
ਕਰੋਨਾ ਵਾਇਰਸ ਦੇ ਸੰਕਟ ਦੇ ਵਿਚ ਹੀ ਕੱਲ ਐਤਵਾਰ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ।
ਨਵੀਂ ਦਿੱਲੀ : ਕਰੋਨਾ ਵਾਇਰਸ ਦੇ ਸੰਕਟ ਦੇ ਵਿਚ ਹੀ ਕੱਲ ਐਤਵਾਰ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਕਰੋਨਾ ਵਾਇਰਸ ਦੇ ਕਾਰਨ ਇਸ ਬਾਰੇ ਲੋਕ ਇਕੱਠੇ ਨਹੀਂ ਹੋ ਸਕਦੇ ਬਲਕਿ ਡਿਜੀਟਲ ਮੀਡੀਆ ਜਾਂ ਫਿਰ ਆਪਣੇ ਘਰਾਂ ਵਿਚ ਰਹਿ ਕੇ ਹੀ ਯੋਗ ਦਿਵਸ ਮਨਾਉਂਣਗੇ। ਦੱਸ ਦੱਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਡਿਜੀਟਲ ਮਾਧਿਅਮ ਰਾਹੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮੇਂ ਰਾਸ਼ਟਰ ਦੇ ਨਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਨੂੰ ਜਾਰੀ ਕੀਤਾ ਜਾਵੇਗਾ।
Yoga Day
ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਦਾ ਥੀਮ ਹੋਵੇਗਾ, ਘਰ ਪਰ ਯੋਗ, ਪਰਿਵਾਰ ਕੇ ਸਾਥ ਯੋਗ। ਹਾਲਾਂਕਿ 21 ਜੂਨ ਨੂੰ ਸਵੇਰੇ ਸੱਤ ਵਜੇ ਲੋਕ ਆਨਲਾਈਨ ਮਾਧਿਅਮ ਰਾਹੀ ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰੋਗਰਾਮ ਦੇ ਨਾਲ ਜੁੜ ਸਕਣਗੇ। ਉਧਰ ਅਧਿਕਾਰੀਆਂ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਤੇ ਵਿਦੇਸ਼ਾਂ ਵਿਚ ਸਥਿਤ ਭਾਰਤੀ ਮਿਸ਼ਨ ਵੀ ਡਿਜੀਟਲ ਮੀਡੀਆ ਅਤੇ ਯੋਗ ਦਿਵਸ ਦਾ ਸਮਰਥਨ ਕਰਨ ਵਾਲੇ ਸੰਸਥਾਨਾ ਨਾਲ ਜੁੜਨਗੇ। ਇਸ ਵਿਚ ਆਯੁਸ਼ ਮੰਤਰਾਲੇ ਨੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲੇਹ ਵਿਚ ਇਕ ਵਿਸ਼ਾਲ ਪ੍ਰੋਗਰਾਮ ਅਯੋਜਿਤ ਕਰਨ ਦੀ ਯੋਜਨਾ ਬਣਾਈ ਸੀ, ਪਰ ਹੁਣ ਕਰੋਨਾ ਵਾਇਰਸ ਦੇ ਕਾਰਨ ਇਸ ਨੂੰ ਰੱਦ ਕਰਨਾ ਪਿਆ।
Yoga
ਦੱਸ ਦੱਈਏ ਕਿ 21 ਜੂਨ 2015 ਤੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਆਯੁਸ਼ ਮੰਤਰਾਲੇ ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਦੇ ਕਾਰਨ ਇਸ ਸਾਲ ਯੋਗ ਦਿਵਸ ਮੌਕੇ ਜਨ-ਸਮਾਰੋਹ ਕਰਵਾਉਂਣ ਤੇ ਫੋਕਸ ਨਹੀਂ ਹੈ ਅਤੇ ਇਸ ਤੇ ਜ਼ਿਆਦਾ ਹੈ ਕਿ ਲੋਕ ਆਪਣੇ ਘਰਾਂ ਵਿਚ ਆਪਣੇ ਪਰਿਵਾਰਾਂ ਦੇ ਨਾਲ ਯੋਗ ਕਰਨ। ਆਯੂਸ਼ ਮੰਤਰਾਲੇ ਨੇ ਇਹ ਵੀ ਦੱਸਿਆ ਕਿ ਅੰਤਰਾਸ਼ਟਰੀ ਯੋਗ ਦਿਵਸ ਤੇ ਸਵੇਰੇ 6:30 ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਦੇਸ਼ ਪ੍ਰਸਾਰਿਤ ਕੀਤਾ ਜਾਵੇਗਾ।
Narendra Modi During Yoga
ਅੰਤਰਰਾਸ਼ਟਰੀ ਯੋਗ ਦਿਵਸ ਤੇ ਮੋਰਾਰਜੀ ਦੇਸਾਈ ਨੈਸ਼ਨਲ ਯੋਗ ਸੰਸਥਾਨ ਦੀ ਟੀਮ 45 ਮਿੰਟ ਦਾ ਕਾਮਨ ਯੋਗ ਪ੍ਰੋਟੋਕਾਲ ਦਾ ਪ੍ਰਦਰਸ਼ਨ ਕਰੇਗੀ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾਵੇਗਾ। ਦੱਸ ਦੱਈਏ ਕਿ ਕਮਰਸ ਯੋਗ ਪ੍ਰੋਟੋਕਾਲ ਨੂੰ ਸਾਰੇ ਦੇਸ਼ ਦੇ ਲੋਕਾਂ ਦੀ ਉਮਰ ਨੂੰ ਧਿਆਨ ਵਿਚ ਰੱਖ ਕੇ ਬਣਾਇਆ ਗਿਆ ਹੈ। ਆਯੁਸ਼ ਮੰਤਰਾਲੇ ਦਾ ਕਹਿਣਾ ਹੈ ਕਿ ਕਰੋਨਾ ਸੰਕਟ ਦੇ ਵਿਚ ਯੋਗ ਕਾਫੀ ਲਾਭਦਾਇਕ ਸਿੱਧ ਹੋਵੇਗਾ। ਇਸ ਨਾਲ ਸਰੀਰਕ ਅਤੇ ਮਾਨਸਿਕ ਤਨਾਵ ਘੱਟ ਹੁੰਦਾ ਹੈ ਅਤੇ ਨਾਲ ਹੀ ਬਿਮਾਰੀਆਂ ਦੇ ਨਾਲ ਲੜਨ ਦੀ ਸਮਰੱਥਾ ਵੀ ਵੱਧਦੀ ਹੈ।
Yoga
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।