
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ...
ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਮਾਈਕਰੋ, ਲਘੂ ਅਤੇ ਦਰਮਿਆਨੇ ਉਦਯੋਗਾਂ (MSME) ਨੂੰ ਕੁਲ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੇਣ ਲਈ ਸਰਕਾਰ ਦੇ 20 ਲੱਖ ਕਰੋੜ ਰੁਪਏ ਦੇ ਪੈਕੇਜ ਦੇ ਤਹਿਤ ਕੀਤੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੋਦੀ ਸਰਕਾਰ ਦੀ ਕੈਬਨਿਟ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿੱਚ ਨੌਕਰੀਆਂ ਅਤੇ ਹੋਰ ਕਈ ਪ੍ਰਸਤਾਵਾਂ ਨਾਲ ਸਬੰਧਤ ਇੱਕ ਆਦੇਸ਼ ਨੂੰ ਮਨਜ਼ੂਰੀ ਦੇ ਦਿੱਤੀ।
Industry
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਹੋਈ ਬੈਠਕ ਵਿਚ ਸਰਕਾਰ ਦੇ ਰਾਹਤ ਪੈਕੇਜ ਤਹਿਤ ਐਮਰਜੈਂਸੀ ਕ੍ਰੈਡਿਟ ਲਾਈਨ ਗਾਰੰਟੀ ਸਕੀਮ ਰਾਹੀਂ MSME ਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ ਦੇਣ ਅਤੇ ਮੁਦਰਾ ਲੋਨ ਲਈ ਫੰਡਿੰਗ ਨੂੰ ਮਨਜ਼ੂਰੀ ਦਿੱਤੀ ਹੈ।
Industry
ਗੌਰਤਲਬ ਹੈ ਕਿ ਪੀਐਮ ਨਰਿੰਦਰ ਮੋਦੀ ਨੇ ਪਿਛਲੇ ਹਫ਼ਤੇ ਇਹ ਐਲਾਨ ਕੀਤਾ ਸੀ ਕਿ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਦੇਸ਼ਵਾਸੀਆਂ ਅਤੇ ਅਰਥਵਿਵਸਥਾ ਨੂੰ ਬਚਾਉਣ ਲਈ 20 ਲੱਖ ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਜਾਵੇਗਾ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਲਗਾਤਾਰ ਪੰਜ ਦਿਨ ਪ੍ਰੈਸ ਕਾਨਫਰੰਸ ਕਰ ਕੇ ਕਈ ਐਲਾਨ ਕੀਤੇ ਸਨ ਜਿਸ ਵਿਚ MSME ਨੂੰ 3 ਲੱਖ ਕਰੋੜ ਰੁਪਏ ਦਾ ਲੈਣ ਦੇਣ ਦਾ ਪ੍ਰਸਤਾਵ ਵੀ ਸੀ।
Industry
ਕੈਬਨਿਟ ਨੇ ਜੰਮੂ-ਕਸ਼ਮੀਰ ਦੂਜਾ ਆਦੇਸ਼, 2020 ਨੂੰ ਵੀ ਜੰਮੂ-ਕਸ਼ਮੀਰ ਪੁਨਰਗਠਨ ਐਕਟ 2019 ਤਹਿਤ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਰਾਜ ਵਿਚ ਸਾਰੇ ਤਰ੍ਹਾਂ ਦੀਆਂ ਨੌਕਰੀਆਂ ਲਈ ਨਿਵਾਸ ਸਬੰਧੀ ਯੋਗਤਾ ਵਿਚ ਬਦਲਾਅ ਕੀਤਾ ਗਿਆ ਹੈ।
Industry
ਕੈਬਨਿਟ ਨੇ ਗੈਰ ਬੈਂਕਿੰਗ ਵਿੱਤੀ ਕੰਪਨੀਆਂ ਅਤੇ ਹਾਊਸਿੰਗ ਫਾਈਨੈਂਸ ਨੂੰ ਕਰਜ਼ ਦੇਣ ਲਈ ਨਵਾਂ ਸਪੈਸ਼ਲ ਲਿਕਵਡਿਟੀ ਸਕੀਮ ਸ਼ੁਰੂ ਕਰਨ ਦੇ ਵਿੱਤੀ ਵਿਭਾਗ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ ਹੈ। ਕੈਬਨਿਟ ਨੇ ਪ੍ਰਧਾਨ ਮੰਤਰੀ ਮੱਤਸ ਸੰਪਦਾ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨੇ ਰਾਹਤ ਪੈਕੇਜ ਤਹਿਤ ਇਸ ਦੀ ਵੀ ਚਰਚਾ ਕੀਤੀ ਸੀ।
Industry
ਇਸ ਯੋਜਨਾ ਰਾਹੀਂ ਦੇਸ਼ ਵਿਚ ਮੱਛੀ ਪਾਲਣ ਦੇ ਵਿਕਾਸ ਲਈ ਨੀਲੀ ਕ੍ਰਾਂਤੀ ਲਿਆਉਣ ਦਾ ਪ੍ਰਸਤਾਵ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਵੰਦਨਾ ਯੋਜਨਾ (PMVVY) ਨੂੰ 31 ਮਾਰਚ 2023 ਤੱਕ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ ਬਜ਼ੁਰਗ ਨਾਗਰਿਕਾਂ ਨੂੰ ਆਮਦਨੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।