ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਉੱਤਰ-ਪੂਰਬੀ ਦਿੱਲੀ ਦੇ ਵੈਲਕਮ ਇਲਾਕੇ ਵਿਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਅਮਾਨਉੱਲਾ ਕੁਰੈਸ਼ੀ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਫੋਰੈਂਸਿਕ ਟੀਮ (FSL) ਅਤੇ ਅਪਰਾਧ ਸ਼ਾਖਾ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਤੇਗ ਬਹਾਦਰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਦੇ ਅਨੁਸਾਰ, 19 ਅਤੇ 20 ਮਈ ਦੀ ਦਰਮਿਆਨੀ ਰਾਤ ਨੂੰ ਵੈਲਕਮ ਪੁਲਿਸ ਸਟੇਸ਼ਨ ਇਲਾਕੇ ਵਿੱਚ ਗੋਲੀਬਾਰੀ ਦੀ ਰਿਪੋਰਟ ਮਿਲੀ ਸੀ।
ਜਾਣਕਾਰੀ ਮਿਲਣ 'ਤੇ, ਇੱਕ ਪੁਲਿਸ ਟੀਮ ਸ਼ਿਆਮ ਲਾਲ ਕਾਲਜ ਨੇੜੇ ਘਟਨਾ ਸਥਾਨ 'ਤੇ ਪਹੁੰਚੀ ਅਤੇ ਪਤਾ ਲੱਗਾ ਕਿ ਜ਼ਖਮੀ ਵਿਅਕਤੀ ਅਮਾਨਉੱਲਾ ਕੁਰੈਸ਼ੀ ਪੁੱਤਰ ਮੁਹੰਮਦ ਤਸਲੀਮ ਵਾਸੀ ਗੁਰਦੁਆਰਾ ਮੁਹੱਲਾ, ਮੌਜਪੁਰ, ਨੂੰ ਉਸ ਦੇ ਪਰਿਵਾਰ ਪਹਿਲਾਂ ਹੀ ਗੁਰੂ ਤੇਗ ਬਹਾਦਰ ਹਸਪਤਾਲ ਲੈ ਜਾ ਚੁੱਕੇ ਸਨ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
