
ਇਲਾਕੇ ਵਿੱਚ ਮਚਿਆ ਹੜਕੰਪ ,ਫਿਲਹਾਲ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
Delhi Fire: ਉੱਤਰ ਪੂਰਬੀ ਦਿੱਲੀ 'ਚ ਸ਼ਾਹਦਰਾ ਨੇੜੇ ਦੁਰਗਾਪੁਰੀ ਮੇਨ ਰੋਡ 'ਤੇ ਸਥਿਤ ਕੱਪੜਿਆਂ ਦੇ ਸ਼ੋਅਰੂਮ 'ਚ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਮੌਜੂਦ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜੋਤੀ ਨਗਰ ਦੇ ਦੁਰਗਾਪੁਰੀ ਐਕਸਟੈਂਸ਼ਨ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਗਰਾਊਂਡ ਫਲੋਰ 'ਤੇ ਸਥਿਤ ਕੱਪੜਿਆਂ ਦੇ ਸ਼ੋਅਰੂਮ 'ਚ ਅੱਗ ਲੱਗੀ ਹੈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਘਟਨਾ ਵਾਲੀ ਥਾਂ 'ਤੇ ਮੌਜੂਦ ਹਨ। ਫਿਲਹਾਲ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਫਾਇਰ ਵਿਭਾਗ ਦੇ ਅਧਿਕਾਰੀ ਏਕੇ ਜੈਸਵਾਲ ਨੇ ਦੱਸਿਆ ਕਿ ਸਵੇਰੇ 6 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਿਰ ਅਸੀਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜਿਆ। ਇਸ ਤੋਂ ਬਾਅਦ ਅੱਗ 'ਤੇ ਕਾਬੂ ਪਾਉਣ ਲਈ ਹੋਰ ਗੱਡੀਆਂ ਭੇਜੀਆਂ ਗਈਆਂ। ਫਿਲਹਾਲ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।