ਰਾਜਸਥਾਨ ਤੋਂ ਬਾਅਦ ਤੇਲੰਗਾਨਾ ਸਰਕਾਰ ਨੇ ਬਲੈਕ ਫੰਗਸ ਨੂੰ ਨੋਟੀਫਾਈਡ ਬੀਮਾਰੀ ਐਲਾਨਿਆ 
Published : May 20, 2021, 12:55 pm IST
Updated : May 20, 2021, 12:55 pm IST
SHARE ARTICLE
Black Fungus
Black Fungus

ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ,''ਸਾਰੇ ਸਰਕਾਰੀ ਤੇ ਨਿੱਜੀ ਸਿਹਤ ਕੇਂਦਰਾਂ ਲਈ ਸਾਰੇ ਸ਼ੱਕੀ ਤੇ ਪੁਸ਼ਟੀ ਕੀਤੇ ਮਾਮਲਿਆਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇਣੀ ਜ਼ਰੂਰੀ ਹੈ।'

ਹੈਦਰਾਬਾਦ- ਕੋਵਿਡ-19 ਤੋਂ ਉਭਰੇ ਮਰੀਜ਼ਾਂ ਨੂੰ ਸ਼ਿਕਾਰ ਬਣਾ ਰਹੇ ਬਲੈਕ ਫੰਗਸ (ਮਿਊਕਰਮਾਈਕੋਸਿਸ) ਨੂੰ ਮਹਾਮਾਰੀ ਰੋਗ ਕਾਨੂੰਨ 1897 ਦੇ ਅਧੀਨ ਤੇਲੰਗਾਨਾ ਸਰਕਾਰ ਨੇ ਇਕ ਨੋਟੀਫਾਈਡ ਬੀਮਾਰੀ ਐਲਾਨ ਕੀਤਾ ਹੈ। ਇਕ ਅਧਿਕਾਰਤ ਨੋਟੀਫਿਕੇਸ਼ਨ 'ਚ ਵੀਰਵਾਰ ਨੂੰ ਕਿਹਾ ਗਿਆ ਕਿ ਸਾਰੇ ਸਰਕਾਰੀ ਅਤੇ ਨਿੱਜੀ ਸਿਹਤ ਕੇਂਦਰ, ਕੇਂਦਰੀ ਸਿਹਤ ਮੰਤਰਾਲਾ ਅਤੇ ਭਾਰਤੀ ਆਯੂਵਿਗਿਆਨ ਖੋਜ ਕੌਂਸਲ ਵਲੋਂ ਬਲੈਕ ਫੰਗਸ ਦੀ ਜਾਂਚ, ਨਿਦਾਨ ਅਤੇ ਪ੍ਰਬੰਧਨ ਲਈ ਤੈਅ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ।

Black Fungus Black Fungus

ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ,''ਸਾਰੇ ਸਰਕਾਰੀ ਅਤੇ ਨਿੱਜੀ ਸਿਹਤ ਕੇਂਦਰਾਂ ਲਈ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਮਾਮਲਿਆਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇਣੀ ਜ਼ਰੂਰੀ ਹੈ।'' ਇਸ 'ਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟ ਸਖ਼ਤ ਪਾਲਣ ਯਕੀਨੀ ਕਰਨ ਅਤੇ ਸਿਹਤ ਵਿਭਾਗ ਨੂੰ ਰੋਜ਼ ਇਸ ਦੀ ਰਿਪੋਰਟ ਭੇਜਣ।

black fungus infectionBlack Fungus

ਸਿਹਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਸੂਬੇ 'ਚ ਬਲੈਕ ਫੰਗਸ ਦੇ ਕਰੀਬ 80 ਮਾਮਲੇ ਹਨ, ਜਿਨ੍ਹਾਂ ਦਾ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਸਰਕਾਰ ਨੇ ਬਲੈਕ ਫੰਗਸ ਦੇ ਇਲਾਜ ਲਈ ਗਾਂਧੀ ਜਨਰਲ ਹਸਪਤਾਲ ਅਤੇ ਸੂਬੇ ਵਲੋਂ ਸੰਚਾਲਤ ਈ.ਐੱਨ.ਟੀ. ਹਸਪਤਾਲ ਨੂੰ ਨੋਡਲ ਕੇਂਦਰ ਬਣਾਇਆ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement