ਵਿਕਰਮਜੀਤ ਸਿੰਘ ਸਾਹਨੀ ਨੇ ਗੁਰਦੁਆਰਾ ਬਣਾਉਣ ਲਈ ਇਰਾਕ ਸਰਕਾਰ ਤੋਂ ਮੰਗੀ ਇਜਾਜ਼ਤ
Published : Jun 20, 2023, 5:33 pm IST
Updated : Jun 20, 2023, 8:55 pm IST
SHARE ARTICLE
photo
photo

ਸਾਹਨੀ ਨੇ ਇਹ ਵੀ ਦੱਸਿਆ ਕਿ ਇਹ ਗੁਰਦੁਆਰਾ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੀ ਸਰਪ੍ਰਸਤੀ ਹੇਠ ਉਸਾਰਿਆ ਜਾਵੇਗਾ

 

ਨਵੀਂ ਦਿੱਲੀ : ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਇਰਾਕ ਦੇ ਉੱਪ ਪ੍ਰਧਾਨ ਮੰਤਰੀ ਜਨਾਬ ਹੇਯਾਨ ਅਬਦੁਲਗ਼ਨੀ ਅਬਦੁਲਜ਼ਾਹਰਾ ਅਲ-ਸਵਾਦ ਨਾਲ ਮੀਟਿੰਗ ਦੌਰਾਨ  ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਇਰਾਕ ਸਰਕਾਰ ਤੋਂ ਉਸ ਜਗ੍ਹਾ 'ਤੇ ਗੁਰਦੁਆਰਾ ਬਣਾਉਣ ਸੰਬੰਧੀ ਇਜਾਜ਼ਤ ਦੀ ਮੰਗ ਕੀਤੀ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਸੂਫੀ ਸੰਤ ਸ਼ੇਖ ਬਹਿਲੂਲ ਦਾਨਾ ਦੇ ਸੱਦੇ 'ਤੇ 3 ਮਹੀਨੇ ਲਈ ਉਥੇ ਜਾ ਕੇ ਰੁਕੇ ਸਨ।

ਸਾਹਨੀ ਨੇ ਇਹ ਵੀ ਦੱਸਿਆ ਕਿ ਇਹ ਗੁਰਦੁਆਰਾ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੀ ਸਰਪ੍ਰਸਤੀ ਹੇਠ ਉਸਾਰਿਆ ਜਾਵੇਗਾ ਅਤੇ ਉਹ ਖੁਦ ਵੀ ਇਸ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ।

ਸਾਹਨੀ ਨੇ ਕਿਹਾ, ਇਸ ਨਾਲ ਸਿੱਖ ਅਤੇ ਸਿੰਧੀ ਸ਼ਰਧਾਲੂਆਂ ਨੂੰ, ਜਿਹੜੇ ਗੁਰੂ ਨਾਨਕ ਸਾਹਿਬ ਦੇ ਪੈਰੋਕਾਰ ਹਨ,  ਬਗਦਾਦ ਦੇ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਲਈ ਉਤਸ਼ਾਹ ਮਿਲੇਗਾ ਅਤੇ ਇਰਾਕ ਵਿਚਲੇ ਸੈਰ ਸਪਾਟਾ ਉਦਯੋਗ ਨੂੰ ਵੀ ਫਰੋਗ ਮਿਲੇਗਾ।

ਸਾਹਨੀ ਨੇ ਇਰਾਕ ਵਿੱਚ ਭਾਰਤੀ ਰਾਜਦੂਤ ਅਤੇ ਵਿਦੇਸ਼ ਮੰਤਰਾਲੇ ਵਿਚ ਖਾੜੀ ਦੇ ਸਕੱਤਰ ਨੂੰ ਵੀ ਬੇਨਤੀ ਕੀਤੀ ਕਿ ਕਿਰਪਾ ਕਰਕੇ ਇਸ ਕਾਰਜ ਨੂੰ ਜਲਦੀ ਪ੍ਰਵਾਨਗੀ ਦਿੱਤੀ ਜਾਵੇ, ਤਾਂ ਜੋ ਗੁਰਦੁਆਰਾ ਸਾਹਿਬ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ।

ਵਿਕਰਮਜੀਤ ਸਿੰਘ ਸਾਹਨੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਹੋਰ ਪਹਿਲਕਦਮੀਆਂ ਤੋਂ ਇਲਾਵਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਮਲਟੀਮੀਡੀਆ ਹੈਰੀਟੇਜ ਮਿਊਜ਼ੀਅਮ ਦੀ ਸਥਾਪਨਾ ਕੀਤੀ ਹੈ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਬਣਾਇਆ ਹੈ ਜਿੱਥੇ ਸਿੱਖ ਇਤਿਹਾਸ ਸੰਬੰਧੀ ਰੋਜ਼ਾਨਾ ਸ਼ੋਅ ਹੁੰਦੇ ਹਨ।

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement