Indian railways news: ਰਾਜਧਾਨੀ ਐਕਸਪ੍ਰੈਸ ਸਮੇਤ ਦੋ ਰੇਲਗੱਡੀਆਂ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼

By : PARKASH

Published : May 20, 2025, 1:13 pm IST
Updated : May 20, 2025, 1:13 pm IST
SHARE ARTICLE
Indian railways news: Attempt to derail two trains including Rajdhani Express
Indian railways news: Attempt to derail two trains including Rajdhani Express

Indian railways news: ਲੋਕੋਪਾਇਲਟਾਂ ਦੀ ਚੌਕਸੀ ਕਾਰਨ ਕੋਸ਼ਿਸ਼ ਹੋਈ ਨਾਕਾਮ

 

Attempt to derail two trains including Rajdhani Express: ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿਚ ਇਕ ਰਾਜਧਾਨੀ ਐਕਸਪ੍ਰੈਸ ਸਮੇਤ ਦੋ ਰੇਲਗੱਡੀਆਂ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਨੂੰ ਲੋਕੋ ਪਾਇਲਟਾਂ ਦੀ ਚੌਕਸੀ ਕਾਰਨ ਨਾਕਾਮ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦਾਆਵਾ ਕੀਤਾ ਕਿ ਸੋਮਵਾਰ ਸ਼ਾਮ ਨੂੰ ਅਣਪਛਾਤੇ ਬਦਮਾਸ਼ਾਂ ਨੇ ਦਲੇਲਨਗਰ ਅਤੇ ਉਮਰਤਾਲੀ ਸਟੇਸ਼ਨਾਂ ਦੇ ਵਿਚਕਾਰ ਪਟੜੀ ’ਤੇ ਅਰਥਿੰਗ ਤਾਰ ਦੀ ਵਰਤੋਂ ਕਰ ਕੇ ਲੱਕੜ ਦੇ ਬਲਾਕ ਬੰਨ੍ਹੇ ਹੋਏ ਸਨ। 

ਪੁਲਿਸ ਨੇ ਦਸਿਆ ਕਿ ਦਿੱਲੀ ਤੋਂ ਅਸਾਮ ਦੇ ਡਿਬਰੂਗੜ੍ਹ ਜਾ ਰਹੀ ਰਾਜਧਾਨੀ ਐਕਸਪ੍ਰੈਸ (20504) ਦੇ ਲੋਕੋ ਪਾਇਲਟ ਨੇ ਰੁਕਾਵਟ ਨੂੰ ਦੇਖ ਕੇ ਐਮਰਜੈਂਸੀ ਬ੍ਰੇਕ ਲਾਈ ਅਤੇ ਇਸ ਰੋਕ ਨੂੰ ਹਟਾਉਂਦਿਆਂ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ।

ਇਸੇ ਤਰ੍ਹਾਂ ਰਾਜਧਾਨੀ ਐਕਸਪ੍ਰੈਸ ਦੇ ਬਾਅਦ ਕਾਠਗੋਦਮ ਐਕਸਪ੍ਰੈਸ (15044) ਨੂੰ ਵੀ ਲੀਹ ਤੋਂ ਉਤਾਰਨ ਦੀ ਦੂਜੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਕਿਹਾ ਕਿ ਲੋਕੋ ਪਾਇਲਟ ਦੇ ਸਤਰਕ ਹੋਣ ਕਾਰਨ ਬਚਾਅ ਰਿਹਾ। ਸੁਪਰਡੈਂਟ ਨੀਰਜ ਕੁਮਾਰ ਜਾਦੌਨ ਨੇ ਸੋਮਵਾਰ ਸ਼ਾਮ ਨੂੰ ਮੌਕੇ ’ਤੇ ਦੌਰਾ ਕੀਤਾ ਅਤੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਪੁਸ਼ਟੀ ਕੀਤੀ ਕਿ ਸਰਕਾਰੀ ਰੇਲਵੇ ਪੁਲਿਸ, ਰੇਲਵੇ ਸੁਰੱਖਿਆ ਬਲ ਅਤੇ ਸਥਾਨਕ ਪੁਲਿਸ ਦੀਆਂ ਟੀਮਾਂ ਘਟਨਾਵਾਂ ਦੀ ਜਾਂਚ ਕਰ ਰਹੀਆਂ ਹਨ।

(For more news apart from Railways Latest News, stay tuned to Rozana Spokesman)

SHARE ARTICLE

ਏਜੰਸੀ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement