ਪੁਲ ਬੰਗਸ਼ ’ਚ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਨਾਲ ਸਬੰਧਤ ਹੈ ਮਾਮਲਾ
ਨਵੀਂ ਦਿੱਲੀ: ਸੀਬੀਆਈ ਨੇ 1984 ਨਸਲਕੁਸ਼ੀ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਧਿਕਾਰੀਆਂ ਨੇ ਦਸਿਆ ਕਿ ਏਜੰਸੀ ਨੇ ਟਾਈਟਲਰ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣਾ) ਅਤੇ 302 (ਕਤਲ) ਦੇ ਤਹਿਤ ਦੋਸ਼ ਲਗਾਏ ਹਨ। ਇਸ ਮਾਮਲੇ ਦੀ 2 ਜੂਨ ਨੂੰ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ: ਕੁਰਸੀ 'ਤੇ ਬੈਠੇ ਸਨ PM ਨਰਿੰਦਰ ਮੋਦੀ, ਬਿਡੇਨ ਨੇ ਆ ਕੇ ਘੁੱਟ ਕੇ ਪਾਈ ਜੱਫ਼ੀ
ਸੀਬੀਆਈ ਨੇ ਇਥੇ ਵਿਸ਼ੇਸ਼ ਅਦਾਲਤ ਵਿਚ ਦਾਇਰ ਅਪਣੀ ਚਾਰਜਸ਼ੀਟ ਵਿਚ ਕਿਹਾ ਹੈ ਕਿ ਟਾਈਟਲਰ ਨੇ 1 ਨਵੰਬਰ 1984 ਨੂੰ “ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਵਿਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ”, ਜਿਸ ਦੇ ਨਤੀਜੇ ਵਜੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿਤੀ ਗਈ ਅਤੇ ਤਿੰਨ ਸਿੱਖ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦੀ ਹਤਿਆ ਕਰ ਦਿਤੀ ਗਈ।
ਇਹ ਵੀ ਪੜ੍ਹੋ: ਕੈਨੇਡਾ ਵਿਚ ਵਰਕ ਪਰਮਿਟ ਲੈਣਾ ਹੋਇਆ ਅਸਾਨ, ਬਿਨ੍ਹਾਂ IELTS ਦੇ ਵੀ ਕਰ ਸਕਦੇ ਹੋ ਅਪਲਾਈ
ਪਿਛਲੇ ਮਹੀਨੇ ਸੀਬੀਆਈ ਦੀ ਸੀਐਫਐਸਐਲ ਲੈਬ ਵਿਚ ਜਗਦੀਸ਼ ਟਾਈਟਲਰ ਦੀ ਆਵਾਜ਼ ਦਾ ਨਮੂਨਾ ਲਿਆ ਸੀ। ਉਦੋਂ ਸੀਬੀਆਈ ਅਧਿਕਾਰੀਆਂ ਨੇ ਦਸਿਆ ਸੀ ਕਿ ਏਜੰਸੀ ਨੂੰ 39 ਸਾਲ ਪੁਰਾਣੇ ਸਿੱਖ ਨਸਲਕੁਸ਼ੀ ਮਾਮਲੇ ਵਿਚ ਨਵੇਂ ਸਬੂਤ ਮਿਲੇ ਹਨ। ਇਸ ਤੋਂ ਬਾਅਦ ਟਾਈਟਲਰ ਦੀ ਆਵਾਜ਼ ਦਾ ਸੈਂਪਲ ਲੈਣ ਦੀ ਲੋੜ ਪਈ।