
ਮਾਸਕ ਨਾ ਪਾਉਣ 'ਤੇ ਲੱਗੇਗਾ 500 ਰੁਪਏ ਜੁਰਮਾਨਾ!
ਨਵੀਂ ਦਿੱਲੀ: ਦਿੱਲੀ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੇ 'ਚ ਦਿੱਲੀ 'ਚ ਇਕ ਵਾਰ ਫਿਰ ਤੋਂ ਪਾਬੰਦੀਆਂ ਲਗਾਉਣ ਦਾ ਵਿਚਾਰ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ 'ਚ ਫਿਰ ਤੋਂ ਮਾਸਕ ਨੂੰ ਲਾਜ਼ਮੀ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ ਮਾਸਕ ਨਾ ਪਹਿਨਣ 'ਤੇ 500 ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਦੀ ਬੈਠਕ ਚੱਲ ਰਹੀ ਹੈ ਅਤੇ ਕੋਰੋਨਾ ਸੰਕ੍ਰਮਣ ਨੂੰ ਫੈਲਣ ਤੋਂ ਰੋਕਣ ਲਈ ਇਹ ਕਦਮ ਚੁੱਕੇ ਜਾ ਸਕਦੇ ਹਨ।
corona virus
ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜਧਾਨੀ 'ਚ ਕੋਰੋਨਾ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਇਸ ਤੋਂ ਇਲਾਵਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਪਹਿਲਾਂ ਹੀ ਸਕੂਲਾਂ ਬਾਰੇ ਐਸਓਪੀ ਜਾਰੀ ਕਰ ਚੁੱਕੇ ਹਨ। ਸੂਤਰਾਂ ਮੁਤਾਬਕ ਡੀਡੀਐਮਏ ਦੀ ਮੀਟਿੰਗ ਵਿੱਚ ਮਾਸਕ ਲਾਜ਼ਮੀ ਕਰਨ 'ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ, DDMA ਮਾਸਕ ਨਾ ਪਹਿਨਣ 'ਤੇ 500 ਰੁਪਏ ਦੇ ਜੁਰਮਾਨੇ ਦੇ ਨਿਯਮ ਨੂੰ ਦੁਬਾਰਾ ਲਾਗੂ ਕਰ ਸਕਦਾ ਹੈ। ਡੀਡੀਐਮਏ ਦੀ ਮੀਟਿੰਗ ਵਿੱਚ ਟੈਸਟਿੰਗ ਅਤੇ ਟੀਕਾਕਰਨ 'ਤੇ ਜ਼ੋਰ ਦੇਣ ਦਾ ਵਿਚਾਰ ਕੀਤਾ ਜਾ ਰਿਹਾ ਹੈ।
Corona virus
ਡੀਡੀਐਮਏ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਕੋਰੋਨਾ ਕਾਰਨ ਸਕੂਲ ਬੰਦ ਨਹੀਂ ਕੀਤੇ ਜਾਣਗੇ। ਹਾਲਾਂਕਿ, ਸਕੂਲਾਂ ਲਈ ਇੱਕ ਵੱਖਰੀ ਐਸਓਪੀ ਜਾਰੀ ਕੀਤੀ ਜਾਵੇਗੀ। ਇਸ ਵਿੱਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਕਦਮ ਚੁੱਕਣ 'ਤੇ ਜ਼ੋਰ ਦਿੱਤਾ ਜਾਵੇਗਾ। ਨਾਲ ਹੀ, ਜਨਤਕ ਇਕੱਠਾਂ ਦੀ ਨਿਗਰਾਨੀ ਕੀਤੀ ਜਾਵੇਗੀ।
ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।
corona Virus
ਇੱਥੇ ਪਿਛਲੇ 24 ਘੰਟਿਆਂ ਵਿੱਚ 26% ਕੋਰੋਨਾ ਦੇ ਮਾਮਲੇ ਵਧੇ ਹਨ। ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 632 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ 501 ਮਾਮਲੇ ਸਾਹਮਣੇ ਆਏ ਸਨ। ਹਾਲਾਂਕਿ ਮੰਗਲਵਾਰ ਨੂੰ ਸਕਾਰਾਤਮਕਤਾ ਦਰ ਵਿੱਚ ਕਮੀ ਆਈ ਹੈ। ਇਹ 4.42 ਫੀਸਦੀ 'ਤੇ ਰਿਹਾ। ਸੋਮਵਾਰ ਨੂੰ ਇਹ ਲਗਭਗ 7% ਸੀ।