‘ਰਾਹੁਲ ਗਾਂਧੀ ਨੂੰ ਕਦੀ-ਕਦੀ ਹਿੰਦੁਸਤਾਨ ਅਤੇ ਹਿੰਦੁਸਤਾਨੀਆਂ ‘ਤੇ ਵੀ ਯਕੀਨ ਕਰਨਾ ਚਾਹੀਦਾ’
Published : Jun 20, 2020, 1:46 pm IST
Updated : Jun 20, 2020, 2:01 pm IST
SHARE ARTICLE
Giriraj Singh and Rahul Gandhi
Giriraj Singh and Rahul Gandhi

ਭਾਰਤੀ ਜਨਤਾ ਪਾਰਟੀ ਦੇ ਫਾਇਰਬ੍ਰਾਂਡ ਲੀਡਰ ਅਤੇ ਸੰਸਦ ਮੈਂਬਰ ਗਿਰੀਰਾਜ ਸਿੰਘ ਨੇ ਇਕ ਵਾਰ ਫਿਰ ਰਾਹੁਲ ਗਾਂਧੀ ਨੂੰ ਨਿਸ਼ਾਨੇ ‘ਤੇ ਲਿਆ ਹੈ।

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਫਾਇਰਬ੍ਰਾਂਡ ਲੀਡਰ ਅਤੇ ਸੰਸਦ ਮੈਂਬਰ ਗਿਰੀਰਾਜ ਸਿੰਘ ਨੇ ਇਕ ਵਾਰ ਫਿਰ ਰਾਹੁਲ ਗਾਂਧੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਇਸ ਦੌਰਾਨ ਉਹਨਾਂ ਨੇ ਰਾਹੁਲ ਗਾਂਧੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

Rahul GandhiRahul Gandhi

ਉਹਨਾਂ ਨੇ ਸ਼ਨੀਵਾਰ ਨੂੰ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਰਾਹੁਲ ਗਾਂਧੀ ਨੂੰ ਅਜਿਹੇ ਸਮੇਂ ਵਿਚ ਭਾਰਤੀ ਫੌਜ ਅਤੇ ਭਾਰਤ ਦੇ ਪ੍ਰਧਾਨ ਮੰਤਰੀ ‘ਤੇ ਯਕੀਨ ਕਰਨਾ ਚਾਹੀਦਾ ਹੈ। ਜੇਕਰ ਨਹੀਂ ਹੈ ਤਾਂ ਜਿਵੇਂ ਉਹ ਡੋਕਲਾਮ ਦੇ ਸਮੇਂ ਚੀਨ ਦੇ ਅੰਬੈਸੀ ਚਲੇ ਗਏ ਸੀ। ਹੁਣ ਵੀ ਜਾ ਸਕਦੇ ਹਨ। ਉਹਨਾਂ ਨੂੰ ਕਦੀ-ਕਦੀ ਹਿੰਦੁਸਤਾਨ ਅਤੇ ਹਿੰਦੁਸਤਾਨੀਆਂ ‘ਤੇ ਵੀ ਯਕੀਨ ਕਰਨਾ ਚਾਹੀਦਾ ਹੈ’।

TweetTweet

ਦਰਅਸਲ ਅੱਜ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਮੋਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਹਨਾਂ ਨੇ ਕਿਹਾ, ‘ਪ੍ਰਧਾਨ ਮੰਤਰੀ ਨੇ ਚੀਨੀ ਹਮਲੇ ਤੋਂ ਬਾਅਦ ਭਾਰਤੀ ਖੇਤਰ ਨੂੰ ਆਤਮ ਸਮਰਪਿਤ ਕਰ ਦਿੱਤਾ ਹੈ। ਜੇਕਰ ਜ਼ਮੀਨ ਚੀਨੀ ਸੀ ਤਾਂ ਸਾਡੇ ਫੌਜੀ ਕਿਉਂ ਮਾਰੇ ਗਏ? ਉਹ ਕਿੱਥੇ ਮਾਰੇ ਗਏ?’ ਰਾਹੁਲ ਗਾਂਧੀ ਦੇ ਇਸ ਬਿਆਨ ਤੋਂ ਬਾਅਦ ਗਿਰੀਰਾਜ ਸਿੰਘ ਨੇ ਟਵੀਟ ਕਰ ਕੇ ਪਲਟਵਾਰ ਕੀਤਾ ਹੈ।

File PhotoTweet

ਉੱਥੇ ਹੀ ਭਾਜਪਾ ਦੇ ਇਕ ਹੋਰ ਸੀਨੀਅਰ ਨੇਤਾ ਨਿਤਿਆਨੰਦ ਰਾਏ ਨੇ ਵੀ ਰਾਹੁਲ ਗਾਂਧੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਹਨਾਂ ਨੇ ਕਿਹਾ, ‘ਪਾਰਟੀ ਦੀ ਰਾਜਨੀਤੀ ਤੋਂ ਉੱਪਰ ਉਠ ਕੇ ਰਾਹੁਲ ਗਾਂਧੀ ਨੂੰ ਘੱਟੋ ਘੱਟ ਫ਼ੌਜ ਦੇ ਬਹਾਦਰ ਸਿਪਾਹੀ ਦੇ ਬਹਾਦਰ ਪਿਤਾ ਦੀਆਂ ਗੱਲਾਂ ਸੁਣਨੀਆਂ ਚਾਹੀਦੀਆਂ ਹਨ। ਇਹ ਸਮਾਂ ਸਿਆਸਤ ਕਰਨ ਦਾ ਨਹੀਂ ਬਲਕਿ ਦੇਸ਼ ਨਾਲ ਇਕਜੁੱਟਤਾ ਦੇ ਨਾਲ ਖੜ੍ਹੇ ਹੋਣ ਦਾ ਹੈ’।

India and ChinaIndia and China

ਜ਼ਿਕਰਯੋਗ ਹੈ ਕਿ ਗਲਵਾਨ ਘਾਟੀ 'ਤੇ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈ ਰਹੇ ਹਨ। ਇਸ ਦੇ ਚਲਦਿਆਂ ਰਾਹੁਲ ਗਾਂਧੀ ਨੇ ਬੀਤੇ ਦਿਨ ਵੀ ਕੇਂਦਰ ਸਰਕਾਰ 'ਤੇ ਸ਼ਬਦੀ ਹਮਲਾ ਕੀਤਾ ਸੀ। ਉਹਨਾਂ ਨੇ ਸਰਕਾਰ 'ਤੇ ਇਲਜ਼ਾਮ ਲਗਾਇਆ ਕਿ ਚੀਨੀ ਫੌਜੀ ਸਾਡੇ ਫੌਜੀਆਂ ਨੂੰ ਮਾਰ ਰਹੇ ਸੀ ਪਰ ਸਰਕਾਰ ਸੁੱਤੀ ਰਹੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement