
ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪਿਛੇ 24 ਘੰਟੇ ਵਿਚ ਦੇਸ਼ ਵਿਚ 5611 ਨਵੇਂ ਮਾਮਲੇ ਸਾਹਮਣੇ ਆਏ ਅਤੇ 140 ਲੋਕਾਂ ਦੀ ਮੌਤ ਹੋ ਗਈ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪਿਛੇ 24 ਘੰਟੇ ਵਿਚ ਦੇਸ਼ ਵਿਚ 5611 ਨਵੇਂ ਮਾਮਲੇ ਸਾਹਮਣੇ ਆਏ ਅਤੇ 140 ਲੋਕਾਂ ਦੀ ਮੌਤ ਹੋ ਗਈ। ਉਧਰ ਸਿਹਤ ਮੰਤਰਾਲੇ ਵੱਲੋਂ ਜ਼ਾਰੀ ਕੀਤੇ ਨਵੇਂ ਅੰਕੜਿਆਂ ਅਨੁਸਾਰ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 1,6,750 ਹੋ ਗਈ ਹੈ ਅਤੇ 3,303 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।
Coronavirus
ਇਸ ਤੋਂ ਇਲਾਵਾ 42,298 ਲੋਕਾਂ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਵੀ ਹੋ ਚੁੱਕੇ ਹਨ। ਦੇਸ਼ ਵਿਚ ਕਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਕੇਸ ਮਹਾਂਰਾਸ਼ਟਰ ਵਿਚ ਸਾਹਮਣੇ ਆਏ ਹਨ। ਜਿੱਥੇ ਹੁਣ ਤੱਕ 37 ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ 1325 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇਸ ਰਾਜ ਵਿਚ 9639 ਲੋਕ ਇਸ ਵਾਇਰਸ ਤੋਂ ਠੀਕ ਵੀ ਹੋ ਚੁੱਕੇ ਹਨ।
Coronavirus cases
ਮਹਾਂਰਾਸ਼ਟਰ ਤੋਂ ਬਾਅਦ ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਰਾਜ ਗੁਜਰਾਤ ਹੈ, ਜਿੱਥੇ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ 719 ਲੋਕਾਂ ਦੀ ਇੱਥੇ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਵਿਚ ਵੀ ਕਰੋਨਾ ਦੇ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ ਪਰ ਇੱਥੇ ਮੌਤਾਂ ਦੀ ਗਿਣਤੀ 84 ਹੈ। ਇਸੇ ਤਰ੍ਹਾਂ ਦਿੱਲੀ ਵਿਚ ਵੀ ਇਨ੍ਹਾਂ ਮਰੀਜ਼ਾਂ ਦਾ ਅੰਕੜਾ 10 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ ਅਤੇ 168 ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ।
Coronavirus
ਜ਼ਿਕਰਯੋਗ ਕਿ ਹੁਣ ਦੇਸ਼ ਅੰਦਰ ਲੌਕਡਾਊਨ ਦਾ ਚੋਥਾ ਪੜਾਅ ਸ਼ੁਰੂ ਹੋ ਚੁੱਕਾ ਹੈ ਜਿਸ ਵਿਚ ਅਰਥਵਿਵਸਥਾ ਨੂੰ ਮੁੜ ਪਟੜੀ ਤੇ ਲਿਆਉਂਣ ਲਈ ਕੁਝ ਰਾਹਤਾਂ ਵੀ ਦਿੱਤੀਆਂ ਗਈਆਂ ਹਨ। ਪਰ ਇਸ ਦੇ ਨਾਲ ਇਹ ਵੀ ਦੱਸ ਦਈਏ ਕਿ ਇਹ ਰਾਹਤਾਂ ਕੇਵਲ ਉਨ੍ਹਾਂ ਇਲਾਕਿਆਂ ਵਿਚ ਹੀ ਦਿੱਤੀਆਂ ਗਈਆਂ ਹਨ ਜਿੱਥੇ ਕਰੋਨਾ ਵਾਇਰਸ ਦੇ ਮਰੀਜ਼ ਘੱਟ ਹਨ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।