UP News: ਮੁਰਾਦਾਬਾਦ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ MP ਕੁੰਵਰ ਸਰਵੇਸ਼ ਸਿੰਘ ਦਾ ਦਿਹਾਂਤ
Published : Apr 20, 2024, 9:11 pm IST
Updated : Apr 20, 2024, 9:11 pm IST
SHARE ARTICLE
BJP candidate from UP's Moradabad Kunwar Sarvesh Singh dies
BJP candidate from UP's Moradabad Kunwar Sarvesh Singh dies

ਕੱਲ੍ਹ ਹੋਈ ਸੀ ਸੀਟ 'ਤੇ ਵੋਟਿੰਗ

UP News:  ਮੁਰਾਦਾਬਾਦ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਕੁੰਵਰ ਸਰਵੇਸ਼ ਕੁਮਾਰ ਸਿੰਘ ਦਾ ਸ਼ਨਿਚਰਵਾਰ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) 'ਚ ਦਿਹਾਂਤ ਹੋ ਗਿਆ।

ਕੁੰਵਰ ਸਰਵੇਸ਼ ਕੁਮਾਰ ਸਿੰਘ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕਰਦਿਆਂ ਉੱਤਰ ਪ੍ਰਦੇਸ਼ ਭਾਜਪਾ ਪ੍ਰਧਾਨ ਭੁਪੇਂਦਰ ਚੌਧਰੀ ਨੇ ਕਿਹਾ, “ਕੁੰਵਰ ਸਰਵੇਸ਼ ਕੁਮਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਗਲੇ ਦੀ ਸਮੱਸਿਆ ਸੀ ਅਤੇ ਉਨ੍ਹਾਂ ਦਾ ਆਪਰੇਸ਼ਨ ਹੋਇਆ ਸੀ, ਕੱਲ੍ਹ ਉਹ ਚੈੱਕਅਪ ਲਈ ਏਮਜ਼ ਗਏ ਸਨ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ। "

ਮੁਰਾਦਾਬਾਦ ਵਿਚ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ ਵੋਟਾਂ ਪਈਆਂ। ਕੁੰਵਰ ਸਰਵੇਸ਼ ਨੂੰ ਭਾਜਪਾ ਨੇ 2014 ਵਿਚ ਮੁਰਾਦਾਬਾਦ ਤੋਂ ਉਮੀਦਵਾਰ ਐਲਾਨਿਆ ਸੀ ਅਤੇ ਉਨ੍ਹਾਂ ਨੇ ਚੋਣ ਜਿੱਤੀ ਸੀ। 2019 ਵਿਚ ਉਹ ਸਮਾਜਵਾਦੀ ਪਾਰਟੀ ਦੇ ਡਾ ਐਸਟੀ ਹਸਨ ਤੋਂ ਹਾਰ ਗਏ ਸਨ। ਇਸ ਵਾਰ ਵੀ ਭਾਜਪਾ ਨੇ ਉਨ੍ਹਾਂ ਨੂੰ ਅਪਣਾ ਉਮੀਦਵਾਰ ਬਣਾਇਆ ਸੀ ਅਤੇ ਉਨ੍ਹਾਂ ਦਾ ਮੁਕਾਬਲਾ ਸਪਾ ਦੀ ਰੁਚੀ ਵੀਰਾ ਨਾਲ ਸੀ।

 (For more Punjabi news apart from BJP candidate from UP's Moradabad Kunwar Sarvesh Singh dies, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement