ਖ਼ਬਰਾਂ |

ਤਾਜ਼ਾ |

ਜੰਮੂ-ਕਸ਼ਮੀਰ ਦੇ ਊਧਮਪੁਰ ’ਚ ਵਾਪਰੇ ਬੱਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ 
Published : Apr 20, 2026, 1:48 pm IST
Updated : Apr 20, 2026, 1:48 pm IST
SHARE ARTICLE
 Prime Minister Narendra Modi expressed grief over the bus accident in Udhampur, Jammu and Kashmir.
Prime Minister Narendra Modi expressed grief over the bus accident in Udhampur, Jammu and Kashmir.

ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਵਾਪਰੇ ਬੱਸ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਦੁੱਖ ਹੋਇਆ । ਮੈਂ ਉਨ੍ਹਾਂ ਲੋਕਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਇਸ ਹਾਦਸੇ ਦੌਰਾਨ ਆਪਣੇ ਨੇੜਲੇ ਅਤੇ ਪਿਆਰੇ ਲੋਕਾਂ ਨੂੰ ਗੁਆ ਦਿੱਤਾ ਹੈ । ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਵੀ ਪ੍ਰਾਰਥਨਾ ਕਰਦਾ ਹਾਂ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਹਰੇਕ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement