ਸਿੱਧਾਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਲਿਆ ਹਲਫ਼
Published : May 20, 2023, 1:38 pm IST
Updated : May 20, 2023, 1:38 pm IST
SHARE ARTICLE
Siddaramaiah sworn in as Karnataka CM and DK Shivakumar as deputy cm
Siddaramaiah sworn in as Karnataka CM and DK Shivakumar as deputy cm

ਨਵੀਂ ਚੁਣੀ ਗਈ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਏ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ

 

ਬੰਗਲੌਰ: ਕਾਂਗਰਸ ਦੇ ਸੀਨੀਅਰ ਨੇਤਾ ਸਿੱਧਰਮਈਆ ਨੇ ਸ਼ਨਿਚਰਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ। ਉਨ੍ਹਾਂ ਦੇ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਵੀ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸਥਾਨਕ ਸ੍ਰੀ ਕਾਂਤੀਰਵਾ ਸਟੇਡੀਅਮ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਸਿੱਧਰਮਈਆ ਅਤੇ ਸ਼ਿਵਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਇਹ ਵੀ ਪੜ੍ਹੋ: ਦਿੱਲੀ 'ਚ 'ਗਰੁੱਪ-ਏ' ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀਆਂ 'ਤੇ ਕੇਂਦਰ ਸਰਕਾਰ ਨੇ ਜਾਰੀ ਕੀਤਾ ਆਰਡੀਨੈਂਸ 

ਇਸ ਦੇ ਨਾਲ ਹੀ ਡਾ.ਜੀ. ਪਰਮੇਸ਼ਵਰ, ਕੇ.ਐਚ. ਮੁਨੀਅੱਪਾ, ਕੇ.ਜੇ. ਜਾਰਜ ਅਤੇ ਐਮ.ਬੀ. ਪਾਟਿਲ, ਸਤੀਸ਼ ਜਾਰਕੀਹੋਲੀ, ਪ੍ਰਿਯਾਂਕ ਖੜਗੇ, ਰਾਮਲਿੰਗਾ ਰੈੱਡੀ ਅਤੇ ਬੀ.ਜ਼ੈੱਡ. ਜ਼ਮੀਰ ਅਹਿਮਦ ਖਾਨ ਨੇ ਵੀ ਨਵੀਂ ਚੁਣੀ ਕਰਨਾਟਕ ਸਰਕਾਰ ਵਿਚ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਪ੍ਰਮੁੱਖ ਵਿਰੋਧੀ ਨੇਤਾਵਾਂ ਦੀ ਮੌਜੂਦਗੀ 'ਚ ਹੋਇਆ। ਸਮਾਗਮ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ, ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਮਹਿਬੂਬਾ ਮੁਫ਼ਤੀ, ਤੇਜਸਵੀ ਯਾਦਵ ਅਤੇ ਐਨਸੀਪੀ ਪ੍ਰਧਾਨ ਸ਼ਰਦ ਪਵਾਰ ਸ਼ਾਮਲ ਹੋਏ।

ਇਹ ਵੀ ਪੜ੍ਹੋ: ਅਮਰੀਕਾ 'ਚ ਟਰੱਕ ਨੇ ਯਾਤਰੀ ਵੈਨ ਨੂੰ ਮਾਰੀ ਟੱਕਰ, 7 ਲੋਕਾਂ ਦੀ ਹੋਈ ਮੌਤ 

ਇਨ੍ਹਾਂ ਤੋਂ ਇਲਾਵਾ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ, ਮੱਕਲ ਨੀਧੀ ਮਾਇਮ ਦੇ ਮੁਖੀ ਕਮਲ ਹਸਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਸਿੱਧਰਮਈਆ ਨੂੰ ਵੀਰਵਾਰ ਨੂੰ ਰਸਮੀ ਤੌਰ 'ਤੇ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਰਾਜਪਾਲ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।

Location: India, Karnataka, Bengaluru

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement