ਬ੍ਰਿਟੇਨ ਤੋਂ ਲਗਭਗ 2200 ਭਾਰਤੀਆਂ ਨੂੰ ਲਿਆਂਦਾ ਗਿਆ
Published : May 20, 2020, 5:31 am IST
Updated : May 20, 2020, 5:31 am IST
SHARE ARTICLE
File Phtoo
File Phtoo

ਓਸੀਆਈ ਕਾਰਡ ਧਾਰਕ ਵਿਦਿਆਰਥੀਆਂ ਨੇ ਮਦਦ ਦੀ ਅਪੀਲ ਕੀਤੀ

ਨਵੀਂ ਦਿੱਲੀ, 19 ਮਈ : ਕੋਰੋਨਾ ਵਾਇਰਸ ਦੀ ਲਾਗ ਕਾਰਨ ਅੰਤਰਰਾਸ਼ਟਰੀ ਉਡਾਣਾਂ ’ਤੇ ਲੱਗੀ ਰੋਕ ਕਾਰਨ ਬ੍ਰਿਟੇਨ ਵਿਚ ਫਸੇ ਲਗਭਗ 2200 ਭਾਰਤੀਆਂ ਨੂੰ ਵੰਦੇ ਭਾਰਤ ਮਿਸ਼ਨ ਦੇ ਪਹਿਲੇ ਪੜਾਅ ਵਿਚ ਭਾਰਤ ਲਿਆਂਦਾ ਗਿਆ ਹੈ। ਭਾਰਤ ਸਰਕਾਰ ਦੁਆਰਾ ਵਿਦੇਸ਼ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਹੁਣ ਤਕ ਦੇ ਸੱਭ ਤੋਂ ਵੱਡੇ ਮਿਸ਼ਨ ਤਹਿਤ ਏਅਰ ਇੰਡੀਆ ਦੀ ਪਹਿਲੀ ਉਡਾਨ ਅੱਠ ਮਈ ਨੂੰ ਲੰਦਨ ਦੇ ਹੀਥਰੋ ਹਵਾਈ ਅੱਡੇ ਤੋਂ ਮੁੰਬਈ ਵਿਚਾਲੇ ਚਲਾਈ ਗਈ।

File photoFile photo

ਇਸ ਤੋਂ ਇਲਾਵਾ ਭਾਰਤੀ ਵਿਦਿਆਰਥੀਆਂ ਅਤੇ ਸੈਲਾਨੀਆਂ ਨੂੰ ਲੈ ਕੇ ਬ੍ਰਿਟੇਨ ਤੋਂ ਭਾਰਤ ਦੇ ਵੱਖ ਵੱਖ ਸ਼ਹਿਰਾਂ ਲਈ ਵਿਸ਼ੇਸ਼ ਉਡਾਣਾਂ ਚਲਾਈਆਂ ਗਈਆਂ। ਭਾਰਤ ਦੀ ਸਰਕਾਰੀ ਜਹਾਜ਼ ਕੰਪਨੀ ਏਅਰ ਇੰਡੀਆ ਦੇ ਜਹਾਜ਼ ਬ੍ਰਿਟੇਨ ਤੋਂ ਭਾਰਤੀਆਂ ਨੂੰ ਲੈ ਕੇ ਮੁੰਬਈ, ਨਵੀਂ ਦਿੱਲੀ, ਬੰਗਲੌਰ, ਚੇਨਈ ਅਤੇ ਅਹਿਮਦਾਬਾਦ ਰਵਾਨਾ ਹੋਏ। ਲੰਦਨ ਵਿਚਲੇ ਭਾਰਤੀ ਸਫ਼ਾਰਤਖ਼ਾਨੇ ਨੇ ਦਸਿਆ, ‘ਅਸੀਂ 17 ਮਈ ਤਕ ਏਅਰ ਇੰਡੀਆ ਦੀਆਂ ਅੱਠ ਉਡਾਣਾਂ ਜ਼ਰੀਏ ਬ੍ਰਿਟੇਨ ਵਿਚ ਫਸੇ 2288 ਭਾਰਤੀਆਂ ਨੂੰ ਵਾਪਸ ਭੇਜਿਆ ਹੈ। ਵੰਦੇ ਭਾਰਤ ਮਿਸ਼ਨ ਭਾਰਤੀਆਂ ਦੀ ਵਾਪਸੀ ਲਈ ਜਾਰੀ ਰਹੇਗਾ।’ ਹਾਲੇ ਵੀ ਕੁੱਝ ਲੋਕ ਹਨ ਜਿਹੜੇ ਬੇਸਬਰੀ ਨਾਲ ਵਾਪਸੀ ਦੀ ਉਡੀਕ ਕਰ ਰਹੇ ਹਨ। 

ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਧਾਰਕ ਵੀ ਭਾਰਤ ਵਾਪਸੀ ਦੀ ਉਡੀਕ ਵਿਚ ਹਨ ਜਿਨ੍ਹਾਂ ਦੇ ਕਾਰਡ ਦੀ ਮਿਆਦ ਖ਼ਤਮ ਕਰ ਦਿਤੀ ਗਈ ਹੈ। ਕੋਵਿਡ-19 ਕਾਰਨ ਅੰਤਰਰਾਸ਼ਟਰੀ ਯਾਤਰਾਵਾਂ ’ਤੇ ਲੱਗੀ ਰੋਕ ਕਾਰਨ ਫਸੇ ਭਾਰਤੀਆਂ ਨੂੰ ਲਿਆਉਣ ਲਈ ਭਾਰਤ ਨੇ ਹੁਣ ਤਕ ਦੀ ਸੱਭ ਤੋਂ ਵੱਡੀ ਵਾਪਸੀ ਮੁਹਿੰਮ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ। ਭਾਰਤੀਆਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਦਾ ਦੂਜਾ ਪੜਾਅ ਚੱਲ ਰਿਹਾ ਹੈ। ਵੀਰਵਾਰ ਨੂੰ ਦਿੱਲੀ ਲਈ ਰਵਾਨਾ ਹੋਣ ਵਾਲੇ ਜਹਾਜ਼ ਵਿਚ ਬ੍ਰਿਟੇਨ ਵਿਚ ਭਾਰਤੀ ਸਫ਼ੀਰ ਦੇ ਅਹੁਦੇ ਤੋਂ ਸੇਵਾਮੁਕਤ ਹੋਈ ਰੁਚੀ ਘਨਸ਼ਿਆਮ ਵੀ ਹੋਵੇਗੀ। (ਏਜੰਸੀ)  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement