Delhi News : ਧਨਖੜ ਨੇ ਕਿਸਾਨਾਂ ਨੂੰ ਸਿੱਧੀ ਸਬਸਿਡੀ ਦੇਣ ਦੀ ਵਕਾਲਤ ਕੀਤੀ 

By : BALJINDERK

Published : May 20, 2025, 8:30 pm IST
Updated : May 20, 2025, 8:30 pm IST
SHARE ARTICLE
ਉਪ ਰਾਸ਼ਟਰਪਤੀ ਜਗਦੀਪ ਧਨਖੜ
ਉਪ ਰਾਸ਼ਟਰਪਤੀ ਜਗਦੀਪ ਧਨਖੜ

Delhi News : ਉਨ੍ਹਾਂ ਨੇ ਇਹ ਟਿਪਣੀਆਂ ਇੱਥੇ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਨਾਲ ਮੁਲਾਕਾਤ ਦੌਰਾਨ ਕੀਤੀਆਂ

Delhi News in Punjabi : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਮੰਗਲਵਾਰ ਨੂੰ ਕਿਸਾਨਾਂ ਨੂੰ ਸਿੱਧੀ ਸਬਸਿਡੀ ਦੇਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਕਿ ਅਸਿੱਧੀ ਸਬਸਿਡੀ ਦੇ ਅਨੁਕੂਲ ਨਤੀਜੇ ਨਹੀਂ ਮਿਲਦੇ। ਧਨਖੜ ਨੇ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੇ ਮੁੱਦਿਆਂ ਨੂੰ ਉਠਾ ਰਹੇ ਹਨ ਕਿਉਂਕਿ ਦੇਸ਼ ਦੀ ਆਰਥਕਤਾ ’ਚ, ਦੇਸ਼ ਦੀ ਸਿਆਸੀ ਸਥਿਰਤਾ ’ਚ, ਦੇਸ਼ ਦੇ ਸਮਾਜਕ ਤਾਣੇ-ਬਾਣੇ ’ਚ, ਕਿਸਾਨ ਨੂੰ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਨੇ ਇਹ ਟਿਪਣੀਆਂ ਇੱਥੇ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਨਾਲ ਮੁਲਾਕਾਤ ਦੌਰਾਨ ਕੀਤੀਆਂ। ਉਪ ਰਾਸ਼ਟਰਪਤੀ ਨੇ ਗੌੜਾ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਵਧਾਈ ਦੇਣ ਲਈ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਵੀ ਧਨਖੜ ਨੇ ਕਿਹਾ ਸੀ ਕਿ ਖੇਤੀਬਾੜੀ ਖੇਤਰ ਨੂੰ ਦਿਤੀ ਜਾਣ ਵਾਲੀ ਕੋਈ ਵੀ ਸਬਸਿਡੀ ਕਿਸੇ ਵੀ ਰੂਪ ’ਚ ਸਿੱਧੇ ਤੌਰ ’ਤੇ ਕਿਸਾਨਾਂ ਤਕ ਪਹੁੰਚਣੀ ਚਾਹੀਦੀ ਹੈ। 

ਉਪ ਰਾਸ਼ਟਰਪਤੀ ਸਕੱਤਰੇਤ ਅਨੁਸਾਰ, ਧਨਖੜ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਕਿਹਾ ਕਿ ‘‘ਕਿਸਾਨ ਤੁਹਾਡੇ ਦਿਲ ’ਚ ਹੈ, ਕਿਸਾਨ ਤੁਹਾਡੇ ਦਿਮਾਗ ’ਚ ਹੈ ਸਰ। ਅਤੇ ਮੈਂ ਕਿਸਾਨਾਂ ਦੇ ਮੁੱਦਿਆਂ ਲਈ ਵੀ ਅੰਦੋਲਨ ਕਰ ਰਿਹਾ ਹਾਂ ਕਿਉਂਕਿ ਦੇਸ਼ ਦੀ ਆਰਥਕਤਾ ’ਚ, ਦੇਸ਼ ਦੀ ਸਿਆਸੀ ਸਥਿਰਤਾ ’ਚ, ਦੇਸ਼ ਦੇ ਸਮਾਜਕ ਤਾਣੇ-ਬਾਣੇ ’ਚ, ਕਿਸਾਨ ਨੂੰ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਣੀ ਪੈਂਦੀ ਹੈ।’’

ਉਪ ਰਾਸ਼ਟਰਪਤੀ ਨੇ ਗੌੜਾ ਨੂੰ ਦਸਿਆ ਕਿ ਉਨ੍ਹਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਉਨ੍ਹਾਂ ਨੇ ਟਿਪਣੀ ਕੀਤੀ ਕਿ ਕਿਸਾਨਾਂ ਨੂੰ ਸਿੱਧੇ ਤੌਰ ’ਤੇ ਸਬਸਿਡੀ ਮਿਲਣੀ ਚਾਹੀਦੀ ਹੈ ਜੋ ਉਨ੍ਹਾਂ ਦੀ ਜ਼ਿੰਦਗੀ ਬਦਲ ਦੇਵੇਗੀ। ਉਨ੍ਹਾਂ ਕਿਹਾ, ‘‘ਅਸਿੱਧੀ ਸਬਸਿਡੀ ਹਮੇਸ਼ਾ ਇਧਰ-ਉਧਰ ਚਲੀ ਜਾਂਦੀ ਹੈ। ਇਹ ਅਨੁਕੂਲ ਨਤੀਜੇ ਪ੍ਰਾਪਤ ਨਹੀਂ ਕਰਦੀ। ਇਸ ਲਈ ਜਦੋਂ ਮੈਂ ਤੁਹਾਡਾ ਆਸ਼ੀਰਵਾਦ ਮੰਗਾਂਗਾ, ਖਾਸ ਕਰ ਕੇ ਇਸ ਮਹੱਤਵਪੂਰਨ ਮੌਕੇ ’ਤੇ, ਮੈਂ ਵੱਡੇ ਪੱਧਰ ’ਤੇ ਲੋਕਾਂ ਦੀ ਸੇਵਾ ਕਰਨ ਲਈ ਨਵੇਂ ਜੋਸ਼, ਊਰਜਾ ਅਤੇ ਪ੍ਰੇਰਣਾ ਨਾਲ ਜਾਵਾਂਗਾ।’’ 

(For more news apart from Dhankhar advocates direct subsidy to farmers News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement