10ਵੀਂ ਤੇ 12ਵੀਂ ਦੇ ਕੰਪਾਰਟਮੈਂਟ ਪ੍ਰੀਖਿਆਰਥੀਆਂ ਲਈ ਅਹਿਮ ਖ਼ਬਰ
Published : May 20, 2019, 10:55 am IST
Updated : May 20, 2019, 10:56 am IST
SHARE ARTICLE
CBSE Board Exam
CBSE Board Exam

CBSE ਬੋਰਡ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮਈ ਦੇ ਪਹਿਲੇ ਹਫ਼ਤੇ ਹੀ 10ਵੀਂ ਤੇ 12ਵੀਂ...

ਚੰਡੀਗੜ੍ਹ:  CBSE ਬੋਰਡ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮਈ ਦੇ ਪਹਿਲੇ ਹਫ਼ਤੇ ਹੀ 10ਵੀਂ ਤੇ 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਸੀ। ਇਸ ਲਈ ਹੁਣ ਕੰਪਾਰਟਮੈਂਟ ਇਮਤਿਹਾਨ ਵੀ ਜਲਦੀ ਹੀ ਸ਼ੁਰੂ ਕਰ ਦਿੱਤੇ ਜਾਣਗੇ। ਹੁਣ ਤਕ ਕੰਪਾਰਟਮੈਂਟ ਜੁਲਾਈ ਮਹੀਨੇ ਦੇ ਤੀਜੇ ਹਫ਼ਤੇ ਵਿੱਚ ਕਰਵਾਏ ਜਾਂਦੇ ਸੀ, ਪਰ ਇਸ ਸਾਲ 2 ਜੁਲਾਈ ਤੋਂ ਹੀ ਕੰਪਾਰਟਮੈਂਟ ਪ੍ਰੀਖਿਆਵਾਂ ਲੈ ਲਈਆਂ ਜਾਣਗੀਆਂ।

CBSE ExamsCBSE Exams

ਇਸ ਸਬੰਧੀ ਬੋਰਡ ਦੀ ਅਧਿਕਾਰਿਕ ਵੈਬਸਾਈਟ 'ਤੇ ਜਲਦੀ ਹੀ ਡੇਟਸ਼ੀਟ ਜਾਰੀ ਕਰ ਦਿੱਤੀ ਜਾਵੇਗੀ। CBSE ਵੱਲੋਂ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀਆਂ ਲਿਸਟਾਂ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਕੂਲਾਂ ਨੂੰ http://cbse.nic.in/newsite/reg2018.html ਲਿਕ 'ਤੇ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੀ ਲਿਸਟ ਅਪਲੋਡ ਕਰਨ ਲਈ ਕਿਹਾ ਗਿਆ ਹੈ।

CBSE declare result of 12thCBSE declare result 

ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਸਿਰਫ ਐਫੀਲਿਏਟਿਡ ਸਕੂਲ, ਜਿਨ੍ਹਾਂ ਕੋਲ ਐਫੀਲਿਏਸ਼ਨ ਨੰਬਰ, ਯੂਜ਼ਰ ਆਈਡੀ ਤੇ ਪਾਸਵਰਡ ਹੈ, ਉਹੀ ਆਨਲਾਈਨ ਲਿਸਟਾਂ ਸਬਮਿਟ ਕਰ ਸਕਦੇ ਹਨ। ਕੰਪਾਰਟਮੈਂਟ ਦਾ ਇਮਤਿਹਾਨ ਦੇਣ ਵਾਲੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰ ਲੈਣ ਤਾਂ ਕਿ ਕਿਸੇ ਦਾ ਪੇਪਰ ਛੁੱਟ ਨਾ ਜਾਏ, ਕਿਉਂਕਿ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਪੇਪਰ ਦੇਣ ਦਿੱਤਾ ਜਾਵੇਗਾ, ਜਿਨ੍ਹਾਂ ਦੇ ਨਾਂ ਲਿਸਟਾਂ ਵਿੱਚ ਭੇਜੇ ਜਾਣਗੇ। ਇਮਤਿਹਾਨ ਦੇਣ ਲਈ ਵਿਦਿਆਰਥੀਆਂ ਦੇ ਐਡਮਿਟ ਕਾਰਡ ਜੂਨ ਦੇ ਤੀਜੇ ਹਫ਼ਤੇ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement