ਮੀਂਹ ਕਾਰਨ ਦਿੱਲੀ ਬਾਰਡਰ ’ਤੇ ਬੈਠੇ ਕਿਸਾਨਾਂ ਦੇ ਟੈਂਟਾਂ ਤੇ ਟਰਾਲੀਆਂ ਦਾ ਨੁਕਸਾਨ
Published : May 20, 2021, 8:08 am IST
Updated : May 20, 2021, 10:06 am IST
SHARE ARTICLE
Damage to tents and trolleys of farmers sitting on Delhi border due to rains
Damage to tents and trolleys of farmers sitting on Delhi border due to rains

ਕੇਂਦਰ-ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ : ਆਗੂ

ਨਵੀਂ ਦਿੱਲੀ :  ਕੱਲ੍ਹ ਸਵੇਰ ਤੋਂ ਹੀ ਭਾਰੀ ਬਾਰਸ਼ ਕਾਰਨ ਦਿੱਲੀ ਦੇ ਕਿਸਾਨ-ਮੋਰਚਿਆਂ ’ਚ ਭਾਰੀ ਨੁਕਸਾਨ ਹੋ ਰਿਹਾ ਹੈ। ਲੰਗਰ ਦੇ ਪ੍ਰਬੰਧਨ ਅਤੇ ਕਿਸਾਨਾਂ ਦੇ ਰਹਿਣ-ਸਹਿਣ ਵਿਚ ਸਮੱਸਿਆਵਾਂ ਆਈਆਂ ਹਨ। ਸੜਕਾਂ ’ਤੇ ਪਾਣੀ ਭਰ ਗਿਆ ਹੈ। ਹਾਲਾਂਕਿ ਮੀਂਹ ਅਜੇ ਵੀ ਜਾਰੀ ਹੈ ਅਤੇ ਮੌਸਮ ਵਿਭਾਗ ਨੇ ਹੋਰ ਵੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ, ਪਰ ਕਿਸਾਨਾਂ ਵਲੋਂ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਜਾਰੀ ਹੈ। 

farmer protestDamage to tents and trolleys of farmers sitting on Delhi border due to rains

ਬਾਰਸ਼ ਦੀ ਸੰਭਾਵਨਾ ਦਾ ਸੰਦੇਸ਼ ਕਲ ਹੀ ਸਾਰੇ ਕਿਸਾਨਾਂ ਨੂੰ ਦਿਤਾ ਗਿਆ ਸੀ। ਕਿਸਾਨ ਅੰਦੋਲਨ ਵਿਚ ਹੁਣ ਤਕ 470 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਬਹੁਤ ਸਾਰੇ ਅੰਦੋਲਨਕਾਰੀਆਂ ਨੂੰ ਅਪਣੀ ਨੌਕਰੀ, ਪੜ੍ਹਾਈ ਅਤੇ ਕੰਮ ਛਡਣਾ ਪਿਆ ਹੈ। ਇਸ ਸਭ ਦੇ ਬਾਵਜੂਦ ਸਰਕਾਰ ਦਾ ਅਜਿਹਾ ਰਵਈਆ ਦਰਸਾਉਂਦਾ ਹੈ ਕਿ ਸਰਕਾਰ ਕਿੰਨੀ ਅਣਮਨੁੱਖੀ ਅਤੇ ਲਾਪਰਵਾਹੀ ਵਾਲੀ ਹੈ।

Damage to tents and trolleys of farmers sitting on Delhi border due to rainsDamage to tents and trolleys of farmers sitting on Delhi border due to rains

ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ। ਕਿਸਾਨ-ਮੋਰਚਾ ਮੁੜ ਦੁਹਰਾਉਂਦਾ ਹੈ ਕਿ 3 ਨਵੇਂ ਖੇਤੀ-ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕੀਤੇ ਜਾਣ ਅਤੇ ਐਮ.ਐਸ.ਪੀ ’ਤੇ ਕਾਨੂੰਨ ਬਣਾਇਆ ਜਾਵੇ। ਇਸ ਵੇਲੇ ਗੱਲ ਕਰਦਿਆਂ ਕਿਸਾਨ ਆਗੂਆਂ  ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਛੇਤੀ ਤੋਂ ਛੇਤੀ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਘਰ ਭੇਜੇ

Damage to tents and trolleys of farmers sitting on Delhi border due to rainsDamage to tents and trolleys of farmers sitting on Delhi border due to rains

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement