
ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ, ਟਵੀਟ ਕਰ ਕੇ ਦਿਤੀ ਜਾਣਕਾਰੀ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਖਿਲਾਫ ਟਿੱਪਣੀ ਕਰਨ ਦੇ ਮਾਮਲੇ 'ਚ ਪੰਜਾਬ ਪੁਲਿਸ ਹੁਣ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚ ਗਈ ਹੈ। ਵਿਸ਼ਵਾਸ ਨੇ ਖੁਦ ਪੁਲਿਸ ਦੇ ਘਰ ਪਹੁੰਚਣ ਦੀਆਂ ਤਸਵੀਰਾਂ ਪੋਸਟ ਸਾਂਝੀਆਂ ਕੀਤੀਆਂ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਖਿਲਾਫ ਕਿਸ ਕੇਸ ਤਹਿਤ ਕੇਸ ਦਰਜ ਕੀਤਾ ਗਿਆ ਹੈ।
tweet
ਕੁਮਾਰ ਵਿਸ਼ਵਾਸ ਨੇ ਆਪਣੇ ਟਵੀਟ 'ਚ ਲਿਖਿਆ,''ਸਵੇਰੇ-ਸਵੇਰੇ ਪੰਜਾਬ ਪੁਲਿਸ ਮੇਰੇ ਘਰ ਆਈ ਹੈ। ਇੱਕ ਸਮੇਂ, ਮੇਰੇ ਵਲੋਂ ਹੀ ਪਾਰਟੀ ਵਿਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਚੌਕਸ ਕਰ ਰਿਹਾ ਹਾਂ ਕਿ ਤੁਸੀਂ ਦਿੱਲੀ ਵਿਚ ਬੈਠੇ ਜਿਸ ਆਦਮੀ ਨੂੰ ਪੰਜਾਬ ਦੇ ਲੋਕਾਂ ਵਲੋਂ ਦਿੱਤੀ ਹੋਈ ਤਾਕਤ ਨਾਲ ਖੇਡਣ ਦੇ ਰਹੇ ਹੋ, ਇੱਕ ਦਿਨ ਉਹ ਤੁਹਾਨੂੰ ਅਤੇ ਪੰਜਾਬ ਨੂੰ ਵੀ ਧੋਖ਼ਾ ਦੇਵੇਗਾ। ਦੇਸ਼ ਮੇਰੀ ਚਿਤਾਵਨੀ ਯਾਦ ਰੱਖੇ।''
Arvind Kejriwal
ਜ਼ਿਕਰਯੋਗ ਹੈ ਕਿ ਪੰਜਾਬ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਦੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਉਨ੍ਹਾਂ ਅਰਵਿੰਦ ਕੇਜਰੀਵਾਲ 'ਤੇ ਦੇਸ਼ ਨੂੰ ਤੋੜਨ ਦੀ ਗੱਲ ਕਰਨ ਦਾ ਦੋਸ਼ ਲਗਾਇਆ ਸੀ। ਇੰਨਾ ਹੀ ਨਹੀਂ ਸਗੋਂ ਕੁਮਾਰ ਨੇ ਇਸ 'ਤੇ ਕੇਜਰੀਵਾਲ ਤੋਂ ਜਵਾਬ ਵੀ ਮੰਗਿਆ ਸੀ। ਹਾਲਾਂਕਿ ਇਸ ਦੇ ਜਵਾਬ 'ਚ ਕੇਜਰੀਵਾਲ ਨੇ ਖੁਦ ਨੂੰ ਮਿੱਠਾ ਅੱਤਵਾਦੀ ਕਿਹਾ।
Bhagwant Mann
ਵਿਸ਼ਵਾਸ 'ਤੇ ਚੁਟਕੀ ਲੈਂਦਿਆਂ ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਉਹ ਮਿੱਠਾ ਅੱਤਵਾਦੀ ਹਾਂ ਜੋ ਬੱਚਿਆਂ ਲਈ ਸਕੂਲ ਅਤੇ ਮਰੀਜ਼ਾਂ ਲਈ ਹਸਪਤਾਲ ਬਣਾਉਂਦਾ ਹੈ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਖਿਲਾਫ ਬਿਆਨਾਂ 'ਤੇ ਮੁਹਾਲੀ ਸਥਿਤ ਸਾਈਬਰ ਕ੍ਰਾਈਮ ਸੈੱਲ 'ਚ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਦਿੱਲੀ ਭਾਜਪਾ ਆਗੂਆਂ ਤੇਜਿੰਦਰ ਬੱਗਾ, ਨਵੀਨ ਕੁਮਾਰ ਜਿੰਦਲ ਅਤੇ ਪ੍ਰੀਤੀ ਗਾਂਧੀ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾ ਚੁੱਕਾ ਹੈ।
Sukhpal Singh Khaira
ਸੁਖਪਾਲ ਸਿੰਘ ਖਹਿਰਾ ਦੀ CM ਮਾਨ ਨੂੰ ਅਪੀਲ - 'ਨਾ ਕੀਤੀ ਜਾਵੇ ਪੰਜਾਬ ਪੁਲਿਸ ਦੀ ਦੁਰਵਰਤੋਂ'
ਪੰਜਾਬ ਪੁਲਿਸ ਵਲੋਂ ਕੁਮਾਰ ਵਿਸ਼ਵਾਸ ਦੇ ਘਰ ਜਾਣ ਨੂੰ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ 'ਸਿਆਸੀ ਬਦਲਾਖ਼ੋਰੀ'
''ਚੋਣਾਂ ਦੌਰਾਨ ਡਾ. ਕੁਮਾਰ ਵਿਸ਼ਵਾਸ ਵਲੋਂ ਅਰਵਿੰਦ ਕੇਜਰੀਵਾਲ ਵਿਰੁੱਧ ਬਿਆਨ ਦੇਣ 'ਤੇ ਹੋਈ ਇਸ ਸਿਆਸੀ ਬਦਲਾਖ਼ੋਰੀ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ। ਆਮ ਆਦਮੀ ਪਾਰਟੀ ਅਤੇ ਰਿਵਾਇਤੀ ਪਾਰਟੀਆਂ ਵਿਚ ਫ਼ਰਕ ਕੀ ਹੈ? ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਸਿਆਸੀ ਨੰਬਰ ਬਣਾਉਣ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਨਾ ਕਰੋ!''