ਬ੍ਰਿਟੇਨ ਤੋਂ ਲਗਭਗ 2200 ਭਾਰਤੀਆਂ ਨੂੰ ਲਿਆਂਦਾ ਗਿਆ ਭਾਰਤ
Published : May 20, 2020, 6:12 am IST
Updated : May 20, 2020, 6:12 am IST
SHARE ARTICLE
Photo
Photo

ਕੋਰੋਨਾ ਦੀ ਲਾਗ ਕਾਰਨ ਅੰਤਰਰਾਸ਼ਟਰੀ ਉਡਾਣਾਂ ’ਤੇ ਲੱਗੀ ਰੋਕ ਕਾਰਨ ਬ੍ਰਿਟੇਨ ਵਿਚ ਫਸੇ ਲਗਭਗ 2200 ਭਾਰਤੀਆਂ ਨੂੰ ਪਹਿਲੇ ਪੜਾਅ ਵਿਚ ਭਾਰਤ ਲਿਆਂਦਾ ਗਿਆ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਲਾਗ ਕਾਰਨ ਅੰਤਰਰਾਸ਼ਟਰੀ ਉਡਾਣਾਂ ’ਤੇ ਲੱਗੀ ਰੋਕ ਕਾਰਨ ਬ੍ਰਿਟੇਨ ਵਿਚ ਫਸੇ ਲਗਭਗ 2200 ਭਾਰਤੀਆਂ ਨੂੰ ਵੰਦੇ ਭਾਰਤ ਮਿਸ਼ਨ ਦੇ ਪਹਿਲੇ ਪੜਾਅ ਵਿਚ ਭਾਰਤ ਲਿਆਂਦਾ ਗਿਆ ਹੈ।

PhotoPhoto

ਭਾਰਤ ਸਰਕਾਰ ਦੁਆਰਾ ਵਿਦੇਸ਼ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਹੁਣ ਤਕ ਦੇ ਸੱਭ ਤੋਂ ਵੱਡੇ ਮਿਸ਼ਨ ਤਹਿਤ ਏਅਰ ਇੰਡੀਆ ਦੀ ਪਹਿਲੀ ਉਡਾਨ ਅੱਠ ਮਈ ਨੂੰ ਲੰਦਨ ਦੇ ਹੀਥਰੋ ਹਵਾਈ ਅੱਡੇ ਤੋਂ ਮੁੰਬਈ ਵਿਚਾਲੇ ਚਲਾਈ ਗਈ।  ਇਸ ਤੋਂ ਇਲਾਵਾ ਭਾਰਤੀ ਵਿਦਿਆਰਥੀਆਂ ਅਤੇ ਸੈਲਾਨੀਆਂ ਨੂੰ ਲੈ ਕੇ ਬ੍ਰਿਟੇਨ ਤੋਂ ਭਾਰਤ ਦੇ ਵੱਖ ਵੱਖ ਸ਼ਹਿਰਾਂ ਲਈ ਵਿਸ਼ੇਸ਼ ਉਡਾਣਾਂ ਚਲਾਈਆਂ ਗਈਆਂ।

Flight operations in india likely to start by may 17 have to follow these rulesPhoto

ਭਾਰਤ ਦੀ ਸਰਕਾਰੀ ਜਹਾਜ਼ ਕੰਪਨੀ ਏਅਰ ਇੰਡੀਆ ਦੇ ਜਹਾਜ਼ ਬ੍ਰਿਟੇਨ ਤੋਂ ਭਾਰਤੀਆਂ ਨੂੰ ਲੈ ਕੇ ਮੁੰਬਈ, ਨਵੀਂ ਦਿੱਲੀ, ਬੰਗਲੌਰ, ਚੇਨਈ ਅਤੇ ਅਹਿਮਦਾਬਾਦ ਰਵਾਨਾ ਹੋਏ। ਲੰਦਨ ਵਿਚਲੇ ਭਾਰਤੀ ਸਫ਼ਾਰਤਖ਼ਾਨੇ ਨੇ ਦਸਿਆ, ‘ਅਸੀਂ 17 ਮਈ ਤਕ ਏਅਰ ਇੰਡੀਆ ਦੀਆਂ ਅੱਠ ਉਡਾਣਾਂ ਜ਼ਰੀਏ ਬ੍ਰਿਟੇਨ ਵਿਚ ਫਸੇ 2288 ਭਾਰਤੀਆਂ ਨੂੰ ਵਾਪਸ ਭੇਜਿਆ ਹੈ।

FlightsPhotoਵੰਦੇ ਭਾਰਤ ਮਿਸ਼ਨ ਭਾਰਤੀਆਂ ਦੀ ਵਾਪਸੀ ਲਈ ਜਾਰੀ ਰਹੇਗਾ।’ ਹਾਲੇ ਵੀ ਕੁੱਝ ਲੋਕ ਹਨ ਜਿਹੜੇ ਬੇਸਬਰੀ ਨਾਲ ਵਾਪਸੀ ਦੀ ਉਡੀਕ ਕਰ ਰਹੇ ਹਨ। 
ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਧਾਰਕ ਵੀ ਭਾਰਤ ਵਾਪਸੀ ਦੀ ਉਡੀਕ ਵਿਚ ਹਨ ਜਿਨ੍ਹਾਂ ਦੇ ਕਾਰਡ ਦੀ ਮਿਆਦ ਖ਼ਤਮ ਕਰ ਦਿਤੀ ਗਈ ਹੈ।

FlightsPhoto

ਕੋਵਿਡ-19 ਕਾਰਨ ਅੰਤਰਰਾਸ਼ਟਰੀ ਯਾਤਰਾਵਾਂ ’ਤੇ ਲੱਗੀ ਰੋਕ ਕਾਰਨ ਫਸੇ ਭਾਰਤੀਆਂ ਨੂੰ ਲਿਆਉਣ ਲਈ ਭਾਰਤ ਨੇ ਹੁਣ ਤਕ ਦੀ ਸੱਭ ਤੋਂ ਵੱਡੀ ਵਾਪਸੀ ਮੁਹਿੰਮ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ। ਭਾਰਤੀਆਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਦਾ ਦੂਜਾ ਪੜਾਅ ਚੱਲ ਰਿਹਾ ਹੈ। ਵੀਰਵਾਰ ਨੂੰ ਦਿੱਲੀ ਲਈ ਰਵਾਨਾ ਹੋਣ ਵਾਲੇ ਜਹਾਜ਼ ਵਿਚ ਬ੍ਰਿਟੇਨ ਵਿਚ ਭਾਰਤੀ ਸਫ਼ੀਰ ਦੇ ਅਹੁਦੇ ਤੋਂ ਸੇਵਾਮੁਕਤ ਹੋਈ ਰੁਚੀ ਘਨਸ਼ਿਆਮ ਵੀ ਹੋਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement