Delhi News : ਘਰੇਲੂ ਸੋਸ਼ਣ ਤੋਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਰੱਖਿਆ ਅਧਿਕਾਰੀ ਨਿਯੁਕਤ ਹੋਣਗੇ

By : BALJINDERK

Published : May 20, 2025, 6:06 pm IST
Updated : May 20, 2025, 6:06 pm IST
SHARE ARTICLE
file photo
file photo

Delhi News : ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਦਿਤੇ ਹੁਕਮ

Delhi News in Punjabi : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿਤਾ ਕਿ ਉਹ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਆ ਅਧਿਕਾਰੀ ਨਿਯੁਕਤ ਕਰਨ।  ਸੁਰੱਖਿਆ ਅਧਿਕਾਰੀ ਇਕ ਨਿਯੁਕਤ ਵਿਅਕਤੀ ਹੁੰਦਾ ਹੈ ਜਿਸ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਜਾਂਦਾ ਹੈ। 

ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਮਹਿਲਾ ਤੇ ਬਾਲ/ਸਮਾਜ ਭਲਾਈ ਵਿਭਾਗਾਂ ਦੇ ਸਕੱਤਰਾਂ ਨੂੰ ਘਰੇਲੂ ਹਿੰਸਾ ਐਕਟ ਤਹਿਤ ਅਧਿਕਾਰੀਆਂ ਨੂੰ ਸੁਰੱਖਿਆ ਅਧਿਕਾਰੀ ਨਿਯੁਕਤ ਕਰਨ ਨੂੰ ਯਕੀਨੀ ਬਣਾਉਣ ਦਾ ਹੁਕਮ ਦਿਤਾ। 

ਬੈਂਚ ਨੇ ਕਿਹਾ, ‘‘ਉਹ ਐਕਟ ਦੀਆਂ ਧਾਰਾਵਾਂ ਬਾਰੇ ਜਾਗਰੂਕਤਾ ਨੂੰ ਉਤਸ਼ਾਹਤ ਕਰਨ, ਐਕਟ ਦੇ ਤਹਿਤ ਸੇਵਾਵਾਂ ਦੇ ਪ੍ਰਭਾਵਸ਼ਾਲੀ ਤਾਲਮੇਲ ਨੂੰ ਯਕੀਨੀ ਬਣਾਉਣ ਅਤੇ ਇਸ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨ ਲਈ ਮੀਡੀਆ ਰਾਹੀਂ ਵਿਆਪਕ ਪ੍ਰਚਾਰ ਕਰ ਕੇ ਧਾਰਾ 11 ਤਹਿਤ ਅਪਣੇ ਫਰਜ਼ਾਂ ਨੂੰ ਨਿਭਾਉਣ ਲਈ ਕਦਮ ਚੁੱਕਣਗੇ।’’ ਬੈਂਚ ਨੇ ਉਨ੍ਹਾਂ ਖੇਤਰਾਂ ’ਚ ਅੱਜ ਤੋਂ ਛੇ ਹਫ਼ਤਿਆਂ ਦੇ ਅੰਦਰ ਇਹ ਕੰਮ ਪੂਰਾ ਕਰਨ ਦੇ ਹੁਕਮ ਦਿਤੇ ਜਿੱਥੇ ਸੁਰੱਖਿਆ ਅਧਿਕਾਰੀ ਨਿਯੁਕਤ ਨਹੀਂ ਕੀਤੇ ਗਏ ਸਨ। 

ਉਨ੍ਹਾਂ ਕਿਹਾ ਕਿ ਰਾਜ ਸੇਵਾ ਪ੍ਰਦਾਤਾਵਾਂ, ਸਹਾਇਤਾ ਸਮੂਹਾਂ ਅਤੇ ਪ੍ਰੇਸ਼ਾਨ ਔਰਤਾਂ ਲਈ ਆਸਰਾ ਘਰ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਗੇ। ਸੁਪਰੀਮ ਕੋਰਟ ਨੇ ਕਿਹਾ ਕਿ ਉੱਤਰਦਾਤਾ ਰਾਜ ਇਸ ਮਕਸਦ ਲਈ ‘ਸ਼ੈਲਟਰ ਹੋਮ’ ਦੀ ਪਛਾਣ ਵੀ ਕਰਨਗੇ। 

 (For more news apart from Security officers will be appointed ensure safety women from domestic abuse News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement