Gyanvapi Row: SC ਨੇ ਵਾਰਾਣਸੀ ਜ਼ਿਲ੍ਹਾ ਜੱਜ ਨੂੰ ਟ੍ਰਾਂਸਫਰ ਕੀਤਾ ਕੇਸ, 8 ਮਹੀਨਿਆਂ ’ਚ ਸੁਣਵਾਈ ਪੂਰੀ ਕਰਨ ਦੇ ਹੁਕਮ
Published : May 20, 2022, 6:12 pm IST
Updated : May 20, 2022, 6:18 pm IST
SHARE ARTICLE
Gyanvapi Row: SC Orders Transfer of Case to Varanasi District Judge
Gyanvapi Row: SC Orders Transfer of Case to Varanasi District Judge

ਸੁਪਰੀਮ ਕੋਰਟ ਨੇ ਇਸ ਕੇਸ ਨੂੰ ਜ਼ਿਲ੍ਹਾ ਜੱਜ ਕੋਲ ਤਬਦੀਲ ਕਰ ਦਿੱਤਾ। ਹੇਠਲੀ ਅਦਾਲਤ ਫੈਸਲਾ ਕਰੇਗੀ ਕਿ ਹਿੰਦੂ ਪੱਖ ਦੀ ਪਟੀਸ਼ਨ ਸੁਣਵਾਈ ਯੋਗ ਹੈ ਜਾਂ ਨਹੀਂ।

 

ਨਵੀਂ ਦਿੱਲੀ: ਗਿਆਨਵਾਪੀ ਮਾਮਲੇ ਦੀ ਸੁਣਵਾਈ ਹੇਠਲੀ ਅਦਾਲਤ ਵਿਚ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਇਸ ਕੇਸ ਨੂੰ ਜ਼ਿਲ੍ਹਾ ਜੱਜ ਕੋਲ ਤਬਦੀਲ ਕਰ ਦਿੱਤਾ। ਹੇਠਲੀ ਅਦਾਲਤ ਫੈਸਲਾ ਕਰੇਗੀ ਕਿ ਹਿੰਦੂ ਪੱਖ ਦੀ ਪਟੀਸ਼ਨ ਸੁਣਵਾਈ ਯੋਗ ਹੈ ਜਾਂ ਨਹੀਂ। ਹੁਣ ਤੱਕ ਸਿਵਲ ਜੱਜ ਸੀਨੀਅਰ ਡਿਵੀਜ਼ਨ ਵਾਰਾਣਸੀ ਇਸ ਦੀ ਸੁਣਵਾਈ ਕਰ ਰਹੇ ਸਨ। ਮਾਮਲੇ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਆਪਣੇ ਆਦੇਸ਼ 'ਚ ਕਿਹਾ, 'ਵਾਰਾਣਸੀ ਦੇ ਜ਼ਿਲਾ ਜੱਜ ਮਾਮਲੇ ਦੀ ਸੁਣਵਾਈ ਕਰਨਗੇ। 17 ਮਈ ਨੂੰ ਦਿੱਤਾ ਗਿਆ ਅੰਤਰਿਮ ਹੁਕਮ 8 ਹਫ਼ਤਿਆਂ ਤੱਕ ਲਾਗੂ ਰਹੇਗਾ। ਸਾਡਾ 17 ਮਈ ਦਾ ਹੁਕਮ ਵਾਰਾਣਸੀ ਜ਼ਿਲ੍ਹਾ ਅਦਾਲਤ ਦੇ 16 ਮਈ ਦੇ ਹੁਕਮਾਂ 'ਤੇ ਲਾਗੂ ਹੋਵੇਗਾ। 17 ਮਈ ਦਾ ਅੰਤਰਿਮ ਹੁਕਮ ਜ਼ਿਲ੍ਹਾ ਜੱਜ ਦੇ ਨਿਪਟਾਰੇ ਤੱਕ ਜਾਰੀ ਰਹੇਗਾ, ਧਿਰਾਂ ਕੋਲ ਕਾਨੂੰਨੀ ਉਪਚਾਰ ਲਈ 8 ਹਫ਼ਤਿਆਂ ਦਾ ਸਮਾਂ ਹੋਵੇਗਾ’।

Gyanvapi Masjid SurveyGyanvapi Masjid

ਜ਼ਿਕਰਯੋਗ ਹੈ ਕਿ 17 ਮਈ ਨੂੰ ਸੁਪਰੀਮ ਕੋਰਟ ਨੇ 'ਸ਼ਿਵਲਿੰਗ' ਨੂੰ ਸੁਰੱਖਿਅਤ ਰੱਖਣ ਅਤੇ ਨਮਾਜ਼ ਦੀ ਇਜਾਜ਼ਤ ਦਿੱਤੀ ਸੀ। ਹੁਣ ਸੁਪਰੀਮ ਕੋਰਟ ਵਿਚ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜੁਲਾਈ ਦੇ ਦੂਜੇ ਹਫ਼ਤੇ ਸੁਣਵਾਈ ਹੋਵੇਗੀ। ਜ਼ਿਲ੍ਹਾ ਜੱਜ ਪਹਿਲਾਂ ਮੁਸਲਿਮ ਪੱਖ ਦੀ ਅਰਜ਼ੀ 'ਤੇ ਫੈਸਲਾ ਕਰਨਗੇ ਕਿ ਕੀ ਇਹ ਮੁਕੱਦਮਾ 1991 ਦੇ ਐਕਟ ਦੀ ਉਲੰਘਣਾ ਹੈ ਜਾਂ ਨਹੀਂ। ਤਿੰਨ ਜੱਜਾਂ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਅੱਜ ਸੁਪਰੀਮ ਕੋਰਟ ਵਿਚ ਇਹ ਸੁਣਵਾਈ ਕੀਤੀ।

Supreme Court of IndiaSupreme Court of India

ਅਦਾਲਤ ਨੇ ਕਿਹਾ ਕਿ ਮਾਮਲਾ ਜ਼ਿਲ੍ਹਾ ਜੱਜ ਕੋਲ ਭੇਜਿਆ ਜਾਵੇ। ਉਹਨਾਂ ਕੋਲ 25 ਸਾਲਾਂ ਦਾ ਤਜਰਬਾ ਹੈ। ਇਸ ਮਾਮਲੇ ਵਿਚ ਸਾਰੀਆਂ ਧਿਰਾਂ ਦੇ ਹਿੱਤ ਨੂੰ ਯਕੀਨੀ ਬਣਾਇਆ ਜਾਵੇਗਾ। ਅਦਾਲਤ ਨੇ ਇਹ ਵੀ ਕਿਹਾ ਕਿ ਇਹ ਨਾ ਸੋਚਿਆ ਜਾਵੇ ਕਿ ਅਸੀਂ ਕੇਸ ਰੱਦ ਕਰ ਰਹੇ ਹਾਂ। ਭਵਿੱਖ ਵਿਚ ਵੀ ਤੁਹਾਡੇ ਲਈ ਸਾਡੇ ਰਸਤੇ ਖੁੱਲ੍ਹੇ ਰਹਿਣਗੇ।

Delhi courtCourt

ਮੁਸਲਿਮ ਪੱਖ ਦੇ ਵਕੀਲ ਨੇ ਕਿਹਾ ਕਿ ਰਿਪੋਰਟ ਨੂੰ ਲੀਕ ਕਰਕੇ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਅਦਾਲਤ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਇਸ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਅੱਜ ਆਪਣੇ ਹੁਕਮਾਂ ਵਿਚ ਹੇਠਲੀ ਅਦਾਲਤ ਦੇ 16 ਮਈ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਵਿਚ ਮਸਜਿਦ ਦੇ ਵੱਡੇ ਖੇਤਰ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਸਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement