
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।
ਚੰਡੀਗੜ: ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀ ਦੀ ਅੰਗਰੇਜ਼ੀ ਭਾਸ਼ਾ ਦੀ ਪ੍ਰਤੀਭਾ ਨੂੰ ਉਭਾਰਨ ਲਈ ਸਕੂਲ ਪੱਧਰ ’ਤੇ ‘ਸ਼ੋਅ ਐਂਡ ਟੈੱਲ’ ਥੀਮ ਹੇਠ ਮੁਕਾਬਲੇ ਸ਼ੁਰੂ ਕਰ ਦਿੱਤੇ ਹਨ। ਇਹ ਮੁਕਾਬਲੇ 25 ਮਈ ਤੱਕ ਚੱਲਣਗੇ।
School Students
ਇਸ ਦੀ ਜਾਣਕਾਰੀ ਦਿੰਦਿਆਂ ਐੱਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਜਗਤਾਰ ਸਿੰਘ ਕੁਲੜੀਆਂ ਨੇ ਦੱਸਿਆ ਕਿ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਇਹ ਸਕੂਲ ਪੱਧਰੀ ਮੁਕਾਬਲੇ ਅੱਜ ਸ਼ੁਰੂ ਹੋ ਗਏ ਹਨ ਅਤੇ ਇਹ 25 ਮਈ ਤੱਕ ਜਾਰੀ ਰਹਿਣਗੇ।
School Students
ਕੋਵਿਡ-19 ਮਹਾਂਮਾਰੀ ਕਾਰਨ ਸਕੂਲ ਬੰਦ ਹੋਣ ਕਾਰਨ ਇਹ ਮੁਕਾਬਲੇ ਆਨਲਾਈਨ ਕਰਵਾਏ ਜਾ ਰਹੇ ਹਨ। ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਮਿਆਰ ’ਚ ਸੁਧਾਰ ਲਿਆਉਣ ਹੈ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।
Corona case
ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਭਾਸ਼ਾ ਵਿੱਚ ਨਿਪੁੰਨਤਾ ਪ੍ਰਦਾਨ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਚਾਲ, ਪੜਨ ਅਤੇ ਲਿਖਣ ਦੀ ਪ੍ਰਤੀਭਾ ਨੂੰ ਨਿਖਾਰਿਆ ਜਾ ਰਿਹਾ ਹੈ।
Students
ਉਨਾਂ ਦੱਸਿਆ ਕਿ ਛੇਵੀਂ ਜਮਾਤ ਦੇ ਮੁਕਾਬਲ ਅੱਜ 20 ਮਈ ਨੂੰ ਕਰਵਾ ਦਿੱਤੇ ਹਨ ਜਦਕਿ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਅੱਠ ਵੱਖ-ਵੱਖ ਸਿਰਲੇਖਾਂ ਅਧੀਨ ਮੁਕਾਬਲੇ ਕ੍ਰਮਵਾਰ 21 ਤੇ 22 ਮਈ ਨੂੰ ਹੋਣਗੇ।
Students
ਇਸੇ ਪ੍ਰਕਾਰ ਨੌਵੀਂ ਤੇ ਗਿਆਰਵੀਂ ਦੇ ਮੁਕਾਬਲੇ 24 ਮਈ ਅਤੇ ਦਸਵੀਂ ਤੇ ਬਾਰਵੀਂ ਜਮਾਤ ਦੇ ਮੁਕਾਬਲੇ 25 ਮਈ ਨੂੰ ਕਰਵਾਏ ਜਾਣਗੇ। ਵਿਭਾਗ ਨੇ ਮੁਕਾਬਲਿਆਂ ਦੌਰਾਨ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਜ਼ਿਲਾ/ ਬਲਾਕ ਮੈਂਟਰ ਨੂੰ ਸਬੰਧਿਤ ਅਧਿਆਪਕਾਂ ਨੂੰ ਸਹਿਯੋਗ ਦੇਣ ਅਤੇ ਆਪਣੇ ਅਧੀਨ ਆਉਂਦੇ ਸਕੂਲਾਂ ਦੀ ਮਾਨੀਟਰਿੰਗ ਕਰਨ ਲਈ ਵੀ ਨਿਰਦੇਸ਼ ਦਿੱਤੇ ਹਨ।