ਰਾਸ਼ਟਰਪਤੀ ਦੇ ਸੰਬੋਧਨ ਵਿਚ ਮਿਲੇ ਬਜਟ ਦੇ ਸੰਕੇਤ
Published : Jun 20, 2019, 4:47 pm IST
Updated : Jun 20, 2019, 7:07 pm IST
SHARE ARTICLE
 Signals for budget and focus areas reflects in president Ram Nath Kovind address
Signals for budget and focus areas reflects in president Ram Nath Kovind address

ਜਾਣੋ ਕਿਹੜੇ ਮੁੱਦਿਆਂ 'ਤੇ ਰਹੇਗਾ ਸਰਕਾਰ ਦਾ ਫ਼ੋਕਸ

ਨਵੀਂ ਦਿੱਲੀ: ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੋਦੀ ਸਰਕਾਰ 2 ਦੇ ਭਵਿੱਖ ਪਲਾਨ ਦੀ ਇਕ ਝਲਕ ਦਿਖਾਈ ਹੈ। ਮੋਦੀ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿਚ ਦੇਸ਼ ਦੇ ਸਾਰੇ ਵਰਗਾਂ ਅਤੇ ਖੇਤਰਾਂ ਦਾ ਜ਼ਿਕਰ ਕੀਤਾ। ਪੀਐਮ ਮੋਦੀ ਨੇ ਇਸ ਵਿਚਾਰ ਵਿਚ 5 ਜੁਲਾਈ ਨੂੰ ਪੇਸ਼ ਹੋਣ ਵਾਲੇ ਬਜਟ ਦੀ ਵੀ ਝਲਕ ਦਿਖਾਈ। ਨਵੀਂ ਮੋਦੀ ਸਰਕਾਰ ਦੇ ਪਹਿਲੇ ਬਜਟ ਵਿਚ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

BudgetBudget

ਰਾਸ਼ਟਰਪਤੀ ਦੇ ਸੰਬੋਧਨ ਵਿਚ ਕਾਰੋਬਾਰੀਆਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਛੋਟੇ ਵਪਾਰੀਆਂ ਲਈ ਨਵੀਂ ਪੈਨਸ਼ਨ ਯੋਜਨਾ ਸ਼ੁਰੂ ਹੋਈ ਹੈ ਅਤੇ ਵਪਾਰੀਆਂ ਲਈ ਰਾਸ਼ਟਰੀ ਰਿਟੇਲ ਕਾਰੋਬਾਰ ਯੋਜਨਾ ਬਣਾਈ ਜਵੇਗੀ। ਇਸ ਤੋਂ ਇਲਾਵਾ ਐਮਐਸਐਸਈ ਸੈਕਟਰ ਨਾਲ ਜੁੜੇ ਕਾਰੋਬਾਰੀਆਂ ਲਈ ਵੀ ਚੰਗੇ ਸੰਕੇਤ ਦਿਖਾਈ ਦਿੱਤੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਇਹਨਾਂ ਕਾਰੋਬਾਰੀਆਂ ਲਈ ਕ੍ਰੈਡਿਟ ਗਰੰਟੀ ਕਵਰੇਜ ਦਾ ਘੇਰਾ 1 ਲੱਖ ਕਰੋੜ ਤੱਕ ਵਧਾਇਆ ਜਾ ਸਕਦਾ ਹੈ।

MoneyMoney

ਮੋਦੀ ਸਰਕਾਰ ਅਪਣੇ ਪਹਿਲੇ ਬਜਟ ਵਿਚ ਨੌਜਵਾਨਾਂ ਨੂੰ ਵੀ ਵੱਡੀ ਸੌਗ਼ਾਤ ਦੇ ਸਕਦਾ ਹੈ। ਪਿਛਲੇ ਕੁੱਝ ਸਮੇਂ ਤੋਂ ਸ਼ਿਖਰ 'ਤੇ ਤੱਕ ਪਹੁੰਚੀ ਬੇਰੁਜ਼ਗਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਬਜਟ ਵਿਚ ਰਾਹਤ ਦੇਣ ਦੀ ਕੋਸ਼ਿਸ਼ ਜ਼ਰੂਰ ਹੋ ਸਕਦੀ ਹੈ। ਸਰਕਾਰ ਦਾ ਮਕਸਦ 2024 ਤੱਕ ਦੇਸ਼ ਦੇ 50 ਹਜ਼ਾਰ ਸਟਾਰਟਅੱਪ ਸਥਾਪਿਤ ਕਰਨਾ ਹੈ। ਇਸ ਤੋਂ ਇਲਾਵਾ ਉੱਚ ਸਿੱਖਿਆ ਦਾ ਵੀ ਪ੍ਰਬੰਧ ਦਾ ਉਪਰਾਲਾ ਕਰਨਾ ਹੈ।

EducationEducation

ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਦੀ ਉਤਪਾਦਕਤਾ ਨੂੰ ਵਧਾਉਣ ਲਈ ਆਉਣ ਵਾਲੇ ਦਿਨਾਂ ਵਿਚ 25 ਲੱਖ ਕਰੋੜ ਦਾ ਹੋਰ ਨਿਵੇਸ਼ ਕੀਤਾ ਜਾਵੇਗਾ। 2022 ਤੱਕ ਕਿਸਾਨ ਦੀ ਆਮਦਨ ਦੁਗਣੀ ਕਰਨ ਲਈ ਕਈ ਕਦਮ ਉਠਾਏ ਗਏ ਹਨ ਅਤੇ ਹੋਰ ਉਠਾਏ ਜਾਣਗੇ। ਬਜਟ ਵਿਚ ਗਰੀਬਾਂ ਅਤੇ ਪੱਛੜੀ ਜਾਤੀ ਲਈ ਰਿਹਾਇਸ਼ ਅਤੇ ਸਿਹਤ ਵਰਗੀਆਂ ਸੁਵਿਧਾਵਾਂ 'ਤੇ ਜ਼ੋਰ ਦਿੱਤਾ ਜਾ ਸਕਦਾ ਹੈ।

ਗਰੀਬ ਲੋਕਾਂ ਦੀ ਸਿੱਖਿਆ, ਸਿਹਤ ਰਿਹਾਇਸ਼ ਅਤੇ ਰੁਜ਼ਗਾਰ ਦਾ ਖ਼ਾਸ ਪ੍ਰਬੰਧ ਕੀਤਾ ਜਾਵੇਗਾ। ਔਰਤਾਂ ਲਈ ਕੋਈ ਖ਼ਾਸ ਉਪਰਾਲਾ ਹੋ ਸਕਦਾ ਹੈ। ਔਰਤਾਂ ਨਾਲ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਸਜ਼ਾਵਾਂ ਸਖ਼ਤ ਕੀਤੀਆਂ ਜਾਣਗੀਆਂ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement