
ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦਾ ਮਾਹੌਲ
ਸ਼ਾਮਲੀ: ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਘਰ ਦੀ ਛੱਤ ਡਿੱਗਣ ਨਾਲ ਮਾਂ ਸਮੇਤ ਤਿੰਨ ਬੱਚਿਆਂ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਘਰ ਸੁੱਤਾ ਪਿਆ ਸੀ।
Roof collapsed due to rain
ਬੁੱਧਵਾਰ ਤੋਂ ਸ਼ੁਰੂ ਹੋਈ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗ ਗਈ। ਸਾਰਾ ਪਰਿਵਾਰ ਮਲਬੇ ਹੇਠ ਦੱਬ ਗਿਆ। ਜਿਸ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਰਾਹਤ ਬਚਾਅ ਸ਼ੁਰੂ ਕੀਤਾ। ਤਿੰਨੋਂ ਬੱਚਿਆਂ ਅਤੇ ਮਾਂ ਨੂੰ ਮਲਬੇ ਵਿਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ
Roof collapsed due to rain
ਗੁਆਂਢੀਆਂ ਨੇ ਦੱਸਿਆ ਕਿ ਰਾਤ ਤੋਂ ਹੀ ਮੀਂਹ ਪੈ ਰਿਹਾ ਸੀ। ਘਰ ਦੀ ਛੱਤ ਵੀ ਕੱਚੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਧੀਆਂ, ਇੱਕ ਬੇਟਾ ਅਤੇ ਇੱਕ ਮਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦਾ ਮਾਹੌਲ ਹੈ। ।