ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ

By : GAGANDEEP

Published : May 20, 2023, 8:15 pm IST
Updated : May 20, 2023, 8:15 pm IST
SHARE ARTICLE
Power Minister
Power Minister

ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ

 

 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ ਅਨੁਸਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦੀ ਖੇਤਰ ਗਰੁੱਪ (ਕੰਡਿਆਲੀ ਤਾਰ ਦੇ ਪਾਰ ਵਾਲੇ ਫੀਡਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਡੀ.ਐਸ.ਆਰ. ਖੇਤਰਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ ਹੈ ਅਤੇ ਸਵੇਰੇ 7 ਵਜੇ ਤੋਂ ਸਾਮ 5 ਵਜੇ ਤੱਕ 8 ਘੰਟੇ ਸਪਲਾਈ ਦਿੱਤੀ ਜਾਵੇਗੀ। ਹਾਲਾਂਕਿ ਕਪਾਹ ਖੇਤਰ ਦੇ ਫੀਡਰਾਂ ਨੂੰ ਕਪਾਹ ਦੀ ਬਿਜਾਈ ਲਈ ਰੋਜਾਨਾ 8 ਘੰਟੇ ਬਿਜਲੀ ਸਪਲਾਈ ਮਿਲਦੀ ਰਹੇਗੀ।    

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ ਵਜੋਂ ਦੇ ਰਹੀ ਹੈ, ਉੱਥੇ ਹੀ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣੀ ਵੀ ਯਕੀਨੀ ਬਣਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement