ਕੁਮਾਰ ਵਿਸ਼ਵਾਸ ਤੋਂ ਬਾਅਦ ਅਲਕਾ ਲਾਂਬਾ ਦੇ ਘਰ ਪਹੁੰਚੀ ਪੰਜਾਬ ਪੁਲਿਸ, ਘਰ ਦੇ ਬਾਹਰ ਚਿਪਕਾਇਆ ਨੋਟਿਸ
Published : Apr 20, 2022, 5:03 pm IST
Updated : Apr 20, 2022, 5:03 pm IST
SHARE ARTICLE
Punjab Police book ex- AAP leader Alka Lamba
Punjab Police book ex- AAP leader Alka Lamba

ਅਲਕਾ ਲਾਂਬਾ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਲਿਖਿਆ, 'ਪੰਜਾਬ ਪੁਲਿਸ ਮੇਰੇ ਘਰ ਪਹੁੰਚ ਗਈ ਹੈ।'

 

ਨਵੀਂ ਦਿੱਲੀ: ਕੁਮਾਰ ਵਿਸ਼ਵਾਸ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੀ। ਅਲਕਾ ਲਾਂਬਾ ਨੇ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਲਿਖਿਆ,  'ਪੰਜਾਬ ਪੁਲਿਸ ਮੇਰੇ ਘਰ ਪਹੁੰਚ ਗਈ ਹੈ।'

TweetTweet

ਅਲਕਾ ਲਾਂਬਾ ਨੇ ਨੋਟਿਸ ਦੇ ਨਾਲ ਇਕ ਹੋਰ ਟਵੀਟ 'ਚ ਲਿਖਿਆ, ''ਪੰਜਾਬ ਪੁਲਿਸ ਨੇ ਘਰ ਦੀ ਕੰਧ 'ਤੇ ਨੋਟਿਸ ਚਿਪਕਾਇਆ ਹੈ ਅਤੇ ਜਾਂਦੇ-ਜਾਂਦੇ 'ਆਪ' ਦੀ ਭਗਵੰਤ ਮਾਨ ਸਰਕਾਰ ਵੱਲੋਂ ਧਮਕੀ ਵੀ ਦਿੱਤੀ ਹੈ ਕਿ ਜੇਕਰ ਮੈਂ 26 ਅਪ੍ਰੈਲ ਨੂੰ ਥਾਣੇ 'ਚ ਪੇਸ਼ ਨਹੀਂ ਹੋਈ ਤਾਂ ਨਤੀਜਾ ਮਾੜਾ ਹੋਵੇਗਾ। ਕਾਂਗਰਸ ਦੀ ਇਹ ਗਾਂਧੀਵਾਦੀ ਸਿਪਾਹੀ ਵੱਡੇ ਸੰਘੀਆਂ ਤੋਂ ਨਹੀਂ ਡਰੀ, ਛੋਟੇ ਸੰਘੀ ਦੀ ਤਾਂ ਗੱਲ ਹੀ ਛੱਡ ਦਿਓ”।

Photo
Photo

ਪੰਜਾਬ ਦੇ ਰੋਪੜ ਜ਼ਿਲੇ ਦੇ ਥਾਣਾ ਸਦਰ 'ਚ ਕੁਮਾਰ ਵਿਸ਼ਵਾਸ ਅਤੇ ਅਲ਼ਕਾ ਲਾਂਬਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 153, 153ਏ, 505, 505(2), 116 ਆਰ/ਡਬਲਯੂ, 143, 147, 323, 341, 506 ਅਤੇ 120ਬੀ ਅਤੇ ਲੋਕ ਪ੍ਰਤੀਨਿਧਤਾ ਐਕਟ 125 ਤਹਿਤ ਕੇਸ ਦਰਜ ਕੀਤਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement