
93 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਜੈਪੁਰ: ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦੀ ਕੋਰੋਨਾ ਨਾਲ ਮੌਤ ਹੋ ਗਈ। ਉਹਨਾਂ ਨੇ 93 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਹਨਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਸੀ। ਉਹਨਾਂ ਦੀ ਪਤਨੀ ਵੀ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਰਾਜ ਸਰਕਾਰ ਨੇ ਉਹਨਾਂ ਦੀ ਮੌਤ ‘ਤੇ ਇਕ ਦਿਨ ਦੇ ਰਾਜ ਸੋਗ ਦਾ ਐਲਾਨ ਕੀਤਾ ਹੈ।
Former Rajasthan Chief Minister Jagannath Pahadia
ਰਾਜ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪਹਾੜੀਆ ਦੀ ਮੌਤ ‘ਤੇ ਸੋਗ ਜਤਾਇਆ। ਗਹਿਲੋਤ ਨੇ ਟਵੀਟ ਕੀਤਾ, ‘ਰਾਜ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁਖ ਲੱਗਿਆ। ਪਹਾੜੀਆ ਨੇ ਮੁੱਖ ਮੰਤਰੀ, ਰਾਜਪਾਲ ਅਤੇ ਕੇਂਦਰੀ ਮੰਤਰੀ ਵਜੋਂ ਲੰਬੇ ਸਮੇਂ ਲਈ ਦੇਸ਼ ਦੀ ਸੇਵਾ ਕੀਤੀ, ਉਹ ਦੇਸ਼ ਦੇ ਸੀਨੀਅਰ ਨੇਤਾਵਾਂ ਵਿਚ ਸ਼ਾਮਲ ਸਨ। '
प्रदेश के पूर्व मुख्यमंत्री श्री जगन्नाथ पहाड़िया जी के निधन की खबर बेहद दुखद है। श्री पहाड़िया ने मुख्यमंत्री के रूप में, राज्यपाल के रूप में, केंद्रीय मंत्री के रूप में लम्बे समय तक देश की सेवा की, वे देश के वरिष्ठ नेताओं में से थे।
— Ashok Gehlot (@ashokgehlot51) May 19, 2021
ਇਕ ਸਰਕਾਰੀ ਬੁਲਾਰੇ ਅਨੁਸਾਰ ਅੱਜ ਦੁਪਹਿਰ 12 ਵਜੇ ਰਾਜ ਮੰਤਰੀ ਪ੍ਰੀਸ਼ਦ ਦੀ ਬੈਠਕ ਹੋਵੇਗੀ, ਜਿਸ ਵਿਚ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਦੀ ਮੌਤ ‘ਤੇ ਸੋਗ ਜਤਾਇਆ ਜਾਵੇਗਾ। ਪਹਾੜੀਆ ਦੇ ਸਨਮਾਨ ਵਿੱਚ ਰਾਜ ਵਿਚ 20 ਮਈ ਨੂੰ ਸਾਰੇ ਸਰਕਾਰੀ ਦਫਤਰਾਂ ਵਿੱਚ ਛੁੱਟੀ ਰਹੇਗੀ। ਪਹਾੜੀਆ ਦਾ ਅੰਤਮ ਸਸਕਾਰ ਰਾਜ ਦੇ ਸਨਮਾਨਾਂ ਨਾਲ ਕੀਤਾ ਜਾਵੇਗਾ।
Former Rajasthan Chief Minister Jagannath Pahadia