
1,576 ਲੋਕਾਂ ਨੇ ਗਵਾਈ ਜਾਨ
ਨਵੀਂ ਦਿੱਲੀ : ਭਾਰਤ (India) ਵਿਚ ਕੋਰੋਨਾ ( Coronavirus) ਦੀ ਰਫਤਾਰ ਮੱਠੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 58,419 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 2,98,81,965 ਹੋ ਗਈ।
देश में पिछले 24 घंटे में कोरोना वायरस की 38,10,554 वैक्सीन लगाई गईं, जिसके बाद कुल वैक्सीनेशन का आंकड़ा 27,66,93,572 हुआ। #CovidVaccine https://t.co/ca2pjeoAO4
— ANI_HindiNews (@AHindinews) June 20, 2021
ਇਹ ਵੀ ਪੜ੍ਹੋ: ਦੁਬਈ ਨੇ ਯਾਤਰਾ ਪਾਬੰਦੀਆਂ ਵਿਚ ਦਿੱਤੀ ਢਿੱਲ, ਭਾਰਤ ਸਮੇਤ ਹੋਰ ਦੇਸ਼ਾਂ ਦੇ ਲੋਕ ਕਰ ਸਕਣਗੇ ਯਾਤਰਾ
ਕੇਂਦਰੀ ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ 1,576 ਹੋਰ ਲੋਕਾਂ ਦੀ ਵਾਇਰਸ (Corona virus) ਨਾਲ ਮੌਤ ਤੋਂ ਬਾਅਦ ਗਿਣਤੀ ਵਧ ਕੇ 3,86,713 ਹੋ ਗਈ ਹੈ।
Coronavirus
ਇਹ ਵੀ ਪੜ੍ਹੋ: ‘‘ਖਾਈਏ ਪੰਜਾਬ ਦਾ ਤੇ ਗੁਣ ਗਾਈਏ ਦਿੱਲੀ ਦੇ?’’
ਅੰਕੜਿਆਂ ਮੁਤਾਬਕ ਦੇਸ਼ ਵਿਚ ਅਜੇ ਵੀ 7,29,243 ਲੋਕਾਂ ਦਾ ਕੋਰੋਨਾ ਵਾਇਰਸ (Corona virus) ਦਾ ਇਲਾਜ ਚੱਲ ਰਿਹਾ ਹੈ। ਦੇਸ਼ ਵਿਚ ਕੁਲ 2,87,66,009 ਲੋਕ ਹੁਣ ਤਕ ਵਾਇਰਸ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ 27,66,93,572 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।
Coronavirus