
ਉੱਤਰ ਪ੍ਰਦੇਸ਼ ਦੇ ਇਟਾਵਾ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ।
ਇਟਾਵਾ: ਉੱਤਰ ਪ੍ਰਦੇਸ਼ ਦੇ ਇਟਾਵਾ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਟਰੱਕ ਨੇ 6 ਕਿਸਾਨਾਂ ਨੂੰ ਕੁਚਲ ਦਿੱਤਾ ਹੈ, ਜਿਸ ਨਾਲ ਉਹਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਫਰੈਂਡਜ਼ ਕਲੋਨੀ ਖੇਤਰ ਦੇ ਅਧੀਨ ਨੈਸ਼ਨਲ ਹਾਈਵੇਅ-2 'ਤੇ ਇਹ ਹਾਦਸਾ ਵਾਪਰਿਆ ਹੈ।
Photo
ਜਾਣਕਾਰੀ ਅਨੁਸਾਰ ਕਿਸਾਨ ਪਿਕਅਪ ਵਿਚ ਸਵਾਰ ਸਨ। ਹਾਦਸੇ ਵਿਚ ਇਕ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਨੂੰ ਕਬਜ਼ੇ ਵਿਚ ਲੈ ਲਿਆ ਤੇ ਹਸਪਤਾਲ ਵਿਚ ਭਰਤੀ ਕਰਵਾਇਆ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਯਾਨਾਥ ਨੇ ਇਸ ਹਾਦਸੇ 'ਤੇ ਦੁੱਖ ਜ਼ਾਹਿਰ ਕੀਤਾ ਹੈ।
Yogi Adityanath
ਉਹਨਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਅਪਣੀ ਸੰਵੇਦਨਾ ਜਤਾਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਗੰਭੀਰ ਜ਼ਖਮੀ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਆਰਥਕ ਮਦਦ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਾਨਪੁਰ ਵਿਚ ਸੜਕ ਹਾਦਸੇ ਵੀ ਵੱਡੀ ਖ਼ਬਰ ਸਾਹਮਣੇ ਆਈ ਸੀ।
Photo
ਇੱਥੇ ਬਿਲਹੌਰ ਇਲਾਕੇ ਵਿਚ ਮੰਗਲਵਾਰ ਰਾਤ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਦੀ ਦੂਜੇ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋ ਗਈ ਅਤੇ 12 ਮਜ਼ਦੂਰ ਗੰਭੀਰ ਜ਼ਖਮੀ ਹੋ ਗਏ।
Photo
ਪੁਲਿਸ ਅਧਿਕਾਰੀ ਦੇਵੇਂਦਰ ਮਿਸ਼ਰਾ ਨੇ ਦੱਸਿਆ ਕਿ ਹਰਿਆਣਾ ਤੋਂ ਕਰੀਬ 45 ਮਜ਼ਦੂਰਾਂ ਨੂੰ ਲੈ ਕੇ ਪੱਛਮੀ ਬੰਗਾਲ ਜਾ ਰਹੇ ਇਕ ਟਰੱਕ ਦੀ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ 4 ਸਾਲ ਦੇ ਬੱਚੇ ਦੀ ਮੌਤ ਹੋ ਗਈ ਤੇ 12 ਮਜ਼ਦੂਰ ਜ਼ਖਮੀ ਹੋ ਗਏ।