
ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਐਲੋਨ ਮਸਕ 21 ਅਤੇ 22 ਅਪ੍ਰੈਲ ਨੂੰ ਭਾਰਤ ਆਉਣਗੇ
Elon Musk: ਨਵੀਂ ਦਿੱਲੀ - ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅਜਿਹਾ ਕਿਉਂ ਹੋਇਆ ਹੈ। ਹਾਲਾਂਕਿ ਮਾਮਲੇ ਨਾਲ ਜੁੜੇ ਲੋਕਾਂ ਮੁਤਾਬਕ ਮਸਕ ਨੇ ਟੇਸਲਾ ਦੀ ਪਹਿਲੀ ਤਿਮਾਹੀ ਦੇ ਪ੍ਰਦਰਸ਼ਨ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਲਈ 23 ਅਪ੍ਰੈਲ ਨੂੰ ਅਮਰੀਕਾ 'ਚ ਹੋਣ ਵਾਲੀ ਕਾਨਫਰੰਸ ਕਾਲ 'ਚ ਹਿੱਸਾ ਲੈਣਾ ਹੈ। ਅਜਿਹੀ ਸਥਿਤੀ ਵਿੱਚ, ਇਹ ਇੱਕ ਕਾਰਨ ਹੋ ਸਕਦਾ ਹੈ।
ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਐਲੋਨ ਮਸਕ 21 ਅਤੇ 22 ਅਪ੍ਰੈਲ ਨੂੰ ਭਾਰਤ ਆਉਣਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਟੇਸਲਾ ਦੇ ਸੀਈਓ ਅਤੇ ਉਨ੍ਹਾਂ ਦੀ ਟੀਮ ਸਰਕਾਰੀ ਅਧਿਕਾਰੀਆਂ ਅਤੇ ਉਦਯੋਗ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰੇਗੀ। 10 ਅਪ੍ਰੈਲ ਨੂੰ ਮਸਕ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ ਸ਼ੇਅਰ ਕੀਤੀ ਸੀ ਜਿਸ ਵਿਚ ਉਹਨਾਂ ਨੇ ਲਿਖਿਆ ਸੀ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਉਤਸੁਕ ਹਾਂ।