਾ ਨੇ ਇਸ ਮੁੱਦੇ ’ਤੇ ਕਲਕੱਤਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਸੀ। ਵਕੀਲ ਨੇ ਦਲੀਲ ਦਿੱਤੀ ਕਿ ਹਾਈ ਕੋਰਟ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਇਸ ’ਤੇ ਪਹਿਲਾਂ ਹੀ ਹੁਕਮ ਪਾਸ ਕੀਤਾ ਸੀ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement