''ਜਿਨ੍ਹਾਂ ਦੀਆਂ ਕਦੇ ਤੂੰ ਬਚਾਈਆਂ ਬੋਦੀਆਂ, ਉਹ ਵੀ ਤੇਰੀ ਪੱਗ ਨੂੰ ਸਵਾਲ ਕਰਦੇ''
Published : Jun 20, 2020, 11:59 am IST
Updated : Jun 20, 2020, 11:59 am IST
SHARE ARTICLE
Sikh Turban Soldier Indian Army Viral Video
Sikh Turban Soldier Indian Army Viral Video

ਦਸਤਾਰਾਂ ਦੀ ਹੁੰਦੀ ਬੇਅਦਬੀ 'ਤੇ ਫ਼ੌਜੀ ਨੇ ਗੀਤ ਜ਼ਰੀਏ ਬਿਆਨਿਆ ਦਰਦ

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਇਕ ਪੰਜਾਬੀ ਸਿੱਖ ਫ਼ੌਜੀ ਜਵਾਨ ਦਾ ਗਾਣਾ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ਵਿਚ ਜਿੱਥੇ ਉਹ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਦੇ ਦਰਦ ਨੂੰ ਬਿਆਨ ਕਰਦਾ ਹੋਇਆ ਨਜ਼ਰ ਆ ਰਿਹਾ ਹੈ, ਉਥੇ ਹੀ ਉਸ ਨੇ ਗੀਤ ਜ਼ਰੀਏ ਸਿੱਖਾਂ ਵੱਲੋਂ ਹਿੰਦੂ ਧਰਮ ਲਈ ਕੀਤੀਆਂ ਕੁਰਬਾਨੀਆਂ ਦਾ ਵੀ ਜ਼ਿਕਰ ਕੀਤਾ ਅਤੇ ਸਿੱਖਾਂ ਦੀ ਦਸਤਾਰ 'ਤੇ ਸਵਾਲ ਉਠਾਉਣ ਵਾਲਿਆਂ ਨੂੰ ਜਮ ਕੇ ਲਾਹਣਤਾਂ ਪਾਈਆਂ।

Sikh ArmySikh Army

ਦੱਸ ਦਈਏ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਯੂਪੀ ਦੇ ਅਮਰੋਹਾ ਵਿਚ ਇਕ ਸਿੱਖ ਨੌਜਵਾਨ ਦੀ ਦਸਤਾਰ ਨਾਲ਼ੀ ਵਿਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਗੀਤ ਵੀ ਅਜਿਹੇ ਲੋਕਾਂ ਦੇ ਵਿਰੁੱਧ ਹੈ, ਜੋ ਸਿੱਖਾਂ ਦੀਆਂ ਦਸਤਾਰਾਂ 'ਤੇ ਸਵਾਲ ਉਠਾਉਂਦੇ ਹਨ। ਫਿਲਹਾਲ ਇਹ ਗੀਤ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।

Sikh ArmySikh Army

ਦਸ ਦਈਏ ਕਿ ਸਿੱਖਾਂ ਵੱਲੋਂ ਭਾਵੇਂ ਦੁਨੀਆ ਭਰ ਵਿਚ ਅੱਗੇ ਹੋ ਕੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਸਿੱਖਾਂ 'ਤੇ ਹਮਲਿਆਂ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਤਸਵੀਰਾਂ ਉਤਰ ਪ੍ਰਦੇਸ਼ ਦੇ ਅਮਰੋਹਾ ਵਿਚ ਪੈਂਦੇ ਪਿੰਡ ਸ਼ੇਰਪੁਰ ਦੀ ਹੈ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਕ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੀ ਦਸਤਾਰ ਲਾਹ ਕੇ ਨਾਲ਼ੀ ਵਿਚ ਸੁੱਟ ਦਿੱਤੀ।  

SikhSikh

ਲੋਕਾਂ ਵੱਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਦਰਅਸਲ ਪਿੰਡ ਦਾ ਇਕ ਨੌਜਵਾਨ ਮੇਥਾ ਲੈ ਕੇ ਜਾ ਰਿਹਾ ਸੀ, ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੇ ਸਿੱਖ ਨੌਜਵਾਨ ਨਾਲ ਉਸ ਦਾ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ।

Sikh Sikh

ਇਸ 'ਤੇ ਸਿੱਖ ਨੌਜਵਾਨ ਨੇ ਦੂਜੇ ਨੌਜਵਾਨ 'ਤੇ ਕਥਿਤ ਤੌਰ 'ਤੇ ਦਾਤੀ ਨਾਲ ਹਮਲਾ ਕਰ ਦਿੱਤਾ। ਇਸ ਮਗਰੋਂ ਜ਼ਖ਼ਮੀ ਹੋਏ ਨੌਜਵਾਨ ਨੇ ਫ਼ੋਨ ਕਰ ਕੇ ਅਪਣੇ ਹੋਰ ਸਾਥੀਆਂ ਨੂੰ ਮੌਕੇ 'ਤੇ ਬੁਲਾ ਲਿਆ, ਜਿਨ੍ਹਾਂ ਨੇ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੀ ਪੱਗੜੀ ਉਤਾਰ ਕੇ ਨਾਲ਼ੀ ਵਿਚ ਸੁੱਟ ਦਿੱਤੀ।

UP UP

ਪੀੜਤ ਸਿੱਖ ਨੌਜਵਾਨ ਨੇ ਇਸ ਮਾਮਲੇ ਨੂੰ ਲੈ ਕੇ ਥਾਣੇ ਵਿਚ ਰਿਪੋਰਟ ਦਰਜ ਕਰਵਾਈ, ਜਿਸ ਤੋਂ ਬਾਅਦ ਥਾਣਾ ਮੰਡੀ ਧਨੌਰਾ ਦੇ ਮੁਖੀ ਸਰਵੇਂਦਰ ਸ਼ਰਮਾ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਨਾਲ਼ੀ ਵਿਚ ਡਿੱਗੀ ਹੋਈ ਪੱਗ ਨੂੰ ਬਾਹਰ ਕਢਵਾਇਆ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement