
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ 'ਚ ਜੂਨ ਦੇ ਆਖਿਰ ਤੱਕ 45 ਸਾਲ ਤੋਂ ਵਧੇਰੀ ਉਮਰ ਦੇ ਸਾਰੇ ਲੋਕਾਂ ਦਾ ਕੋਰੋਨਾ ਟੀਕਾਕਰਨ ਹੋ ਜਾਵੇਗਾ
ਨਵੀਂ ਦਿੱਲੀ-ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ 'ਚ ਜੂਨ ਦੇ ਆਖਿਰ ਤੱਕ 45 ਸਾਲ ਤੋਂ ਵਧੇਰੀ ਉਮਰ ਦੇ ਸਾਰੇ ਲੋਕਾਂ ਦਾ ਕੋਰੋਨਾ ਟੀਕਾਕਰਨ ਹੋ ਜਾਵੇਗਾ।ਕਰਮਚਾਰੀ ਮੰਤਰਾਲਾ ਵੱਲੋਂ ਜਾਰੀ ਬਿਆਨ ਮੁਤਾਬਕ ਸਿੰਘ ਨੂੰ ਸੂਚਿਤ ਕੀਤਾ ਗਿਆ ਕਿ 21 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਕੇਂਦਰ ਦੀ ਦੇਸ਼ ਵਿਆਪੀ 'ਸਾਰਿਆਂ ਲਈ ਫ੍ਰੀ ਟੀਕਾ' ਯੋਜਨਾ ਤਹਿਤ ਜੰਮੂ-ਕਸ਼ਮੀਰ 'ਚ 18 ਤੋਂ 44 ਉਮਰ ਵਰਗ ਦੇ 30 ਫੀਸਦੀ ਤੋਂ ਵਧੇਰੇ ਲਾਭਪਾਤਰੀਆਂ ਨੂੰ ਕੋਰੋਨਾ ਰੋਕੂ ਟੀਕੇ ਦੀ ਖੁਰਾਕ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ-ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇਣ ਖਿਲਾਫ਼ ਸੱਥ ਤੋਂ ਲੈ ਕੇ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ 'ਆਪ'
Corona vaccination
ਬਿਆਨ ਮੁਤਾਬਕ ਮੰਤਰੀ ਜਤਿੰਦਰ ਸਿੰਘ ਨੇ ਜੰਮੂ ਦੇ ਸਕੱਤਰੇਤ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਅਧਿਕਾਰੀਆਂ ਨਾਲ ਕਰੀਬ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਜੰਮੂ-ਕਸ਼ਮੀਰ ਦੇ ਟੀਕਾਕਰਨ ਮੁਹਿੰਮ ਦੀ ਸਮੀਖਿਆ ਕੀਤੀ। ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਜੰਮੂ-ਕਸ਼ਮੀਰ 'ਚ 45 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ 76 ਫੀਸਦੀ ਲੋਕਾਂ ਨੂੰ ਟੀਕਾ ਲਾਇਆ ਜਾ ਚੁੱਕਿਆ ਹੈ ਅਤੇ ਜੂਨ ਦੇ ਆਖਿਰ ਤੱਕ ਇਸ ਉਮਰ ਦੇ ਸਾਰੇ ਲਾਭਪਾਤਰੀਆਂ ਨੂੰ ਟੀਕੇ ਦੀ ਖੁਰਾਕ ਦੇ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ-ਉੱਤਰਾਖੰਡ 'ਚ 29 ਜੂਨ ਤੱਕ ਵਧਾਇਆ ਗਿਆ ਕੋਰੋਨਾ ਕਰਫਿਊ, 50 ਫੀਸਦੀ ਸਮੱਰਥਾ ਨਾਲ ਖੁਲ੍ਹਣਗੇ ਰੈਸਟੋਰੈਂਟ
Coronavirus
ਨਾਲ ਹੀ ਸੂਚਿਤ ਕੀਤਾ ਗਿਆ ਕਿ 18 ਤੋਂ 44 ਉਮਰ ਵਰਗ ਦੇ 50 ਫੀਸਦੀ ਲਾਭਪਾਤਰੀਆਂ ਨੂੰ ਜੁਲਾਈ ਦੇ ਆਖਿਰ ਤੱਕ ਟੀਕਾ ਲਗਾਉਣ ਦੇ ਟੀਚੇ ਨੂੰ ਹਾਸਲ ਕਰ ਲਿ ਜਾਵੇਗਾ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਪੀ.ਐੱਮ. ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਆਪਣੇ ਸੰਬੋਧਨ 'ਚ ਯੋਗ ਦਿਵਸ ਦੇ ਮੌਕੇ 'ਤੇ ਟੀਕਾਕਰਨ ਮੁਹਿੰਮ ਨੂੰ ਤੇਜ਼ ਕੀਤੇ ਜਾਣ ਨੂੰ ਕਿਹਾ ਸੀ। ਇਸ ਸ਼੍ਰੇਣੀ ਰਾਹੀਂ ਇਹ ਕਈ ਸੂਬਿਆਂ 'ਚ ਟੀਕਾਕਰਨ ਮੁਹਿੰਮ ਤੇਜ਼ੀ ਹੋਈ ਹੈ।