
18,70,09,792 ਲੋਕਾਂ ਨੂੰ ਲੱਗ ਚੁੱਕੀ ਹੈ ਕੋਰੋਨਾ ਵੈਕਸੀਨ
ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 3,874 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,87,122 ਹੋ ਗਈ ਹੈ।
देश में कुल वैक्सीनेशन का आंकड़ा 18,70,09,792 हो गया है। #CovidVaccine https://t.co/aAKuhNKD6g
— ANI_HindiNews (@AHindinews) May 20, 2021
ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,76,070 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,57,72,400 ਹੋ ਗਈ।
Corona cases
ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਈ ਅਤੇ ਦੇਸ਼ ਵਿਚ 31,29,878 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ ਰਾਹਤ ਦੀ ਗੱਲ ਹੈ ਕਿ ਹੁਣ ਤਕ ਕੁਲ 2,23,55,440 ਲੋਕ ਵਾਇਰਸ ਤੋਂ ਮੁਕਤ ਵੀ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ 18,70,09,792 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।
corona cases